ਮਾਸਕ ਦੀ ਵਰਤੋਂ ਨਾਲ ਹੀ ਪਾਈ ਜਾ ਸਕਦੀ ਹੈ ਕੋਰੋਨਾ ’ਤੇ ਜਿੱਤ : ਸੀ.ਡੀ.ਪੀ.ਓ


ਆਂਗਣਵਾੜੀ ਵਰਕਰਾਂ ਨੂੰ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ


ਮਿਸ਼ਨ ਫ਼ਤਹਿ ਦੇ ਨਾਲ ਨਾਲ ਪੋਸ਼ਣ ਮਾਹ ਬਾਰੇ ਵੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜਾਣਕਾਰੀ

Advertisements


ਬਟਾਲਾ, 20 ਸਤੰਬਰ ( ਅਵਿਨਾਸ਼ ਸ਼ਰਮਾ,ਸੰਜੀਵ ਨਈਅਰ ) – ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ ਅਤੇ ਹਰੇਕ ਮੁਹੱਲੇ ਵਿੱਚ ਮੋਬਾਇਲ ਟੈਸਟਿੰਗ ਵੈਨਾਂ ਜਾ ਕੇ ਲੋਕਾਂ ਦੇ ਟੈਸਟ ਕਰ ਰਹੀਆਂ ਹਨ। ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਟੈਸਟ ਕਰਵਾਉਣ ਲਈ ਅੱਗੇ ਆਉਣ ਜਿਸ ਨਾਲ ਉਹ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਨ।

Advertisements


ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਤਹਿਤ ਬਾਲ ਵਿਕਾਸ ਅਧਿਕਾਰੀ ਅਤੇ ਆਂਗਣਵਾੜੀ ਵਰਕਰਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵਲੋਂ ਇਲਾਕਾ ਨਿਵਾਸੀਆਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਓ ਅਤੇ ਟੈਸਟਿੰਗ ਲਈ ਵੀ ਸੁਚੇਤ ਕੀਤਾ ਜਾ ਰਿਹਾ ਹੈ। ਸੀ.ਡੀ.ਪੀ.ਓ. ਬਟਾਲਾ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਤੋਂ ਜਿਆਦਾ ਕੋਰੋਨਾ ਮਹਾਂਮਾਰੀ ਤੋਂ ਬੱਚ ਸਕਦੇ ਹਾਂ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਦਿੱਤੀ ਗਈ ਹਦਾਇਤਾਂ ਦੀ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਤੇ ਜਿੱਤ ਪਾਈ ਜਾ ਸਕਦੀ ਹੈ।

Advertisements


ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਹੀ 30 ਸਤੰਬਰ ਤੱਕ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਪੋਸ਼ਣ ਮਾਹ ਦੇ ਤਹਿਤ ਜਿਸ ਵਿਚ ਵਿਸ਼ੇਸ ਤੋਰ ਤੇ ਦੋ ਟੀਚੇ ਮਿਥੇ ਗਏ ਹਨ ਜਿੰਨਾਂ ਵਿੱਚ ਅਤਿ ਕੁਪੋਸ਼ਿਤ ਬਚਿਆ ਦੀ ਪਹਿਚਾਣ ਅਤੇ ਨਿਗਰਾਨੀ ਕਰਨੀ,  ਨਿਉਟਰੀ/ਪੋਸ਼ਣ ਬਗੀਚਿਆ ਨੂੰ ਪ੍ਰੋਤਸਾਹਿਤ ਕਰਨਾ ਸ਼ਾਮਲ ਹੈ।  


ਸੀ.ਡੀ.ਪੀ.ਓ. ਬਟਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 2018 ਵਿੱਚ ਪੋਸ਼ਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦਾ ਮੰਤਵ 0-6 ਸਾਲ ਦੇ ਬੱਚੇ, ਗਰਭਵਤੀ ਅਤੇ ਦੁਧ ਪਿਲਾਉਣ ਵਾਲੀਆ ਮਾਂਵਾਂ ਅਤੇ 11 ਤੋ 15 ਸਾਲ ਤੱਕ ਦੀਆਂ ਕਿਸ਼ੋਰੀਆਂ ਵਿਚ ਕੁਪੋਸ਼ਨ, ਅਨੀਮਿਆ, ਬੋਣਾਪਨ, ਦੁਬਲਾਪਨ ਅਤੇ ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ ਦੀ ਗਿਣਤੀ ਨੂੰ ਘਟਾਉਣਾ ਹੈ। ਭਾਰਤ ਸਰਕਾਰ ਵਲੋਂ ਸਾਲ 2020 ਦੌਰਾਨ ਮਹੀਨਾ ਸਤੰਬਰ ਨੂੰ ਪੋਸ਼ਣ ਮਾਹ ਵਜੋ ਮਨਾਇਆ ਜਾ ਰਿਹਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply