HOSHIARPUR (ADESH PARMINDER SINGH)
ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
ਜਾਰੀ ਕੀਤੇ ਗਏ ਹੁਕਮ ਵਿੱਚ ਉਨ•ਾਂ ਕਿਹਾ ਕਿ ਚਲਾਏ ਜਾ ਰਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ•ਾ ਮੈਜਿਸਟਰੇਟ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ•ੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਅਨੁਸਾਰ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਲਕੀਅਤ ਵਾਲੀ ਭੂਮੀ ਵਿਚ ਬੋਰ ਕਰਵਾ ਸਕਦੇ ਹਨ। ਇਹ ਦੋਵੇਂ ਹੁਕਮ 7 ਫਰਵਰੀ 2019 ਤੱਕ ਲਾਗੂ ਰਹਿਣਗੇ।
ਜ਼ਿਲ•ਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕੀਤਾ ਹੈ ਕਿ ਪਿੰਡਾਂ ਦੇ ਪ੍ਰਬੰਧਕ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਇਹ ਹੁਕਮ 6 ਫਰਵਰੀ 2019 ਤੱਕ ਲਾਗੂ ਰਹੇਗਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp