(ਕਾਂਗਰਸੀ ਵਰਕਰ ਤੇ ਆਗੂਆਂ ਨੂੰ ਹਾਰ ਪਾ ਕੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਗੋਰੇ ਇੱਕਬਾਲ ਸਿੰਘ ਮਾਹਲ ਕੌਮੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ)
ਕਿਸਾਨਾਂ ਦੇ ਹੱਕਾਂ ਵਿੱਚ ਉੱਤਰ ਕੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਅਸਤੀਫ਼ੇ ਦੀ ਚਾਰੇ ਪਾਸੇ ਹੋ ਰਹੀ ਹੈ ਸ਼ਲਾਘਾ : ਗੁਰਇਕਬਾਲ ਸਿੰਘ ਮਾਹਲ
ਕਾਦੀਆਂ 22 ਸਤੰਬਰ ( ਅਸ਼ੋਕ ਨਈਅਰ / ਅਵਿਨਾਸ਼ ) : ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਸੰਘਰ ਦੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੂਬਾ ਸਿੰਘ ਸੰਘਰ ਅਤੇ ਅਜੀਤਪਾਲ ਸਿੰਘ ਮਿੰਟਾ ਸੰਗਰ ਦੇ ਯਤਨਾਂ ਸਦਕਾ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਕਾਂਗਰਸੀ ਵਰਕਰਾਂ ਤੇ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਗੁਰਇਕਬਾਲ ਸਿੰਘ ਮਾਹਲ ਨੇ ਉਨ੍ਹਾਂ ਨੂੰ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਗੱਲਬਾਤ ਕਰਦੇ ਹੋਏ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਰਕੇ ਹੁਣ ਸੂਬਾ ਵਾਸੀ ਪੰਜਾਬ ਦੀ ਵਾਗਡੋਰ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਦੇਖਣਾ ਚਾਹੁੰਦੇ ਹਨ ।
ਮਾਹਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਮੰਤਰੀਆਂ ਦੁਆਰਾ ਸਕਾਲਰਸ਼ਿਪ ਵਿੱਚ ਕੀਤੇ ਕਰੋੜਾਂ ਦੇ ਘਪਲੇ ਰਾਸ਼ਨ ਕਾਰਡ ਨੀਲੇ ਕਾਰਡ ਤੇ ਬੁਢਾਪਾ ਪੈਨਸ਼ਨਾਂ ਕੱਟਣ ਵਰਗੀਆਂ ਕਾਂਗਰਸ ਪਾਰਟੀ ਵੱਲੋਂ ਲੋਕ ਮਾਰੂ ਨੀਤੀਆਂ ਨੂੰ ਦੇਖਦੇ ਹੋਏ ਹੁਣ ਲੋਕ ਕਾਂਗਰਸ ਪਾਰਟੀ ਨੂੰ ਛੱਡ ਕੇ ਅਤੇ ਆਪਣਾ ਕਾਂਗਰਸ ਪਾਰਟੀ ਵਿੱਚ ਕੋਈ ਵਜੂਦ ਨਾ ਦਿਸਣ ਕਾਰਨ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਧੜਾ ਧੜ ਸ਼ਾਮਿਲ ਹੋ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਪਾਰਟੀ ਨੂੰ ਪੰਜਾਬ ਅੰਦਰੋਂ ਖਤਮ ਕਰ ਦੇਵੇਗੀ ਅਤੇ ਪੰਜਾਬ ਭਰ ਦੇ ਵਿੱਚੋਂ 117 ਸੀਟਾਂ ਦੇ ਉੱਤੇ ਸ਼੍ਰੋਮਣੀ ਅਕਾਲੀ ਦਲ ਜਿੱਤ ਹਾਸਲ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਪੰਜਾਬ ਬਣਾਉਣਗੇ ।
ਇਸ ਦੌਰਾਨ ਮਾਹਲ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਵੱਲੋਂ ਆਪਣੇ ਕੇਂਦਰੀ ਮੰਤਰੀ ਤੋਂ ਅਸਤੀਫਾ ਦੇ ਕੇ ਉਨ੍ਹਾਂ ਨੇ ਸਾਬਤ ਕਰ ਦਿੱਤਾ ਕਿ ਉਹ ਪੰਜਾਬ ਦੀ ਕਿਸਾਨੀ ਦੇ ਹੱਕਾਂ ਵਿੱਚ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਵਿੱਚ ਬੋਲਦਾ ਸੀ ਤੇ ਹਮੇਸ਼ਾ ਬੋਲਦਾ ਰਹੇਗਾ ।ਕਿ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਖੜ੍ਹਦਾ ਸੀ ਤੇ ਹਮੇਸ਼ਾ ਖੜ੍ਹਦਾ ਰਹੇਗਾ ।ਅਖੀਰ ਵਿੱਚ ਮਾਹਲ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਲੈ ਕੇ ਚਾਰੇ ਪਾਸੇ ਉਨ੍ਹਾਂ ਦੀ ਸ਼ਲਾਘਾ ਹੋ ਰਹੀ ਹੈ ਅਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਉੱਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਠੋਕ ਕੇ ਪਹਿਰਾ ਦੇ ਰਿਹਾ ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ ਅਤੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਹਲਕਿਆਂ ਦੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਸੀਟਾਂ ਤੇ ਜਿੱਤ ਹਾਸਲ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਉਣਗੇ ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਏ ਜੀਤਾ ਮਸੀਹ, ਸੁੱਚਾ ਮਸੀਹ,ਮੁਖਤਾਰ ਮਸੀਹ,ਰਾਣਾ ਮਸੀਹ,ਰਤਨ ਮਸੀਹ, ਬੱਗਾ ਮਸੀਹ,ਗੋਖਾ ਮਸੀਹ,ਜੇਮਸ ਮਸੀਹ,ਰਮੇਸ਼ ਮਸੀਹ, ਬੱਗੂ ਮਸੀਹ,ਪਰਿਵਾਰਾਂ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੇ ਨਾਲ ਹਮੇਸ਼ਾ ਹੀ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਚਾਹਲ, ਸੀਨੀਅਰ ਅਕਾਲੀ ਆਗੂ ਜੋਨ ਮਸੀਹ ਰਣੀਆਂ,ਪ੍ਰੇਮ ਸਿੰਘ ਘੁੰਮਣ,ਚਰਨਜੀਤ ਸਿੰਘ ਪੰਡੋਰੀ,ਇੰਦਰਿਆਸ ਹੰਸ,ਕਸ਼ਮੀਰ ਸਿੰਘ ਜ਼ੀਰਾ,ਹਰਜੀਤ ਸਿੰਘ ਛੋਟੇਪੁਰ,ਸੁੱਚਾ ਸਿੰਘ ਨੰਬਰਦਾਰ, ਸਾਬਕਾ ਸਰਪੰਚ ਦਲੇਰ ਸਿੰਘ,ਹਰਜੀ ਸੰਘਰੀਆ, ਓਮ ਪ੍ਰਕਾਸ਼ ਅਖਲਾਸਪੁਰ, ਗੁਰਦੀਪ ਸਿੰਘ, ਕਰਮਜੀਤ ਸਿੰਘ , ਕੈਪਟਨ ਰਣਧੀਰ ਸਿੰਘ ਕੰਗ ,ਅਵਤਾਰ ਸਿੰਘ ਦੀਪੇਵਾਲ, ਆਸ਼ੂ ਸਿੱਧੂ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp