ਸਕੀਮ ਅਧੀਨ ਜਿਲ੍ਹਾ ਪਠਾਨਕੋਟ ਦੇ ਹੁਣ ਤੱਕ 1 ਲੱਖ 55 ਹਜ਼ਾਰ 575 ਬੀਮਾ ਕਾਰਡ ਬਣ ਚੁੱਕੇ
ਪਠਾਨਕੋਟ,22 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਸਰਕਾਰ ਦੁਆਰਾ 5 ਲੱਖ ਤੱਕ ਦਾ ਸਿਹਤ ਬੀਮਾ ਕੀਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਦੁਆਰਾ 20 ਅਗਸਤ 2019 ਵਿੱਚ ਪੂਰੇ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਸੀ।
ਜਿਸ ਦਾ ਮੁੱਖ ਮੰਤਵ ਲੋਕਾਂ ਦੀ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ । ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜਿਲ੍ਹਾ ਪਠਾਨਕੋਟ ਦੇ ਹੁਣ ਤੱਕ 1 ਲੱਖ 55 ਹਜ਼ਾਰ 575 ਬੀਮਾ ਕਾਰਡ ਬਣ ਚੁੱਕੇ ਹਨ। ਜਿਨ੍ਹਾਂ ਵਿੱਚੋਂ 8077 ਲੋਕ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਪਣਾ ਇਲਾਜ ਕਰਵਾ ਚੁੱਕੇ ਹਨ। ਜਿਸ ਦੀ ਕੁੱਲ ਲਾਗਤ 10 ਕਰੋੜ 31 ਲੱਖ 20 ਹਜ਼ਾਰ 183 ਰੁਪਏ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਸਕੀਮ ਲੋਕਾਂ ਲਈ ਬਹੁਤ ਹੀ ਫਾਇਦੇਮੰਦ ਹੈ।ਇਸ ਅਧੀਨ ਲੋਕ ਆਪਣਾ 5 ਲੱਖ ਤੱਕ ਦਾ ਇਲਾਜ ਮੁਫਤ ਕਰਵਾ ਸਕਦੇ ਹਨ। ਸਿਵਲ ਸਰਜਨ ਪਠਾਨਕੋਟ ਅਤੇ ਸਿਹਤ ਵਿਭਾਗ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਦਾ ਫਾਇਦਾ ਵੱਧ ਤੋਂ ਵੱਧ ਲਿਆ ਜਾਵੇ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp