BREAKING.. ਗੜ੍ਹਦੀਵਾਲਾ ਵਿੱਚ 2 ਅਤੇ ਭੂੰਗਾ ‘ਚ ਇਕ ਵਿਅਕਤੀ ਆਇਆ ਕਰੋਨਾ ਦੀ ਮਾਰ ਹੇਠ

( ਕੋਰੋਨਾ ਟੈਸਟ ਕਰਦੇ ਹੋਏ ਸਿਹਤ ਕਰਮਚਾਰੀ)

ਗੜ੍ਹਦੀਵਾਲਾ 23 ਸਤੰਬਰ (ਚੌਧਰੀ) : ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਸਰਜਨ ਹੁਸ਼ਿਆਰਪੁਰ ਦੀ ਅਗਵਾਈ ਤੇ ਐੱਸਐੱਮਓ ਭੂੰਗਾ ਡਾ. ਮਨੋਹਰ ਲਾਲ ਦੀ ਦੇਖ ਰੇਖ ਵਿਚ ਸੀਐਚਸੀ ਭੂੰਗਾ ‘ਚ ਕਰੋਨਾ ਦੀ ਰੈਪਿਡ ਐਂਟੀਜਨ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਗੜ੍ਹਦੀਵਾਲਾ,ਹਰਿਆਣਾ ਅਤੇ ਪੀ ਐਚ ਸੀ ਭੂੰਗਾ ਵਿਖੇ ਕੋਵਿਡ-19 ਟੀਮ ਨੇ ਕੁੱਲ 78 ਲੋਕਾਂ ਦੇ ਟੈਸਟ ਕੀਤੇ ਸਨ। ਜਿਨ੍ਹਾਂ ਵਿੱਚੋਂ ਗੜ੍ਹਦੀਵਾਲਾ ਇਲਾਕੇ ਦੇ ਦੋ ਅਤੇ ਭੂੰਗਾ ਇਲਾਕੇ ਦੇ ਇਕ ਵਿਅਕਤੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ।ਇਸ ਮੌਕੇ ਐੱਸ ਐੱਮ ਓ ਡਾਕਟਰ ਮਨੋਹਰ ਲਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਖੰਘ ਬੁਖ਼ਾਰ ਜਾਂ ਜ਼ੁਕਾਮ ਹੋਣ ਤੇ ਨਜ਼ਦੀਕੀ ਸਿਹਤ ਕੇਂਦਰ ਵਿਚ ਜਾ ਕੇ ਆਪਣਾ ਟੈਸਟ ਜ਼ਰੂਰ ਕਰਵਾਉਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ।ਇਸ ਮੌਕੇ ਡਾ ਅਮਨ ਦੀਪ,ਅੰਮ੍ਰਿਤ ਭੂੰਗਾ,ਜਗਦੀਪ ਸਿੰਘ ਹੈਲਥ ਵਰਕਰ, ਬੀ ਈ ਈ ਜਸਤਿੰਦਰ ਕੁਮਾਰ,ਅਰਪਿੰਦਰ ਸਿੰਘ,ਸੁਰਿੰਦਰ,ਅਸਵਨੀ,ਜਗਜੀਤ ਸਿੰਘ ਹਾਜ਼ਰ ਸਨ।

Advertisements


Advertisements
Advertisements
Advertisements
Advertisements
Advertisements
Advertisements
Advertisements

Related posts

Leave a Reply