ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਸਾਜ ਵਾਦਨ ਪ੍ਰਤਿਯੋਗਿਤਾ ਦੇ ਜਿਲ੍ਹਾ ਪੱਧਰੀ ਨਤੀਜਿਆਂ ਦਾ ਐਲਾਨ

ਪਠਾਨਕੋਟ, 24 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ)  : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਪ੍ਰਤੀਯੋਗਿਤਾਵਾਂ ਦੀ ਸਾਜ ਵਾਦਨ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਸਾਜ ਵਾਦਨ ਪ੍ਰਤਿਯੋਗਿਤਾ ਵਿੱਚ ਜਿਲ੍ਹਾ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਈ ਗਈ ਬਲਾਕ ਪੱਧਰੀ ਪ੍ਰਤੀਯੋਗਿਤਾ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਜਿਲ੍ਹਾ ਪੱਧਰ ਦੇ ਜੇਤੂ ਵਿਦਿਆਰਥੀ ਇਸ ਤੋਂ ਬਾਅਦ ਰਾਜ ਪੱਧਰ ‘ਤੇ ਸਾਜ ਵਾਦਨ ਮੁਕਾਬਲਿਆਂ ਵਿੱਚ ਭਾਗ ਲੈਣਗੇ।
 ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕੀ ਪ੍ਰਾਇਮਰੀ ਵਰਗ ਦੇ ਸਾਜ ਵਾਦਨ ਮੁਕਾਬਲਿਆਂ ਵਿੱਚ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਕਟਾਰੂਚੱਕ ਦੀ ਤੀਜੀ ਜਮਾਤ ਦੀ ਵਿਦਿਆਰਥਣ ਮੇਘਾ ਪੁੱਤਰੀ ਰਾਜ ਕੁਮਾਰ ਨੇ ਜਿਲ੍ਹੇ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ।  ਜਦਕਿ ਮਿਡਲ ਵਰਗ ਦੇ ਸਾਜ ਵਾਦਨ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਦੇ ਅਠਵੀਂ ਦੇ ਵਿਦਿਆਰਥੀ ਆਰਯਨ ਪੁੱਤਰ ਸੰਜੀਵ ਕੁਮਾਰ ਬਲਾਕ ਪਠਾਨਕੋਟ-2 ਨੇ ਜਿਲ੍ਹੇ ਵਿੱਚੋਂ ਪਹਿਲਾ ਸਥਾਨ, ਸਰਕਾਰੀ  ਮਿਡਲ ਸਕੂਲ ਜਸਵਾਲੀ ਦੀ ਅਠਵੀਂ ਦੀ ਵਿਦਿਆਰਥਣ ਰਜਨੀ ਭਗਤ ਪੁੱਤਰੀ ਜੋਗਰਾਜ ਬਲਾਕ ਪਠਾਨਕੋਟ-2 ਨੇ ਜਿਲ੍ਹੇ ਵਿੱਚੋਂ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਮੁੰਡੇ ਬਲਾਕ ਧਾਰ-2 ਦੇ ਵਿਦਿਆਰਥੀ ਅਰੁਣ ਕੁਮਾਰ ਪੁੱਤਰ ਵਿਜੇ ਕੁਮਾਰ ਕਲਾਸ ਸਤਵੀਂ ਨੇ ਤੀਜਾ ਸਥਾਨ,  ਸਰਕਾਰੀ ਮਿਡਲ ਸਕੂਲ ਢਾਂਗੂ ਸਰ੍ਹਾਂ ਦੇ ਅਠਵੀਂ ਦੇ ਵਿਦਿਆਰਥੀ ਦਿਨੇਸ ਕੁਮਾਰ ਪੁੱਤਰ ਬਲਬੀਰ ਸਿੰਘ  ਨੇ ਚੌਥਾ ਸਥਾਨ, ਸਰਕਾਰੀ ਮਿਡਲ ਸਕੂਲ ਦੁਰੰਗ ਕੋਠੀ ਦੀ ਸਤਵੀਂ ਦੀ ਵਿਦਿਆਰਥਣ ਤਮੰਨਾ ਠਾਕੁਰ ਪੁੱਤਰੀ ਪੂਰਨ ਸਿੰਘ ਬਲਾਕ ਧਾਰ-1 ਨੇ ਜਿਲ੍ਹੇ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ।

ਇਸੇ ਤਰ੍ਹਾਂ ਸੈਕੰਡਰੀ ਵਰਗ ਦੇ ਸਾਜ ਵਾਦਨ ਮੁਕਾਬਲਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਦੀ ਦਸਵੀਂ ਦੇ ਵਿਦਿਆਰਥੀ ਗਗਨਦੀਪ ਸਿੰਘ ਪੁੱਤਰ ਦਿਆਲ ਸਿੰਘ, ਬਲਾਕ ਪਠਾਨਕੋਟ-2 ਨੇ ਜਿਲ੍ਹੇ ਵਿੱਚੋਂ ਪਹਿਲਾਂ ਸਥਾਨ,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ ਦੀ ਗਿਆਰਵੀਂ ਦੇ ਵਿਦਿਆਰਥੀ ਅਭਿਸੇਕ ਮੰਗੋਤਰਾ ਪੁੱਤਰ ਸੁਰਤੀ ਕੁਮਾਰ, ਬਲਾਕ ਪਠਾਨਕੋਟ-3  ਨੇ ਜਿਲ੍ਹੇ ਵਿੱਚੋਂ ਦੂਜਾ ਸਥਾਨ,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਰੂਪ ਦੇ ਬਾਰਵੀਂ ਦੇ ਵਿਦਿਆਰਥੀ ਵਜੀਰ ਸਿੰਘ ਪੁੱਤਰ ਜਸਵੰਤ ਸਿੰਘ ਬਲਾਕ ਪਠਾਨਕੋਟ-2 ਨੇ ਜਿਲ੍ਹੇ ਵਿੱਚੋਂ ਤੀਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦੇ ਗਿਆਰਵੀਂ  ਦੇ ਵਿਦਿਆਰਥੀ  ਵਿਨੇ ਕੁਮਾਰ ਪੁੱਤਰ ਮੋਹਿੰਦਰ ਸਿੰਘ ਬਲਾਕ ਪਠਾਨਕੋਟ-3 ਨੇ ਜਿਲ੍ਹੇ ਵਿੱਚੋਂ ਚੌਥਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਮੁੰਡੇ ਦੇ ਗਿਆਰਵੀਂ ਦੇ ਵਿਦਿਆਰਥੀ ਤਨੀਸ ਪੁੱਤਰ ਵਿਜੇ ਕੁਮਾਰ, ਬਲਾਕ ਧਾਰ-2 ਨੇ ਜਿਲ੍ਹੇ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ। ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ, ਵਿੱਦਿਅਕ ਮੁਕਾਬਲੇ ਨੋਡਲ ਅਫਸਰ (ਐਲੀ.) ਸ. ਕੁਲਦੀਪ ਸਿੰਘ ਅਤੇ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ, ਜਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਡੀਐਸਐਮ ਬਲਵਿੰਦਰ ਸੈਣੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply