ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖ਼ੂੰਹਦ ਪਰਾਲੀ/ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਪਠਾਨਕੋਟ,24 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸ੍ਰੀ ਸੰਯਮ ਅਗਰਵਾਲ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਧਾਰਾ 144 ਅਧੀਨ ਜ਼ਿਲ੍ਹਾ ਪਠਾਨਕੋਟ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖ਼ੂੰਹਦ, ਪਰਾਲੀ, ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।  

ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖ਼ੂੰਹਦ, ਪਰਾਲੀ, ਨਾੜ ਨੂੰ ਖੇਤਾਂ ਵਿਚ ਅੱਗ ਲਗਾ ਦਿੰਦੇ ਹਨ ਜਿਸ ਨਾਲ ਵਾਤਾਵਰਨ ਜੀਵ ਜੰਤੂਆਂ ਤੇ ਲਾਗੇ ਖੜ੍ਹੀ ਫਸਲ , ਸੜਕ ਦੇ ਕਿਨਾਰੇ ਲਗਾਏ ਬੂਟੇ ਦਰੱਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ  ਪਠਾਨਕੋਟ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖ਼ੂੰਹਦ, ਪਰਾਲੀ, ਨਾੜ ਨੂੰ ਅੱਗ ਲਗਾਉਣ ਤੋਂ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।    

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply