ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 151547 ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 10877 ਵਿਦਿਆਰਥੀ ਲੈ ਰਹੇ ਹਨ ਹਿੱਸਾ
ਗੁਰਦਾਸਪੁਰ,24 ਸਤੰਬਰ (ਅਸ਼ਵਨੀ): ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਕੂਲੀ ਸਿੱਖਿਆ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।ਕੋਰੋਨਾ ਮਹਾਂਮਾਰੀ ਦੇ ਮਾੜੇ ਦੌਰ ਕਾਰਨ ਜਿੱਥੇ ਸਕੂਲ ਬੰਦ ਹਨ ਉੱਥੇ ਵਿਭਾਗ ਨੇ ਵਿਦਿਆਰਥੀਆਂ ਦੀ ਪੜਾਈ ਨੂੰ ਤਾਲਾਬੰਦੀ ਦੇ ਸਮੇਂ ਤੋਂ ਹੀ ਜਾਰੀ ਰੱਖਿਆ ਹੋਇਆ ਹੈ।
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਆਨ-ਲਾਈਨ ਕਲਾਸਾਂ ਦਾ ਪ੍ਰਬੰਧ ਕਰਨ ਲਈ ਟੈਲੀਵਿਜ਼ਨ, ਰੇਡੀਓ, ਯੂ-ਟਿਊਬ, ਜ਼ੂਮ ਐਪ, ਗੂਗਲ ਡਰਾਈਵ,ਵਟਸਐਪ,ਪੰਜਾਬ ਐਜੂਕੇਅਰ ਐਪ ਅਤੇ ਹੋਰ ਸਾਧਨਾਂ ਰਾਹੀਂ ਪੜਾਈ ਕਰਵਾਈ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਸਮੇਂ ਦੌਰਾਨ ਵਿਦਿਆਰਥੀਆਂ ਦੇ ਸਿੱਖਣ-ਪੱਧਰਾਂ ਦਾ ਮੁਲਾਂਕਣ ਕਰਨ ਲਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ‘ਪੰਜਾਬ ਪ੍ਰਾਪਤੀ ਸਰਵੇਖਣ-2020’ ਕਰਵਾਇਆ ਜਾ ਰਿਹਾ ਹੈ।
ਇਸ ਸਰਵੇਖਣ ਵਿੱਚ ਪ੍ਰਾਇਮਰੀ, ਅਪਰ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀ ਸ਼ਾਮਿਲ ਹੋ ਰਹੇ ਹਨ। ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਸਰਵੇਖਣ 21 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਰਵੇਖਣ ਲਈ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਵਿੱਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਰਵੇਖਣ ਲਈ ਵਿਭਾਗ ਦੇ ਸਾਰੇ ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਪੱਬਾਂ ਭਾਰ ਹਨ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp