HOSHIARPUR (ADESH PARMINDER SINGH)
ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ•ਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੈਂਸੀ ਅਸਲਾ, ਹਥਿਆਰ, ਫਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ ਚੁੱਕਣ (Carry) ‘ਤੇ ਪਾਬੰਦੀ ਲਗਾ ਦਿੱਤੀ ਹੈ।
ਉਨ•ਾਂ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਹਰ ਕਿਸਮ ਦੇ ਲਾਇਸੈਂਸੀ ਹਥਿਆਰ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਕੋਲ ਜਮ•ਾਂ ਕਰਵਾਉਣ ਦਾ ਹੁਕਮ ਵੀ ਕੀਤਾ ਹੈ। ਇਹ ਹੁਕਮ 31 ਦਸੰਬਰ 2018 ਤੱਕ ਲਾਗੂ ਰਹੇਗਾ ਅਤੇ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਉਤੇ ਲਾਗੂ ਨਹੀਂ ਹੋਣਗੇ।
ਜ਼ਿਲ•ਾ ਮੈਜਿਸਟਰੇਟ ਵਲੋਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ•ੇ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp