ਵੱਡੀ ਖਬਰ.. ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਹੋਇਆ ਟੋਟੇ ਟੋਟੇ

(ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕਰਦੇ ਹੋਏ ਸੁਖਬੀਰ ਬਾਦਲ)

ਚੰਡੀਗੜ੍ਹ/ ਹੁਸਿਆਰਪੁਰ 26 ਸਤੰਬਰ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਖੇਰੂ ਖੇਰੂ ਹੋ ਗਿਆ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਤਕਰੀਬਨ ਤਿੰਨ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਰਾਹੀਂ ਇਹ ਐਲਾਨ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਦੇਰ ਰਾਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਕਿਸਾਨਾਂ ਵਿਰੋੋਧੀ ਆਰਡੀਨੈਂਸਾਂ ਨੂੰ ਪਾਸ ਕਰਨ ਤੋਂ ਪਹਿਲਾਂ ਘੱਟ ਤੋਂ ਘੱਟ ਸ਼੍ਰੋਮਣੀ ਅਕਾਲੀ ਦਲ ਨਾਲ ਸਲਾਹ ਮਸ਼ਵਰਾ ਕਰਦੇ ਪਰ ਉਹਨਾਂ ਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਤੇ ਖੇਤੀਬਾੜੀ ‘ਤੇ ਲਾਇਆ,ਉਸ ਨਾਲ ਹੀ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਅਸੀਂ ਦੋ ਮਹੀਨਿਆਂ ਤੋਂ ਕੋਸ਼ਿਸ਼ ਕਰ ਰਹੇ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣੇ ਪਰ ਸਰਕਾਰ ਨੇ ਗੱਲ ਸੁਣੇ ਬਗੈਰ ਧੱਕੇ ਨਾਲ ਖੇਤੀ ਬਿੱਲ ਪਾਸ ਕਰਵਾਏ ਹਨ। ਉਹਨਾਂ ਕਿਹਾ ਕਿ ਅਸੀਂ ਕਾਫੀ ਦਿਨਾਂ ਤੋਂ ਆਪਣੇ ਪਾਰਟੀ ਸਹਿਯੋਗੀਆਂ ਨਾਲ ਗੱਲਬਾਤ ਕਰ ਰਹੇ ਸੀ ਤੇ ਅਸੀਂ ਹੁਣ ਇਸ ਨਤੀਜੇ ‘ਤੇ ਪੁੱਜੇ ਹਾਂ ਕਿ ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ਜਿਸਨੇ ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦੇ ਹਨ। ਇਸ ਲਈ ਅਸੀਂ ਭਾਜਪਾ ਤੇ ਐਨ ਡੀ ਏ ਨਾਲ ਨਾਅਤਾ ਤੋੜਨ ਦਾ ਫੈਸਲਾ ਕੀਤਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply