ਵਾਤਾਵਰਣ ਦੇ ਰਾਖੇ ਬਣਕੇ ਕਿਸਾਨ ਕੁਦਰਤ ਨੂੰ ਦੇ ਸਕਦੇ ਹਨ ਇੱਕ ਵੱਡਮੁੱਲਾ ਤੋਹਫਾ : ਜੋਗਿੰਦਰ ਪਾਲ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣੋ ਨਾਂ ਰੋਕਿਆ ਤਾਂ ਭਵਿੱਖ ਵਿੱਚ ਗੰਭੀਰ ਸਮੱਸਿਆਵਾਂ ਦਾ ਕਰਨਾ ਪੈ ਸਕਦਾ ਸਾਹਮਣਾ

ਪਠਾਨਕੋਟ 26 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪਰਾਲੀ ਨਾ ਸਾੜ ਕੇ ਅਤੇ ਵਾਤਾਵਰਣ ਨੂੰ ਗੰਦਾ ਨਾ ਕਰਕੇ ਅੱਜ ਦਾ ਕਿਸਾਨ ਵਾਤਾਵਰਣ ਦਾ ਰਾਖਾ ਬਣਕੇ ਕੁਦਰਤ ਨੂੰ ਇੱਕ ਵੱਡਮੁੱਲਾ ਤੋਹਫਾ ਦੇ ਸਕਦੇ ਹਨ। ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ। ਉਨਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਜਿਲੇ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਖੇਤਾਂ ਅੰਦਰ ਅੱਗ ਨਾ ਲਗਾਓ ਅਤੇ ਵਾਤਾਵਰਣ ਨੂੰ ਸਾਫ ਰੱਖਣ ਲਈ ਅਪਣਾ ਸਹਿਯੋਗ ਦਿਓ ਤਾਂ ਜੋ ਮਨੁੱਖ ਅਤੇ ਪੰਛੀ ਵੀ ਤੰਦਰੁਸਤ ਜਿੰਦਗੀ ਮਾਣ ਸਕਣ।

ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਝੋਨੇ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ,ਇਸ ਨੂੰ ਰੋਕਣ ਦੀ ਜ਼ਰੁਰਤ ਹੈ। ਉਨਾਂ ਕਿਹਾ ਕਿ ਪਰਾਲੀ ਅਤੇ ਨਾੜ ਸਾੜਨ ਕਾਰਨ ਪੈਦਾ ਹੁੰਦੇ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਹੱਦ ਵੀ ਬਹੁਤ ਘੱਟ ਜਾਂਦੀ ਹੈ, ਜਿਸ ਕਾਰਨ ਸੜਕੀ ਦੁਰਘਟਨਾਵਾਂ ਵੱਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ।

ਪਰਾਲੀ ਅਤੇ ਨਾੜ ਦੇ ਸੜਨ ਨਾਲ ਪੈਦਾ ਹੋਏ ਜ਼ਹਿਰੀਲੇ ਧੂੰਏ ਸਾਹ ਲੈਣ ਚ ਤਕਲੀਫ,ਖੰਘ,ਜ਼ੁਕਾਮ,ਤਪਦਿਕ,ਦਮਾ,ਐਲਰਜੀ,ਸਾਹ ਨਾਲੀ ਦਾ ਕੈਂਸਰ,ਗਲੇ ਦੀ ਖਰਾਬੀ,ਹਲਕਾ ਬੁਖਾਰ,ਸਿਰ ਦਰਦ,ਟਾਈਫਾਈਡ ,ਫੇਫੜਿਆਂ ਚ ਨੁਕਸ,ਅੱਖਾਂ ਚ ਜਲਣ,ਚਮੜੀ ਤੇ ਖਾਰਸ਼ ਆਦਿ ਬਿਮਾਰੀਆਂ ਲੱਗ ਜਾਂਦੀਆਂ ਹਨ ਅਤੇ ਅੱਜ ਦੇ ਸਮੇਂ ਵਿੱਚ ਜਿੱਥੇ ਅਸੀਂ ਕਰੋਨਾ ਮਹਾਂਮਾਰੀ ਨਾਲ ਲੜ ਰਹੇ ਹਾਂ ਪਰਾਲੀ ਨੂੰ ਅੱਗ ਲਗਾਉਂਣਾ ਹੋਰ ਵੀ ਖਤਰਨਾਕ ਹੋ ਸਕਦਾ ਹੈ।

ਉਨਾਂ ਕਿਹਾ ਕਿ ਆਓ ਸਾਰੇ ਕਿਸਾਨ ਭਰਾ ਮਿਲ ਜੁਲ ਕੇ ਇਹ ਕਸਮ ਖਾਈਏ ਕਿ ਕੋਈ ਵੀ ਕਿਸਾਨ ਖੇਤਾਂ ਅੰਦਰ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਅਤੇ ਅਗਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਉਸ ਦੀ ਸੂਚਨਾ ਜਿਲਾ ਪ੍ਰਸਾਸਨ ਨੂੰ ਦੇਵੇਗਾ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply