ਕੋਵਿਡ ਸੰਕਟ ਦੇ ਮੱਦੇਨਜਰ ਪਰਾਲੀ ਨੂੰ ਬਿਨਾਂ ਸਾੜੇ ਇਸਦੀ ਸੰਭਾਲ ਸਬੰਧੀ ਕਿਸਾਨਾਂ ਨੂੰ ਅਪੀਲ


ਬਿਨਾਂ ਐੱਸ.ਐੱਮ.ਐੱਸ ਕੋਈ ਕੰਬਾਇਨ ਝੋਨੇ ਦੀ ਕਟਾਈ ਨਾ ਕਰੇ : ਐੱਸ.ਡੀ.ਐੱਮ ਬਟਾਲਾ

ਬਟਾਲਾ,27  ਸਤੰਬਰ (ਅਵਿਨਾਸ਼ ਸ਼ਰਮਾ /ਸੰਜੀਵ ਨਈਅਰ) : ਜ਼ਿਲਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਸੰਕਟ ਵਿਚ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਪ੍ਰਬੰਧਨ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਕਿਸਾਨਾਂ ਨੂੰ ਅਪੀਲ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਖੇਤੀ ਸੰਦਾਂ ਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਇਸਦਾ ਲਾਭ ਉਠਾਉਣਾ ਚਾਹੀਦਾ ਹੈ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪੂਰੀ ਤਕਨੀਕੀ ਜਾਣਕਾਰੀ ਦੇਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਂਕੜ ਦਾ ਸਾਹਮਣਾ ਨਾ ਕਰਨਾ ਪਵੇ।

ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਇਸ ਵਾਰ ਕੋਵਿਡ ਬਿਮਾਰੀ ਦੇ ਫੈਲਣ ਸਦਕਾ ਸਾਨੂੰ ਹੋਰ ਵੀ ਜਿੰਮੇਵਾਰੀ ਤੋਂ ਕੰਮ ਲੈਣ ਦੀ ਜਰੂਰਤ ਹੈ ਕਿਉਂਕਿ ਕੋਵਿਡ ਵੀ ਸਾਹ ਪ੍ਰਣਾਲੀ ਦੀ ਬਿਮਾਰੀ ਹੈ, ਜਿਸ ਦਾ ਸਿੱਧਾ ਅਸਰ ਫੇਫੜਿਆਂ ਤੇ ਪੈਂਦਾ ਹੈ। ਅਜਿਹੇ ਵਿਚ ਜੇਕਰ ਪਰਾਲੀ ਸਾੜਨ ਨਾਲ ਧੂੰਆ ਹੋਇਆ ਤਾਂ ਇਸ ਬਿਮਾਰੀ ਤੋਂ ਪੀੜਤ ਲੋਕਾਂ ਲਈ ਇਹ ਬਹੁਤ ਹੀ ਘਾਤਕ ਸਿੱਧ ਹੋ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀ ਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ।

ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਅਸੀਂ ਆਪਣੀ ਜ਼ਮੀਨ ਦੇ ਬਹੁਮੁੱਲੇ ਖੁਰਾਕੀ ਤੱਕ ਵੀ ਸਾੜ ਬੈਠਦੇ ਹਾਂ ਅਤੇ ਇਸ ਨਾਲ ਸਾਡੇ ਮਿੱਤਰ ਕੀਟ ਵੀ ਮਰ ਜਾਂਦੇ ਹਨ। ਇਸ ਦਾ ਸਾਡੇ ਵਾਤਾਵਰਨ ਤੇ ਵੀ ਮਾੜਾ ਅਸਰ ਪੈਂਦਾ ਹੈ। ੳੋੁਨਾਂ ਨੇ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਪਿੱਛਲੇ ਸਾਲ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕੀਤੀ ਸੀ ਉਨਾਂ ਦੀ ਕਣਕ ਦੀ ਬਹੁਤ ਵਧੀਆ ਪੈਦਾਵਾਰ ਹੋਈ ਸੀ। ਉਨਾਂ ਨੇ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ।

ਓਧਰ ਨਾਲ ਹੀ ਉਨਾਂ ਸਮੂਹ ਕੰਬਾਇਨ ਮਾਲਕਾਂ ਨੂੰ ਵੀ ਕਿਹਾ ਹੈ ਕਿ ਹਰ ਕੰਬਾਇਨਾਂ ਨੂੰ ਸੁਪਰ ਐੱਸ.ਐੱਮ.ਐੱਸ. ਲਗਾ ਕੇ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਬਿਨਾਂ ਸੁਪਰ ਐੱਸ.ਐੱਮ.ਐੱਸ ਲੱਗੀ ਕੰਬਾਇਨ ਨੂੰ ਝੋਨੇ ਦੀ ਕਟਾਈ ਕਰਨ ਦੀਆਂ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਕੰਬਾਇਨ ਮਾਲਕ ਨੇ ਸਰਕਾਰ ਦੇ ਇਨਾਂ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply