10 ਵਾਂ ਐਡੀਸ਼ਨ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’


ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਵਸਨੀਕਾਂ ਨੇ ਦੇਸ਼-ਵਿਦੇਸ਼ ਦੀ ਧਰਤੀ ‘ਤੇ ਨਾਮਣਾ ਖੱਟਿਆ-ਡਿਪਟੀ ਕਮਿਸ਼ਨਰ

ਗੁਰਦਾਸਪੁਰ,27 ਸਤੰਬਰ (ਅਸ਼ਵਨੀ) : ਜਨਾਬ ਮੁਹੰਮਦ ਇਸ਼ਫਾਕ  ਡਿਪਟੀ ਕਮਿਸ਼ਨਰ ਦੀ ਪਹਿਲਕਦਮੀ ਸਦਕਾ ਜ਼ਿਲਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਗਏ ਫੇਸਬੁੱਕ ਲਾਈਵ ਪ੍ਰੋਗਰਾਮ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 10ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।

ਅੱਜ ਦੇ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ,ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਹਰਦੀਪ ਸਿੰਘ ਜ਼ਿਲਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜ਼ਿਲਾ ਸਿੱਖਿਆ (ਪ), ਰਾਜੀਵ ਠਾਕੁਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ। ਅੱਜ ਦੇ ਅਚੀਵਰਜ ਪ੍ਰੋਗਰਾਮ  ਦਾ ਘੇਰਾ ਹੋਰ ਵਿਸ਼ਾਲ ਕਰਦਿਆਂ ਜ਼ਿਲੇ ਦੇ ਪਰਵਾਸੀ ਭਾਰਤੀਆਂ ਨੂੰ ਇਸ ਪ੍ਰੋਗਰਾਮ ਦਾ ਹਿੱਸਾ ਬਣਾਇਆ ਗਿਆ।

ਵੀਡੀਓ ਕਾਨਫਰੰਸ ਜਰੀਏ ਅਚੀਵਰਜ਼ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਅਚੀਵਰਜ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਹਹੱਦੀ ਜ਼ਿਲੇ ਗੁਰਦਾਸਪੁਰ ਅੰਦਰ ਬਹੁਤ ਜਿਆਦਾ ਕਾਬਲੀਅਤ ਹੈ ਅਤੇ ਇਥੋ ਦੇ ਵਸਨੀਕਾਂ ਨੇ ਦੇਸ਼-ਵਿਦੇਸ਼ ਦੀ ਧਰਤੀ  ਵਿਚ ਨਾਮਣਾ ਖੱਟਿਆ ਹੈ।ਉਨਾਂ ਅੱਗੇ ਦੱਸਿਆ ਕਿ ਜਲਦ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਦਫਤਰ ਡਿਪਟੀ ਕਮਿਸ਼ਨਰ) ਵਿਖੇ ਵੱਡੀਆਂ ਚਾਰ ਡਿਜ਼ੀਟਲ ਸਕਰੀਨਾਂ ਲਗਾਈਆਂ ਜਾਣਗੀਆਂ, ਜਿਨਾਂ ਵਿਚ ਜ਼ਿਲੇ ਦੇ ਸ਼ਹੀਦਾਂ, ਅਚੀਵਰਜ਼, ਜ਼ਿਲੇ ਦੇ ਮੁੱਖ ਸਮਾਰਕ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਅਚੀਵਰਜ਼ ਦੀ ਕਾਫੀ ਬੁੱਕਲੈੱਟ ਵੀ ਤਿਆਰੀ ਕੀਤੀ ਜਾਵੇਗੀ, ਜੋ 26 ਜਨਵਰੀ 2020 ਨੂੰ ਰਿਲੀਜ਼ ਕੀਤੀ ਜਾਵੇਗੀ, ਜੋ ਨੌਜਵਾਨ ਪੀੜ੍ਹੀ ਲਈ ਮਾਰਗਦਰਸ਼ਕ ਬਣੇਗੀ।ਲਾਈਵ ਫੇਸਬੁੱਕ ਪ੍ਰੋਗਰਾਮ  ਦੌਰਾਨ ਸ. ਬਲਵਿੰਦਰ ਸਿੰਘ (ਪੀ ਸੀ ਐਸ),ਜੋ ਗੁਰਦਾਸਪੁਰ ਸ਼ਹਿਰ  ਦੇ ਵਸਨੀਕ ਹਨ ਨੇ ਦੱਸਿਆ ਕਿ ਉਨਾਂ 10ਵੀਂ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਤੋਂ ਪਾਸ ਕੀਤੀ।
  
ਸਰਕਾਰੀ ਕਾਲਜ, ਗੁਰਦਾਸਪੁਰ ਤੋਂ ਬੀਐਸ (ਮੈਡੀਕਲ) ਪਾਸ ਕੀਤੀ। ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਤੋਂ ਐਮ ਬੀ ਏ  (ਮਾਰਕਿੰਟਗ) ਪਾਸ ਕੀਤੀ।1993 ਤੋਂ 1994 ਤਕ ਬੀਡੀਪੀਓ ਧਾਰਕਲਾਂ(ਪਠਾਨਕੋਟ) ਵਿਖੇ ਸੇਵਾਵਾਂ ਨਿਭਾਈਆਂ।ਨਵੰਬਰ 2000 ਵਿਚ ਤਹਿਸੀਲ ਵੈਲਫੇਅਰ ਅਫਸਰ ਵਲੋਂ ਸੇਵਾਵਾਂ ਸ਼ੁਰੂ ਕੀਤੀਆਂ।ਜੁਲਾਈ 2005 ਵਿਚ ਡੈਪੂਟੇਸ਼ਨ ‘ਤੇ ਬੀਡੀਪੀਓ ਧਾਰੀਵਾਲ ਵਿਖੇ ਸੇਵਾਵਾਂ ਨਿਭਾਈਆਂ। 2006-07 ਦੌਰਾਨ ਬੀਡੀਪੀਓ ਗੁਰਦਾਸਪੁਰ, ਦੋਰਾਂਗਲਾ ਤੇ ਬਟਾਲਾ ਵਿਖੇ ਸੇਵਾਵਾਂ ਨਿਭਾਈਆਂ। ਉਪਰੰਤ 2008 ਤੋਂ  2014 ਦੌਰਾਨ ਜ਼ਿਲ੍ਹਾ ਭਲਾਈ ਅਫਸਰ, ਗੁਰਦਾਸਪੁਰ ਵਜੋਂ ਸੇਵਾਵਾਂ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply