ਕੰਬਾਈਨ ਮਾਲਿਕ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾ ਕੇ ਵਾਤਾਵਰਣ ਦੀ ਸੰਭਾਲ ਕਰਨ ਵਿਚ ਯੋਗਦਾਨ ਪਾਉਣ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੰਬਾਈਨ ਮਾਲਿਕਾਂ ਨਾਲ ਆਨ ਲਾਈਨ ਕੀਤੀ ਗਈ ਮੀਟਿੰਗ

ਪਠਾਨਕੋਟ,29 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਕੋਵਿਡ-19 ਦੇ ਚੱਲਦਿਆਂ ਝੌਨੇ ਦੀ ਪਰਾਲੀ ਨਾਲ ਅੱਗ ਲਗਾ ਕੇ ਸਾੜਣ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਪ੍ਰਭਾਵਾਂ ਅਤੇ ਕੰਬਾਈਨ ਮਾਲਿਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਸ਼੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਆਨ ਲਾਈਨ ਜ਼ੂਮ ਐਪ ਤੇ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲੇ ਦੇ ਸਮੂਹ ਕੰਬਾਈਨ ਮਾਲਕ ਸ਼ਾਮਲ ਹੋਏ ।

ਡਿਪਟੀ ਕਮਿਸ਼ਨਰ ਨੇ ਕੰਬਾਈਨ ਮਾਲਕਾਂ ਨੂੰ ਅਪੀਲ ਕਰਦੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਦੂਸਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵੱਲੋਂ  ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ਵਿੱਚ ਜ਼ਹਿਰੀਆਂ ਗੈਸਾਂ ਪੈਦਾ ਹੁਦੀਆਂ ਹਨ ਜੋ ਮਨੁੱਖੀ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਹ ਗੈਸਾਂ ਮਨੁੱਖੀ ਸਿਹਤ ਲਈ ਹੋਰ ਵੀ ਖਤਰਨਾਕ ਸਿੱਧ ਹੋ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਤੱਕ ਝੋਨੇ ਦੀ ਕਟਾਈ ਦਾ ਸ਼ੀਜ਼ਨ ਸ਼ੁਰੂ ਹੋਣ ਵਾਲਾ ਹੈ,ਇਸ ਲਈ  ਝੋਨੇ ਦੀ ਕਟਾਈ ਦੌਰਾਨ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਕੈਂਪਾਂ ਰਾਹੀ ਅਤੇ ਸੋਸ਼ਲ ਮੀਡੀਆਂ ਦੀ ਵਰਤੋਂ ਕਰਦਿਆਂ ਜਾਗਰੁਕ ਕੀਤਾ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੈਟੇਲਾਈਟ ਦੁਆਰਾ ਖੇਤਾਂ ਉਤੇ ਨਜ਼ਰ ਰੱਖੀ ਜਾਵੇਗੀ ਅਤੇ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਨੂੰ ਸਾੜਨ ਤੋ ਰੋਕਣ ਲਈ ਜ਼ਿਲੇ ਵਿਚ ਨੋਡਲ ਅਧਿਕਾਰੀ ਅਤੇ ਸੈਕਟਰ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਕਿ ਖੇਤੀ, ਪ੍ਰਦੂਸ਼ਣ ਅਤੇ ਮਾਲ ਵਿਭਾਗ ਨਾਲ ਮਿਲਕੇ ਕੰਮ ਕਰਨਗੇ।  

ਉਨਾਂ ਕਿਸਾਨਾਂ  ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤ ਵਿਚ ਜੈਵਿਕ ਮਾਦਾ ਤਿਆਰ ਕਰਨ ਲਈ ਫਸਲਾਂ ਦੀ ਰਹਿੰਦ-ਖੂੰਹਦ, ਜੋ ਕਿ ਕੁਦਰਤ ਵੱਲੋਂ ਬਖਸਿਆ ਵੱਡਾ ਖਜ਼ਾਨਾ ਹੈ, ਦੀ ਵੱਡੀ ਭੂਮਿਕਾ ਹੈ।ਇਸ ਲਈ ਇਸ ਕੁਦਰਤੀ ਖਾਦ ਨੂੰ ਅੱਗ ਲਗਾ ਕੇ ਸੁਆਹ ਕਰਨ ਦੀ ਥਾਂ ਖੇਤ ਵਿਚ ਵਾਹੋ, ਜਿਸ ਨਾਲ ਅਗਲੀ ਫਸਲ ਵਿੱਚ ਘੱਟ ਰਸਾਇਣਕ ਖਾਦ ਪਾਉਣ ਦੀ ਲੋੜ ਪਵੇਗੀ।ਉਨਾਂ ਦੱਸਿਆ ਕਿ ਜ਼ਿਲੇ ਅੰਦਰ ਜ਼ਿਆਦਾਤਰ ਝੋਨੇ ਦੀ ਪਰਾਲੀ ਪਸ਼ੂ ਪਾਲਕਾਂ ਵੱਲੋਂ ਚਾਰੇ ਦੇ ਤੌਰ ਤੇ ਇਸਤੇਮਾਲ ਕਰਨ ਲਈ ਇਕੱਠੀ ਕਰ ਲਈ ਜਾਂਦੀ  ਹੈ।ਉਨਾਂ ਕਿਹਾ ਕਿ ਜ਼ਿਲੇ ਦੇ ਸੈਂਕੜੇ ਕਿਸਾਨ ਅਜਿਹੇ ਹਨ, ਜੋ ਕਈ ਸਾਲਾਂ ਤੋਂ ਪਰਾਲੀ ਅਤੇ ਨਾੜ ਨੂੰ ਖੇਤਾਂ ਅੱਗ ਨਹੀਂ ਲਗਾ ਰਹੇ,ਅਜਿਹੇ ਕਿਸਾਨਾਂ ਦੇ ਤਜ਼ਰਬੇ ਬਾਕੀ ਕਿਸਾਨਾਂ ਨਾਲ ਸਾਂਝੇ ਕਰਨ ਦੀ ਜ਼ਰੂਰਤ ਹੈ।

ਉਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ  ਮਸ਼ੀਨਾਂ ਕਿਸਾਨਾਂ, ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਤੋਂ ਇਲਾਵਾਂ ਕਿਸਾਨਾਂ ਪਾਸ ਪਹਿਲਾਂ ਤੋਂ ਮੌਜੂਦ ਖੇਤੀ ਸੰਦ ਵੀ ਪਰਾਲੀ ਦੀ ਸੰਭਾਲ ਲਈ ਵਰਤੇ ਜਾ ਸਕਦੇ ਹਨ।ਮੁੱਖ ਖੇਤੀਬਾੜੀ ਅਫਸਰ ਡਾ.ਹਰਤਰਨਪਾਲ ਸਿੰਘ ਨੇ ਦੱਸਿਆ ਜ਼ਿਲਾ ਪਟਾਨਕੋਟ ਨੁੰ ਪੰਜਵੀ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਕਿਸਾਨ ਜਾਗਰੁਕ ਕੈਂਪ ਲਗਾਏ ਜਾ ਰਹੇ ਅਤੇ ਗ੍ਰਾਮ ਪੰਚਾਇਤਾਂ ਕੋਲੋਂ ਮਤੇ ਵੀ ਪਵਾਏ ਜਾ ਰਹੇ ਹਨ। ਕੰਬਾਈਨ ਮਾਲਿਕ ਗੁਰਮੇਜ ਸਿੰਘ ਸ਼ੇਰਪੁਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਪਿੱਛੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ  ਅਤੇ  ਪਰਾਲੀ ਆਮ ਕਰਕੇ ਪਸ਼ੂ ਪਾਲਕਾਂ ਵੱਲੋਂ ਇਕੱਠੀ ਕਰ ਲਈ ਜਾਂਦੀ ਹੈ ਜਿਸ ਕਾਰਨ ਜ਼ਿਲਾ ਪਠਾਨਕੋਟ ਦੇ ਕੰਬਾਈਨ ਮਾਲਿਕਾਂ ਨੂੰ ਕੰਬਾਈਨ ਉੱਪਰ  ਸੁਪਰ ਐਸ ਐਮ ਐਸ ਲਗਾਉਣ ਤੋਂ ਛੋਟ ਦੇਣੀ ਚਾਹੀਦੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply