ਸਕੂਲੀ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਨਾਉਣ ਲਈ ‘ਸਵਾਗਤ ਜ਼ਿੰਦਗੀ’ ਨਾਂ ਦਾ ਨਵਾਂ ਵਿਸ਼ਾ ਲਾਗੂ

ਚੰਡੀਗੜ/ਹੁਸਿਆਰਪੁਰ, 1 ਅਕਤੂਬਰ(ਚੌਧਰੀ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਨਾਉਣ ਲਈ ‘ਸਵਾਗਤ ਜ਼ਿੰਦਗੀ’ ਨਾਂ ਦਾ ਨਵਾਂ ਵਿਸ਼ਾ ਲਾਗੂ ਕਰ ਦਿੱਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਵਿਸ਼ਾ ਸੂਬੇ ਦੇ ਸਾਰੇ ਸਰਕਾਰੀ, ਅਫਿਲੀਏਟਿਡ,ਐਸੋਸ਼ਿਏਟਿਡ, ਏਡਿਡ ਅਤੇ ਅਣ ਏਡਿਡ ਸਕੂਲਾਂ ਵਿੱਚ ਲਾਗੂ ਕੀਤਾ ਗਿਆ ਹੈ। ‘ਸਵਾਗਤ ਜ਼ਿੰਦਗੀ’ ਨਾਂ ਦਾ ਇਹ ਨਵਾਂ ਵਿਸ਼ਾ ਚਾਲੂ ਸੈਸ਼ਨ 2020-21 ਤੋਂ ਸ਼ੁਰੂ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਉਨਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਬਨਾਉਣਾ ਹੈ ਤਾਂ ਉਹ ਸਮਾਜ ਦੇ ਵਧੀਆ ਨਾਗਰਿਕ ਬਣ ਸਕਣ।

ਬੁਲਾਰੇ ਅਨੁਸਾਰ ਇਹ ਵਿਸ਼ਾ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪੜਾਇਆ ਜਾਵੇਗਾ। ਇਸ ਵਿਸ਼ੇ ਦੇ ਕੁੱਲ 100 ਅੰਕ ਹੋਣਗੇ ਜਿਨਾਂ ਵਿੱਚ 50 ਅੰਕਾਂ ਦਾ ਲਿਖਤੀ ਅਤੇ 50 ਅੰਕ ਦਾ ਪ੍ਰੈਕਟੀਕਲ ਹੋਵੇਗਾ।  ਬੋਰਡ ਦੀਆਂ ਕਲਾਸਾਂ (ਪੰਜਾਵੀਂ, ਅੱਠਵੀਂ ਦਸਵੀਂ ਅਤੇ ਬਾਹਰਵੀਂ) ਦੇ ਵਾਸਤੇ ਪੇਪਰ ਪੰਜਾਬ ਸਕੁਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤਾ ਜਾਵੇਗਾ ਜਦਕਿ ਬਾਕੀ ਕਲਾਸਾਂ ਲਈ ਇਸ ਵਿਸ਼ੇ ਦਾ ਮੁਲਾਂਕਣ ਸਕੂਲ ਪੱਧਰ ’ਤੇ ਕੀਤਾ ਜਾਵੇਗਾ। ਸਕੂਲ ਤੋਂ ਪ੍ਰਾਪਤ ਹੋਏ ਅੰਕ ਅਤੇ ਗਰੇਡ ਸਰਟੀਫਿਕੇਟ ਵਿੱਚ ਜਿਉ ਦੇ ਤਿਉ ਦਰਜ ਕੀਤੇ ਜਾਣਗੇ।

ਬੁਲਾਰੇ ਅਨੁਸਾਰ ਇਸ ਵਿਸ਼ੇ ਲਈ ਪਾਠਕ੍ਰਮ ਐਸ.ਸੀ.ਈ.ਆਰ.ਟੀ. ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਦੇ ਆਧਾਰ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਿਤਾਬਾਂ ਪ੍ਰਕਾਸ਼ਿਤ ਕਰਵਾ ਕੇ ਵਿਦਿਆਰਥੀਆਂ ਨੂੰ ਮੁਹਈਆ ਕਰਵਾਈਆਂ ਜਾਣਗੀਆਂ। ਸਕੂਲ ਮੁਖੀਆਂ ਨੂੰ ਹਫਤੇ ਵਿੱਚ ਘੱਟੋ ਘੱਟ ਇਕ ਪੀਰੀਅਡ ਇਸ ਵਿਸ਼ੇ ਦਾ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply