Chandigarh/Hoshiarpur October 2 (Choudhary) : Punjab Chief Minister Captain Amarinder Singh on Friday announced ex-gratia compensation of Rs 50 lakh, along with government job to a family member, of Havildar Kuldeep Singh of 15 SIKH LI, who laid down his life on the line of control during cross border firing in Jammu & Kashmir.
Paying glowing tributes to the martyr and extending his heartfelt sympathies to the bereaved family, the Chief Minister said that Havildar Kuldeep Singh laid down his life fighting valiantly for the country and the grateful nation would always remember his supreme sacrifice which would act as an inspiration for the future generations.
Notably, martyr’s father Honorary Captain Mohan Singh also served in the Army in same unit and his three brothers are also serving in SIKH LI REGIMENT in the Army.
Martyr Havildar Kuldeep Singh Singh belonged to village Raju Dwakhri(Hoshiarpur) and is survived by his parents, wife besides an eight year old son and ten year old daughter.
Punjabi news
ਮੁੱਖ ਮੰਤਰੀ ਵੱਲੋਂ ਸ਼ਹੀਦ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਦੇ ਮੈਂਬਰ ਲਈ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ
ਚੰਡੀਗੜ੍ਹ / ਹੁਸ਼ਿਆਰਪੁਰ 2 ਅਕਤੂਬਰ(ਚੌਧਰੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਕਸ਼ਮੀਰ ਵਿੱਚ ਕੰਟਰੋਲ ਰੇਖਾ ‘ਤੇ ਸਰਹੱਦ ਪਾਰੋਂ ਗੋਲੀਬਾਰੀ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ 15 ਸਿੱਖ ਲਾਈਟ ਇਨਫੈਂਟਰੀ ਦੇ ਹਵਲਦਾਰ ਕੁਲਦੀਪ ਸਿੰਘ ਦੇ ਪਰਿਵਾਰ ਦੇ ਮੈਂਬਰ ਲਈ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।
ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਵਲਦਾਰ ਕੁਲਦੀਪ ਸਿੰਘ ਨੇ ਮੁਲਕ ਲਈ ਦੁਸ਼ਮਣ ਨਾਲ ਲੋਹਾ ਲੈਂਦਿਆਂ ਆਪਣੀ ਜਾਨ ਨਿਛਾਵਰ ਕਰ ਦਿੱਤੀ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪ੍ਰਰੇਨਾ ਸਰੋਤ ਰਹੇਗੀ।
ਜ਼ਿਕਰਯੋਗ ਹੈ ਕਿ ਸ਼ਹੀਦ ਦੇ ਪਿਤਾ ਆਨਰੇਰੀ ਕੈਪਟਨ ਮੋਹਨ ਸਿੰਘ ਨੇ ਵੀ ਫੌਜ ਵਿੱਚ ਇਸੇ ਯੂਨਿਟ ‘ਚ ਸੇਵਾ ਨਿਭਾਈ ਅਤੇ ਇਸ ਵੇਲੇ ਉਸ ਦੇ ਤਿੰਨ ਭਰਾ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ।
ਸ਼ਹੀਦ ਹਵਲਦਾਰ ਕੁਲਦੀਪ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਰਾਜੂ ਦਵਾਖਰੀ ਦੇ ਵਾਸੀ ਸਨ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਤੋਂ ਇਲਾਵਾ ਅੱਠ ਸਾਲ ਦਾ ਬੇਟਾ ਅਤੇ 10 ਸਾਲਾਂ ਦੀ ਧੀ ਛੱਡ ਗਏ ਹਨ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp