ਚੰਡੀਗੜ, 3 ਅਕਤੂਬਰ (CDT) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦਾ ਕੰਮ ਸਫਲਤਾ ਪੂਰਨ ਮੁਕੰਮਲ ਕਰ ਲਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਆਯੋਜਿਤ ਕਰਵਾਇਆ ਗਿਆ ਹੈ। ਇਹ ਸਰਵੇ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਜਾਣਾ ਹੈ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਸਰਵੇ 21 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਪਹਿਲਾ ਪੜਾਅ ਅੱਜ 3 ਅਕਤੂਬਰ ਨੂੰ ਪੂਰੀ ਸਫ਼ਲਤਾ ਨਾਲ ਖਤਮ ਹੋ ਗਿਆ ਹੈ। ਇਸ ਵਿੱਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਿਆ ਲਿਆ। ਇਸ ਦੌਰਾਨ ਅਧਿਆਪਕਾਂ ਨੇ ਘਰ ਘਰ ਜਾ ਕੇ ਵਿਦਿਆਰਥੀਆਂ ਨੂੰ ਇਸ ਸਰਵੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਬੁਲਾਰੇ ਦੇ ਅਨੁਸਾਰ ਪਹਿਲਾ ਪੜਾਅ ਮੁਕੰਮਲ ਹੋਣ ਤੋਂ ਬਾਅਦ ਹੁਣ ਅਧਿਆਪਕਾਂ ਵੱਲੋਂ ਇਸ ਸਰਵੇ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ। ਇਸ ਤੋਂ ਬਾਅਦ ਸਰਵੇ ਦੇ ਸਬੰਧ ਵਿੱਚ ਸਾਹਮਣੇ ਆਏ ਕਮਜ਼ੋਰ ਪੱਖਾਂ ਨੂੰ ਦੂਰ ਕਰਕੇ ਇਨਾਂ ਨੂੰ ਪਕੇਰਾ ਕੀਤਾ ਜਾਵੇਗਾ।
ਬੁਲਾਰੇ ਦੇ ਅਨੁਸਾਰ ਇਹ ਸਰਵੇ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਵਾਲੇ ਇਮਤਿਹਾਨਾਂ ਬਾਰੇ ਸਮਝ ਵਧੇਗੀ ਅਤੇ ਇਸ ਨਾਲ ਸਿੱਖਿਆ ਵਿੱਚ ਗੁਣਾਤਮਿਕ ਤਬਦੀਲੀ ਆਵੇਗੀ। ਉਨਾਂ ਕਿਹਾ ਕਿ ਇਸ ਦੌਰਾਨ ਜ਼ਿਆਦਾਤਰ ਸਵਾਲ ਅਜੈਕਟਿਵ ਟਾਈਪ ਪੁੱਛੇ ਗਏ ਹਨ ਜਿਨਾਂ ਦੇ ਨਾਲ ਵਿਦਿਆਰਥੀਆਂ ਵਿੱਚ ਇੱਕ ਦਮ ਸੋਚਣ ਦੀ ਕਾਬਲੀਅਤ ਪੈਦਾ ਹੋਵਗੇ। ਇਸ ਦੇ ਨਾਲ ਵਿਦਿਆਰਥੀਆਂ ਦੀ ਕੁਸ਼ਲਤਾ ਵਿੱਚ ਵਾਧਾ ਹੋਣ ਦੇ ਕਾਰਨ ਇਹ ਸਰਵੇ ਭਵਿੱਖ ਵਿੱਚ ਉਨਾਂ ਲਈ ਬਹੁਤ ਜ਼ਿਆਦਾ ਲਾਹੇਬੰਦ ਹੋਵੇਗਾ।
ਇਹ ਸਰਵੇ ਪਹਿਲੀ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਦੇ ਆਧਾਰ ’ਤੇ ਕਰਵਾਇਆ ਗਿਆ ਹੈ। ਇਸ ਵਾਸਤੇ ਪਹਿਲਾ ਪੇਪਰ 21 ਸਤੰਬਰ ਨੂੰ ਹੋਇਆ ਸੀ ਅਤੇ ਇਹ ਪੇਪਰ ਤਕਰੀਬਨ ਦੋ ਹਫ਼ਤੇ ਚੱਲੇ ਹਨ। ਪਹਿਲੀ ਜਮਾਤ ਵਿਦਿਆਰਥੀਆਂ ਲਈ ਹਰੇਕ ਵਿਸ਼ੇ ਦੇੇ 10 ਪ੍ਰਸ਼ਨ ਪੁੱਛੇ ਗਏ ਜਦਕਿ ਦੂਜੀ ਤੋਂ ਪੰਜਵੀਂ ਜਮਾਤ ਲਈ ਹਰੇਕ ਵਿਸ਼ੇ ਦੇ 15 ਸਵਾਲ ਪਾਏ ਗਏ ਸਨ। ਇਨਾਂ ਵਿੱਚੋਂ ਹਰੇਕ ਸਵਾਲ 2 ਅੰਕਾਂ ਦਾ ਸੀ। ਬੁਲਾਰੇ ਅਨੁਸਾਰ ਛੇਵੀਂ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰੇਕ ਪੇਪਰ ਦੇ 20 ਸਵਾਲ ਸਨ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp