– ਅੱਜ ਤੋਂ ਮਿਲਣ ਵਾਲੀਆਂ ਸੇਵਾਵਾਂ ਵਿਚ ਐਫ.ਆਈ. ਆਰ ਅਤੇ ਐਨ.ਓ.ਸੀ ਨਾਲ ਸਬੰਧਤ ਸੇਵਾਵਾਂ ਸ਼ਾਮਿਲ
ਹੁਸ਼ਿਆਰਪੁਰ, 5 ਅਕਤੂਬਰ(ਚੌਧਰੀ) : ਸਰਕਾਰ ਵੱਲੋਂ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਅਟੈਚ ਕਰਨ ਤੋਂ ਬਾਅਦ ਹੁਣ 14 ਹੋਰ ਸੇਵਾਵਾਂ ਨੂੰ ਵੀ ਸੇਵਾ ਕੇਂਦਰਾਂ ਨਾਲ ਆਨਲਾਈਨ ਜੋੜ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਹ 14 ਸੇਵਾਵਾਂ 5 ਅਕਤੂਬਰ ਤੋਂ ਸੇਵਾ ਕੇਂਦਰਾਂ ਵਿਚ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿਚ ਸ਼ਿਕਾਇਤ ਦੀ ਜਾਣਕਾਰੀ, ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ, ਐਫ.ਆਈ. ਆਰ ਜਾਂ ਡੀ.ਡੀ.ਆਰ ਦੀ ਕਾਪੀ,ਸੜਕ ਦੁਰਘਟਨਾ ਦੇ ਮਾਮਲਿਆਂ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਵਾਹਨ ਚੋਰੀ ਦੇ ਮਾਮਲੇ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ,ਚੋਰੀ ਦੇ ਮਾਮਲਿਆਂ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ,ਲਾਊਡ ਸਪੀਕਰ ਦੀ ਐਨ. ਓ. ਸੀ, ਮੇਲਿਆਂ-ਪ੍ਰਦਰਸ਼ਨੀਆਂ-ਖੇਡ ਸਮਾਗਮਾਂ ਲਈ ਐਨ.ਓ.ਸੀ, ਵਾਹਨਾਂ ਲਈ ਐਨ.ਓ.ਸੀ,ਵੀਜ਼ੇ ਲਈ ਪੁਲਿਸ ਕਲੀਅਰੈਂਸ,ਕਰੈਕਟਰ ਵੈਰੀਫਿਕੇਸ਼ਨ,ਕਿਰਾਏਦਾਰ ਦੀ ਵੈਰੀਫਿਕੇਸ਼ਨ,ਕਰਮਚਾਰੀ ਦੀ ਵੈਰੀਫਿਕੇਸ਼ਨ ਅਤੇ ਘਰੇਲੂ ਸਹਾਇਕ ਜਾਂ ਨੌਕਰਦੀ ਵੈਰੀਫਿਕੇਸ਼ਨ ਸੇਵਾਵਾਂ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਇਹ ਸੁਵਿਧਾਵਾਂ ਮਿਲਣ ਨਾਲ ਲੋਕਾਂ ਨੂੰ ਐਫ.ਆਈ.ਆਰ ਸਮੇਤ ਪੁਲਿਸ ਸਬੰਧੀ ਜਾਣਕਾਰੀ ਲਈ ਥਾਣਿਆਂ ਦੇ ਚੱਕਰ ਨਹੀਂ ਕੱਟਣੇ ਪੈਣਗੇ।ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਜਿਥੇ ਬਹੁਤ ਜਲਦ ਹੋ ਜਾਵੇਗਾ,ਉਥੇ ਪੁਲਿਸ ਵੈਰੀਫਿਕੇਸ਼ਨ ਜਾਂ ਰਜਿਸਟ੍ਰੇਸ਼ਨ ਦੇ ਨਾਂਅ ’ਤੇ ਹੋਣ ਵਾਲੀ ਖੱਜਲ-ਖੁਆਰੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp