ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਪੈਲੀ ਵਿਚ ਵਾਹੁਣ : ਡਿਪਟੀ ਕਮਿਸ਼ਨਰ

ਜ਼ਿਲੇ ਦੀਆਂ ਮੰਡੀਆਂ ਵਿਚੋਂ 16942 ਮੀਟਰਕ ਟਨ ਝੋਨੇ ਦੀ ਹੋਈ  ਖਰੀਦ

ਗੁਰਦਾਸਪੁਰ,5 ਅਕਤੂਬਰ  (ਅਸ਼ਵਨੀ) : ਜਨਾਬ ਮੁਹੰਮਦ  ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਵਿਚ 04 ਅਕਤੂਬਰ ਤੱਕ 20188 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 16942 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਨੇ 7300,ਮਾਰਕਫੈੱਡ ਨੇ  5059,ਪਨਸਪ ਨੇ 3209,ਵੇਅਰਹਾਊਸ ਨੇ 1369, ਐਫ.ਸੀ..ਆਈ ਨੇ 05 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਪੈਲੀ  ਵਿਚ ਵਾਹੁਣ। ਇਸ ਤਰਾਂ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ  ਸ਼ਕਤੀ ਵੱਧਦੀ ਹੈ,ਓਥੇ ਵਾਤਵਰਣ ਸ਼ਾਫ ਰਹਿੰਦਾ ਹੈ। ਉਨਾਂ ਕਿਸਾਨਾਂ ਨੂੰ ਕਿਹਾਕਿ ਉਹ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇਹੀ ਲਿਆਉਣ। 

ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ।ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੁਲ 95 ਮੰਡੀਆਂ ਹਨ  ਅਤੇ  25 ਆਰਜ਼ੀ ਤੌਰ ‘ਤੇ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਇਸ ਸਾਲ ਮੰਡੀਆਂ ਵਿਚਕਰੀਬ 6 ਲੱਖ 85 ਹਜ਼ਾਰ 327 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply