ਜ਼ਿਲੇ ਦੀਆਂ ਮੰਡੀਆਂ ਵਿਚੋਂ 16942 ਮੀਟਰਕ ਟਨ ਝੋਨੇ ਦੀ ਹੋਈ ਖਰੀਦ
ਗੁਰਦਾਸਪੁਰ,5 ਅਕਤੂਬਰ (ਅਸ਼ਵਨੀ) : ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਵਿਚ 04 ਅਕਤੂਬਰ ਤੱਕ 20188 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 16942 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਨੇ 7300,ਮਾਰਕਫੈੱਡ ਨੇ 5059,ਪਨਸਪ ਨੇ 3209,ਵੇਅਰਹਾਊਸ ਨੇ 1369, ਐਫ.ਸੀ..ਆਈ ਨੇ 05 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਪੈਲੀ ਵਿਚ ਵਾਹੁਣ। ਇਸ ਤਰਾਂ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ,ਓਥੇ ਵਾਤਵਰਣ ਸ਼ਾਫ ਰਹਿੰਦਾ ਹੈ। ਉਨਾਂ ਕਿਸਾਨਾਂ ਨੂੰ ਕਿਹਾਕਿ ਉਹ ਮੰਡੀਆਂ ਵਿਚ ਝੋਨੇ ਦੀ ਫਸਲ ਸੁਕਾ ਕੇਹੀ ਲਿਆਉਣ।
ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ।ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੁਲ 95 ਮੰਡੀਆਂ ਹਨ ਅਤੇ 25 ਆਰਜ਼ੀ ਤੌਰ ‘ਤੇ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਇਸ ਸਾਲ ਮੰਡੀਆਂ ਵਿਚਕਰੀਬ 6 ਲੱਖ 85 ਹਜ਼ਾਰ 327 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp