ਵਿਸਵ ਅਧਿਆਪਕ ਦਿਵਸ ਤੇ ਸੈਸ਼ਨ ਦੌਰਾਨ ਵਧੀਆ ਸੇਵਾਵਾਂ ਲਈ 30 ਅਧਿਆਪਕ ਸਨਮਾਨਿਤ


ਜਿਲਾ ਸਿੱਖਿਆ ਅਫਸਰ ਅਫਸਰ ਜਗਜੀਤ ਸਿੰਘ ਅਤੇ ਉਪ ਜਿਲਾ ਸਿੱਖਿਆ ਅਫਸਰ ਰਾਜੇਸਵਰ ਸਲਾਰੀਆ ਨੇ ਪ੍ਰਸੰਸ਼ਾ ਪੱਤਰ ਦੇ ਕੇ ਕੀਤਾ ਸਨਮਾਨਿਤ

ਪਠਾਨਕੋਟ,5 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਅੱਜ ਪੂਰੇ ਸੰਸਾਰ ਵਿੱਚ ਵਿਸਵ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਮਰੋਹਾਂ ਦਾ ਆਯੋਜਨ ਕਰ ਸਨਮਾਨਿਤ ਕੀਤਾ ਜਾ ਰਿਹਾ ਹੈ। ਵਿਸਵ ਅਧਿਆਪਕ ਦਿਵਸ ਦੇ ਮੌਕੇ ਤੇ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਦੇਣ ਵਾਲੇ ਜਿਲਾ ਪਠਾਨਕੋਟ ਦੇ 30 ਅਧਿਆਪਕਾਂ ਨੂੰ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਦੀ ਅਗਵਾਈ ਵਿੱਚ ਜਿਲਾ ਸਿੱਖਿਆ ਦਫਤਰ ਵਿਖੇ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਦਾ ਸਮਾਰੋਹ ਆਯੋਜਿਤ ਕਰ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਨੇ ਦੱਸਿਆ ਕਿ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਵੱਲੋਂ ਕੋਵਿਡ 19 ਮਹਾਂਮਾਰੀ ਦੌਰਾਨ ਜਿਥੇ ਆਨਲਾਈਨ ਸਿੱਖਿਆ,ਆਨਲਾਈਨ ਦਾਖਲਾ ਮੁਹਿੰਮ,ਆਨਲਾਈਨ ਵਿੱਦਿਅਕ ਮੁਕਾਬਲਿਆਂ,ਆਨਲਾਈਨ ਦੋਮਾਹੀ ਪ੍ਰੀਖਿਆਵਾਂ ਅਤੇ ਪੈਸ ਵਿੱਚ ਵਿਦਿਆਰਥੀਆਂ ਦੀ ਸਤ-ਪ੍ਰਤਿਸਤ ਸਮੂਲੀਅਤ ਲਈ ਬਹੁਤ ਹੀ ਮਿਹਨਤ ਅਤੇ ਜਜਬੇ ਨਾਲ ਕੰਮ ਕੀਤਾ ਹੈ ਉਥੇ ਹੀ ਜਿਲਾ ਪ੍ਰਸਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੋਵਿਡ 19 ਮਹਾਂਮਾਰੀ ਨਾਲ ਨਿਪਟਣ ਲਈ ਵੀ ਆਪਣੀਆਂ ਸੇਵਾਵਾਂ ਲਗਾਤਾਰ ਦਿੱਤਿਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਦੇ ਦਿਸਾ ਨਿਰਦੇਸਾਂ ਅਨੁਸਾਰ ਭਵਿੱਖ ਵਿੱਚ ਵੀ ਸਿੱਖਿਆ ਦੀ ਬੇਹਤਰੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਾਰੇ ਹੀ ਟੀਚਿੰਗ ਅਤੇ ਨਾਨ- ਟੀਚਿੰਗ ਸਟਾਫ ਨੂੰ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਤੇ ਸਪੋਰਟਸ ਇੰਚਾਰਜ ਨਰਿੰਦਰ ਲਾਲ,ਨੀਰਜ ਕੁਮਾਰ, ਸੰਜੀਵ ਕੁਮਾਰ,ਪ੍ਰਵੀਨ ਸਿੰਘ,ਰਵੀਕਾਂਤ,ਅਜੇ ਕੁਮਾਰ,ਕੁਲਵਿੰਦਰ ਕੁਮਾਰ,ਮਨਦੀਪ ਕੁਮਾਰ ਅਤੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਸਮੇਤ ਹੋਰ ਹਾਜਰ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply