ਜਿਲਾ ਪਠਾਨਕੋਟ ਵਿੱਚ ਕੁੱਲ 3943 ਲੋਕ ਸਨ ਕਰੋਨਾ ਪਾਜੀਟਿਵ , 3396 ਵਿਅਕਤੀ ਹੋਏ ਤੰਦਰੁਸਤ
ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਕਰਨ ਲਈ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਕਰੋ ਪਾਲਣਾ
ਪਠਾਨਕੋਟ ,7 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪਠਾਨਕੋਟ ਜ਼ਿਲੇ ਅੰਦਰ ਬੁੱਧਵਾਰ ਨੂੰ 54 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਬੁੱਧਵਾਰ ਨੂੰ 54 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ , ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 3943 ਲੋਕ ਕਰੋਨਾ ਪਾਜੀਟਿਵ ਸਨ ਜਿਨ੍ਹਾਂ ਵਿੱਚੋਂ 3396 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ।ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ 50 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰ੍ਹਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 459 ਹੈ। ਉਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਅੱਜ 4 ਲੋਕਾਂ ਦੀ ਮੋਤ ਹੋਈ ਹੈ ਜਿਸ ਨਾਲ ਜਿਲਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 88 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਵਿਡ19 ਦੇ ਲੱਛਣ ਆਉਂਦੇ ਹਨ ਤਾਂ ਇਸ ਤੋਂ ਡਰਨ ਦੀ ਬਜਾਏ ਕੋਰੋਨਾ ਵਾਇਰਸ ਦਾ ਟੈੱਸਟ ਜ਼ਰੂਰ ਕਰਵਾਓ। ਉਨਾਂ ਕਿਹਾ ਕਿ ਇਸ ਵਾਇਰਸ ਤੋਂ ਘਬਰਾਉਣ ਦੀ ਬਜਾਏ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨਾਂ ਕਿਹਾ ਕਿ ਕੋਵਿਡ – 19 ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣਾ,ਸਮਾਜਿਕ ਦੂਰੀ ਬਣਾ ਕੇ ਰੱਖਣਾ ਦੀ ਪਾਲਨਾ ਜ਼ਰੂਰ ਕਰੋ। ਉਨਾਂ ਕਿਹਾ ਕਿ ਆਓ ਹਦਾਇਤਾਂ ਦੀ ਪਾਲਣਾ ਕਰਕੇ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp