ਹਵਾ,ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਂਝੇ ਉਪਰਾਲੇ ਕਰਨ ਦੀ ਜ਼ਰੂਰਤ : ਡਾ.ਅਮਰੀਕ ਸਿੰਘ


ਪਠਾਨਕੋਟ,7 ਅਕਤੂਬਰ(ਰਾਜਿੰਦਰਸਿੰਘ ਰਾਜਨ ਬਿਊਰੋ ਚੀਫ) : ਕੁਦਰਤੀ ਸੋਮਿਆਂ ਦੇ ਬਚਾਅ ਅਤੇ ਖੇਤੀ ਖਰਚੇ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ,ਝੋਨੇ ਦੀ ਕਾਸ਼ਤ ਲਈ ਬੇਹਤਰ ਵਿਕਲਪ ਸਿੱਦ ਹੋ ਸਕਦਾ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸੰਯਿਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨ ਪਾਲ ਸਿੰਘ ਮੁੱਖ ਕੇਤੀਬਾਵੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰੰਮ ਤਹਿਤ ਪਿੰਡ ਇਸਲਾਮਪੁਰ ਵਿੱਚ ਝੋਨੇ ਦੀ ਪਰਾਲੀ ਨਾਲ ਹੋਣ ਵਾਲੇ ਨੁਕਸਾਨ ਅਤੇ ਸੁਚੱਜੀ ਸਾਂਭ ਸੰਭਾਲ ਬਾਰੇ ਜਾਗਰੁਕ ਕਰਨ ਲਈ ਲਗਾਏ ਕਿਸਾਨ ਜਾਗਰੁਕਤਾ ਕੈਂਪ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੰਕੇ ਡਾ. ਮਨਦੀਪ ਕੌਰ ਖੇਤੀਬਾੜੀ ਉਪ ਨਿਰੀਖਕ, ਸ੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ,ਉੱਤਮ ਚੰਦ,ਬਚਨ ਲਾਲ ਸਰਪੰਚ ਰੀਟਾ ਰਾਣੀ ,ਪੰਚਾਇਤ ਸਕੱਤਰ ਸ੍ਰੀ ਵਿਜੇ ਕੁਮਾਰ ਸਮੇਤ ਹੋਰ ਕਿਸਾਨ ਹਾਜ਼ਰ ਸਨ।

ਇਸ ਮੌਕੇ ਡਾ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ,ਪਾਣੀ ਅਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ। ਉਨਾ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।

ਉਨਾਂ ਕਿਹਾ ਕਿ ਪਾਣੀ ਕੁਦਰਤ ਵੱਲੋਂ ਬਖਸ਼ਿਆ ਇੱਕ ਬਹੁਮੁੱਲਾ ਕੁਦਰਤੀ ਸਰੋਤ ਹੈ ਅਤੇ ਝੋਨੇ ਦੀ ਬਿਜਾਈ ਕੱਦੂ ਕਰਨ ਉਰੰਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ।ਉਨਾਂ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ ਝੋਨੇ ਦੀ ਕਾਸਤ ਸਿੱਧੀ ਬਿਜਾਈ ਤਰੀਕੇ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਇਸ ਸਾਲ ਕੋਵਿਡ-19 ਦੇ ਚੱਲਦਿਆਂ ਬਲਾਕ ਪਠਾਨਕੋਟ ਵਿੱਚ ਵੱਡੇ ਪੱਧਰ ਤੇ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ ਜਿਸ ਬਹੁਤ ਹੀ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਸਿਰਫ ਸਿਫਾਰਸ਼ ਸ਼ੁਦਾ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ।ਉਨਾਂ ਕਿਹਾ ਕਿ ਐਚ ਡੀ 2967 ਕਣਕ ਦੀ ਕਿਸਮ ਦੀ ਜ਼ਿਲਾ ਪਠਾਨਕੋਟ ਵਿੱਚ ਕਾਸ਼ਤ ਕਰਨ ਨੂੰ ਸਿਫਾਰਸ਼ ਨਹੀਂ ਕੀਤੀ ਜਾਂਦੀ ਕਿਉਂਕਿ ਨੀਮ ਪਹਾੜੀ ਇਲਾਕਾ ਹੋਣ ਕਾਰਨ ਪੀਲੀ ਕੁੰਗੀ ਬਿਮਾਰੀ ਇਸ ਕਿਸਮ ਨੂੰ ਜ਼ਿਆਦਾ ਪ੍ਰਭਾਵਤ ਕਰਦੀ ਹੈ।ਉਨਾਂ ਕਿਹਾ ਕਿ ਝੋਨੇ ਅਤੇ ਬਾਸਮਤੀ ਦਾ ਬੀਜ ਵੀ ਕਿਸਾਨਾਂ ਨੂੰ ਆਪ ਤਿਆਰ ਕਰਕੇ ਸਾਂਭ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਝੋਨੇ ਦੇ ਮੰਡੀਕਰਨ ਸਮੇਂ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਬਚਣ ਲਈ ਕੰਬਾਈਨ ਨਾਲ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਨਾਂ ਕਰਵਾਈ ਜਾਵੇ ਅਤੇ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਟਾਈ ਕਰਵਾਈ ਜਾਵੇ।

ਡਾ.ਮਨਦੀਪ ਕੌਰ ਨੇ ਮਿੱਟੀ ਸਿਹਤ ਕਾਰਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਮਿੱਟੀ ਸਿਹਤ ਕਾਰਡ ਦੇ ਆਧਾਰਤ ਸਿਫਾਰਸ਼ਾਂ ਮੁਤਾਬਕ ਹੀ ਰਸਾਇਣਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਗੁਰਦਿੱਤ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਜ਼ਮੀਨਾਂ ਵਿੱਚ ਕਾਰਬਾਨਿਕ ਮਾਦਾ/ਮੱਲੜ ਵਧਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹਿਆ ਜਾਵੇ। ਉਨਾਂ ਕਿਹਾ ਕਿ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾਂ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਗਰਾਮ ਪੰਚਾਤਿ ਵੱਲੋਂ ਸਰਪੰਚ ਰੀਟਾ ਰਾਣੀ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਨਾਂ ਸਾੜਣ ਬਾਰੇ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਗਿਆ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply