ਡੇਅਰੀ ਵਿਕਾਸ ਵਿਭਾਗ ਵਲੋਂ ਦਿੱਤੀ ਜਾਂਦੀ ਆਨ-ਲਾਈਨ ਸਿਖਲਾਈ ਅਤੇ ਵਿਭਾਗੀ ਸਹੂਲਤਾਂ ਦਾ ਲਾਭ ਉਠਾਓ : ਸ.ਦਵਿੰਦਰ ਸਿੰਘ

ਪਠਾਨਕੋਟ ,9 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੇਵਿਡ 13 ਮਹਾਂਮਾਰੀ ਦੇ ਕਾਰਨ ਹਰੇਕ ਵਰਗ ਪ੍ਰਭਾਵਿਤ ਹੋਇਆ ਹੈ ਅਤੇ ਦੇਸ ਦੀ ਅਰਥ ਵਿਵਸਥਾ ਉੱਤੇ ਵੀ ਮਾੜਾ ਅਸਰ ਪਿਆ ਹੈ , ਕੋਵਿਡ 19 ਦੇ ਚਲਦਿਆਂ ਦਿੱਤੀਆਂ ਗਈਆਂ ਹਦਾਇਤਾਂ ਸਮਾਜਿੱਕ ਦੂਰੀ ਅਤੇ ਇੱਕਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ। ਹੁਣ ਤ੍ਰਿਪਤ ਰਜਿੰਦਰ ਸਿੰਘ ਬਾਜਵਾ,ਮਾਨਯੋਗ ਕੈਬਨਿਟ ਮੰਤਰੀ, ਪੇਂਡੂ ਵਿਕਾਸ ਤੇ ਪੰਚਾਇਤ, ਪਸੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਹੁਣ ਡੇਅਰੀ ਵਿਕਾਸ ਵਿਭਾਗ ਵੱਲੋਂ 19 ਅਕਤੂਬਰ  2020  ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸੁਰੂ ਕਰੇਗਾ। 

ਇਹ ਪ੍ਰਗਟਾਵਾ  ਸ.ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਵੱਲੋਂ ਕੀਤਾ ਗਿਆ।ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੋਕੇ ਯੁਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦੁਧਾਰੂ ਪਸੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨੀ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟੇ੍ਰਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸੁਰੂ ਕੀਤੇ ਗਏ ਹਨ। 

ਉਨਾਂ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਜਾਂ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸੂਆਂ ਦੇ ਲਈ ਸੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ ਬੇਲਰ ਕਮ ਰੈਪਰ ਮਸੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਓ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply