ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ, ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਰਲਾਇਆ ਜਾਵੇ
ਪਠਾਨਕੋਟ,10 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਓ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਪਠਾਨਕੋਟ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਦੀਆਂ ਮੰਡੀਆਂ ਵਿਚ ਸ਼ੁਕਰਵਾਰ ਸ਼ਾਮ ਤੱਕ 9015 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7685 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਨਾ ਆਵੇ ਇਸ ਲਈ ਮੰਡੀਆਂ ਵਿੱਚ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ੁਕਰਵਾਰ ਸ਼ਾਮ ਤੱਕ ਪਨਗਰੇਨ ਵੱਲੋਂ 3241 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1260 ਮੀਟ੍ਰਿਕ ਟਨ, ਪਨਸਪ ਵੱਲੋਂ 1154 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 1919 ,ਐਫ.ਸੀ. ਆਈ. ਵੱਲੋਂ 111 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜਿੱਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਕੀਤੀ ਉਥੇ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਇੱਕ ਤਾਂ ਜਿੱਥੇ ਵਾਤਾਵਰਨ ਤੇ ਮਾੜਾ ਪ੍ਰਭਾਵ ਪੈਂਦਾ ਹੈ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨਾਂ ਕਿਹਾ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਜਾਂਦੇ ਆਧੁਨਿਕ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਨੂੰ ਖੇਤਾ ਵਿਚ ਰਲਾਉਣ ਨੂੰ ਤਰਜੀਹ ਦਿੱਤੀ ਜਾਵੇ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp