ਟੋਲ ਪਲਾਜਾ ਤੇ ਕਿਸਾਨਾਂ ਵਲੋਂ ਲਗਾਏ ਧਰਨੇ ਚ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਅਤੇ ਸਿੰਘ ਲੈਂਡ ਸੰਸਥਾ ਦੇ ਮੈਂਬਰ ਵੀ ਨਿਤਰੇ

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਚੱਲ ਰਿਹਾ ਧਰਨਾ ਪੰਜਵੇਂ ਦਿਨ ਚ ਪ੍ਰਵੇਸ਼ 

ਗੜ੍ਹਦੀਵਾਲਾ 13 ਅਕਤੂਬਰ (ਚੌਧਰੀ) : ਖੇਤੀ ਬਿੱਲਾਂ ਦੇ ਵਿਰੁੱਧ ਕਿਸਾਨਾਂ ਵਲੋਂ ਧਰਨੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਟੋਲ ਪਲਾਜ਼ਾ ਮਾਨਗੜ੍ਹ ਤੇ ਕਿਸਾਨਾਂ ਵਲੋਂ ਲਗਾਇਆ ਗਿਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਪੰਜਵੇਂ ਦਿਨ ਚ ਪ੍ਰਵੇਸ਼ ਕਰ ਗਿਆ। ਇਸ ਧਰਨੇ ਵਿਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਅਤੇ ਸਿੰਘ ਲੈਂਡ ਸੰਸਥਾ ਗੜ੍ਹਦੀਵਾਲਾ ਦੇ ਮੈਂਬਰਾਂ ਨੇ ਪਹੁੰਚ ਕੇ ਕਿਸਾਨਾਂ ਦੇ ਹੱਕ ਆਵਾਜ ਬੁਲੰਦ ਕੀਤੀ।

ਇਸ ਮੌਕੇ ਉਹਨਾਂ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਸਬੰਧੀ ਕਾਲੇ ਕਾਨੂੰਨ ਖ਼ਿਲਾਫ਼ ਸ਼ੁਰੂ ਕੀਤੇ ਗਏ ਅਣਮਿੱਥੇ ਸਮੇਂ ਧਰਨੇ ਲਈ ਮਾਨਗੜ੍ਹ ਟੋਲ ਪਲਾਜ਼ਾ ਤੇ ਅੱਜ ਪੰਜਮੇ ਦਿਨ ਪਹੁੰਚੇ ਭਾਰੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਸਮੇਤ ਕਈ ਹੋਰ ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਉਹ ਬਣਾਏ ਗਏ ਖੇਤੀ ਕਾਲੇ ਕਾਨੂੰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਕਾਲਾ ਕਾਨੂੰਨ ਬਣਾ ਕੇ ਕਿਸਾਨ ਪੂਰਨ ਤੌਰ ਤੇ ਤਬਾਹ ਕਰਨ ਦੇ ਕਿਨਾਰੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿਸਾਨ  ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸ਼ਿਕਾਰ ਹੋਣ ਕਾਰਨ ਖੁਦਕੁਸ਼ੀਆਂ ਦਾ ਰਸਤਾ ਅਖਤਿਆਰ ਕਰ ਰਹੇ ਹਨ, ਉਪਰੋਂ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਬਣਾ ਕੇ ਕਿਸਾਨਾਂ ਲਈ ਹੋਰ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਇਸ ਮੌਕੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਡੀਨੈੱਸ ਸਬੰਧੀ ਕਿਸਾਨਾਂ ਤੋਂ ਕਿਨਾਰਾ ਕਰਨ ਦੀ ਬਜਾਏ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਨ ਤਾਂ ਕਿ ਕਿਸਾਨਾਂ ਨੂੰ ਇਹੋ ਜਿਹੇ ਕਾਲੇ ਕਾਨੂੰਨ ਤੋਂ ਨਿਯਾਤ ਮਿਲ ਸਕੇ। ਇਸ ਦੌਰਾਨ ਕਿਸਾਨਾਂ ਨੇ ਆਖਿਆ ਕਿ ਮੋਦੀ ਸਰਕਾਰ ਵਲੋਂ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਅਜਿਹਾ ਕਾਨੂੰਨ ਲਿਆ ਕੇ ਕਿਸਾਨੀ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ,ਜਿਸ ਨੂੰ ਲੈ ਕੇ ਕਿਸਾਨਾਂ ਅੰਦਰ ਮੋਦੀ ਸਰਕਾਰ ਖਿਲਾਫ਼ ਭਾਰੀ ਰੋਸ  ਪਾਇਆ ਜਾ ਰਿਹਾ ਹੈ।

ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੋਦੀ ਸਰਕਾਰ ਨੇ ਇਹ ਤਿੰਨੋਂ ਖੇਤੀ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣਗੇ।ਇਸ ਮੌਕੇ ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ, ਅਮਰਜੀਤ ਸਿੰਘ ਮਾਹਲਾ, ਗੁਰਪ੍ਰੀਤ ਸਿੰਘ ਹੀਰਾਹਾਰ, ਗਗਨਪ੍ਰੀਤ ਸਿੰਘ ਮੋਹਾਂ, ਖੁਸ਼ਵੰਤ ਸਿੰਘ ਬਡਿਆਲ, ਮਨਦੀਪ ਸਿੰਘ, ਮਨਜੋਤ ਸਿੰਘ ਤਲਵੰਡੀ, ਤਰਸੇਮ ਸਿੰਘ ਅਰਗੋਵਾਲ ,ਅਵਤਾਰ ਸਿੰਘ ਮਾਨਗੜ੍ਹ, ਦਵਿੰਦਰ ਸਿੰਘ ਚੌਹਕਾ, ਅਤੇ ਭਾਰੀ ਸੰਖਿਆ ਵਿੱਚ ਕਿਸਾਨ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply