ਮੋਦੀ ਸਰਕਾਰ ਫਸਲਾਂ ਦਾ ਉਚਿਤ ਮੁੱਲ ਪ੍ਰਦਾਨ ਕਰਨ ਅਤੇ ਕਿਸਾਨਾਂ ਦੀ ਆਮਦਨੀ ਨੂੰ ਦੁਗਣਾ ਕਰਨ ਲਈ ਵਚਨਬੱਧ : ਸੰਜੀਵ ਮਨਹਾਸ

ਭਾਜਪਾ ਕਿਸਾਨ ਹਿਤੈਸ਼ੀ ਖੇਤੀਬਾੜੀ ਕਾਨੂੰਨਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾਏਗੀ : ਜੰਗੀ ਲਾਲ ਮਹਾਜਨ

ਗੜ੍ਹਦੀਵਾਲਾ 17 ਅਕਤੂਬਰ (ਚੌਧਰੀ) : ਅੱਜ ਭਾਜਪਾ ਵਰਕਰਾਂ ਦੀ ਇੱਕ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ। ਜਿਸ ਵਿੱਚ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ,ਸੀਨੀਅਰ ਲੀਡਰ ਜੰਗੀ ਲਾਲ ਮਹਾਜਨ,ਜਨਰਲ਼ ਸਕੱਤਰ ਅਜੈ ਕੌਸ਼ਲ ਸੇਠੁ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।ਇਸ ਮੌਕੇ ਭਾਜਪਾ ਵਰਕਰਾਂ ਵੱਲੋਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਪੰਪਲਟ ਵੰਡਣ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਸੰਜੀਵ ਮਨਹਾਸ ਨੇ ਕਿਹਾ ਕਿ ਅਸੀਂ ਜਿਲ੍ਹੇ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਲੱਖ ਪੰਪਲਟ ਵੰਡਣ ਦਾ ਟੀਚਾ ਰੱਖਿਆ ਹੈ ਜਿਸ ਵਿੱਚ ਮੋਦੀ ਸਰਕਾਰ ਵੱਲੋ ਕਿਸਾਨਾਂ ਨੂੰ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਵਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸੰਜੀਵ ਮਨਹਾਸ ਨੇ ਕਿਹਾ ਕਿ ਹਾੜੀ ਦੀਆਂ ਫਸਲਾਂ ਦੇ ਐਮਐਸਪੀ ਨੂੰ 50 ਰੁਪਏ ਤੋਂ ਲੈ ਕੇ 300 ਰੁਪਏ ਵਧਾ ਕੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਸਹੂਲਤ ਦਿੱਤੀ ਹੈ।

…ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਪਾਸ ਕੀਤੇ ਗਏ ਕਾਨੂੰਨ,ਕਿਸਾਨਾਂ ਦੇ ਸ਼ਕਤੀ ਕਰਨ ਅਤੇ ਉਨ੍ਹਾਂ ਦੀ ਹਾੜੀ ਦੀਆਂ ਫਸਲਾਂ ਜੌਂ, ਸਰ੍ਹੋਂ, ਚਨੇ, ਕੁਸਮ ਅਤੇ ਦਾਲ ਆਦਿ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਵਧਾ ਕੇ ਕਿਸਾਨਾਂ ਨੂੰ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਮਐਸਪੀ ਦਾ ਪਰਦਾ ਲੈਂ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਵਿਰੋਧ ਕਰਨ ਵਾਲਿਆਂ ਅਤੇ ਸੜਕਾਂ ਤੇ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿੱਲਾਂ ਨੂੰ ਵਿਸਥਾਰ ਨਾਲ ਪੜ੍ਹਨ ਅਤੇ ਅਤੇ ਫਿਰ ਪ੍ਰਸ਼ਨ ਪੁੱਛੋ।

…ਇਸ ਮੌਕੇ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਸਰਕਾਰ ਸੀਏਸੀਪੀ ਅਰਥਾਤ ਖੇਤੀਬਾੜੀ ਲਾਗਤ ਅਤੇ ਕੀਮਤਾਂ ਲਈ ਕਮਿਸ਼ਨ ਦੀ ਸਿਫਾਰਸ਼ ’ਤੇ ਹਰੇਕ ਫਸਲੀ ਸੀਜ਼ਨ ਤੋਂ ਪਹਿਲਾਂ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਤੈਅ ਕਰਦੀ ਹੈ। ਜੇ ਕਿਸੇ ਫਸਲ ਦਾ ਬਹੁਤ ਜ਼ਿਆਦਾ ਝਾੜ ਹੁੰਦਾ ਹੈ, ਤਾਂ ਇਸ ਦੇ ਮਾਰਕੀਟ ਭਾਅ ਵਿਚੋਲੇ ਦੁਆਰਾ ਘਟਾਏ ਜਾਂਦੇ ਹਨ, ਫਿਰ ਐਮਐਸਪੀ ਕਿਸਾਨਾਂ ਲਈ ਇਕ ਨਿਸ਼ਚਤ ਬੀਮੇ ਦੀ ਕੀਮਤ ਵਜੋਂ ਕੰਮ ਕਰਦਾ ਹੈ I ਉਨ੍ਹਾਂ ਕਿਹਾ ਕਿ ਐਮਐਸਪੀ ਗਾਰੰਟੀਸ਼ੁਦਾ ਮੁੱਲ ਹੈ ਜੋ ਕਿਸਾਨ ਆਪਣੀ ਫਸਲ ਨੂੰ ਪ੍ਰਾਪਤ ਕਰਦੇ ਹਨ। ਭਾਵੇਂ ਕਿ ਉਸ ਫਸਲ ਦੇ ਭਾਅ ਬਾਜ਼ਾਰ ਵਿਚ ਘੱਟ ਹੋਣ I ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਈ ਵਾਰ ਸਪੱਸ਼ਟ ਕਰ ਦਿੱਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਖਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਹੱਥੋਂ ਨਿਯੰਤਰਣ ਜਾਂਦਾ ਵੇਖ ਰਹੇ ਹਨ, ਉਹ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।

… ਉਨ੍ਹਾਂ ਨੇ ਕਿਹਾ. ਕਿ ਮੋਦੀ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ ਉਚਿਤ ਮੁੱਲ ਪ੍ਰਦਾਨ ਕਰਨ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਦੇ ਜਿਉਂਣ ਦੇ ਢੰਗ ਨੂੰ ਬਦਲਣ ਦੇ ਮਕਸਦ ਲਈ ਵਚਨਬੱਧ ਹੈ।

… ਮਨਹਾਸ ਨੇ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅੱਜ ਤੋਂ ਭਾਜਪਾ ਦੇ ਵਰਕਰ ਜਿਲ੍ਹੇ ਦੇ ਹਰ ਪਿੰਡ ਜਾਣਗੇ ਅਤੇ ਖੇਤੀਬਾੜੀ ਸੰਬੰਧੀ ਬਿੱਲਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ।ਇਸ ਮੌਕੇ ਅਜੇ ਕੌਸ਼ਲ ਸੇਠੁ, ਯੋਗੇਸ਼ ਸਪਰਾ ਜਿਲ੍ਹਾ ਪ੍ਰਧਾਨ ਯੁਵਾ ਮੋਰਚਾ, ਸ਼ਿਵ ਦਯਾਲ ਭਾਜਪਾ ਆਗੂ,ਕੈਪਟਨ ਕਰਨ ਸਿੰਘ ਜਿਲ੍ਹਾ ਉਪ ਪ੍ਰਧਾਨ, ਮੰਡਲ ਪ੍ਰਧਾਨ ਗੁਰਵਿੰਦਰ ਸਿੰਘ,ਡਾ ਸਵਰਨ ਕਾੰਤ,ਗੋਪਾਲ ਏਰੀ ਸ਼ਹਿਰੀ ਪ੍ਰਧਾਨ, ਕੈਪਟਨ ਕਪੂਰ ਸਿੰਘ,ਹਿਤਿਨ ਪੁਰੀ ਸਕੱਤਰ ਯੁਵਾ ਮੋਰਚਾ ਆਦਿ ਭਾਜਪਾ ਅਹੁਦੇਦਾਰ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply