ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਸ਼ੁਰੂਆਤ


ਪੰਚਾਇਤੀ ਨੁਮਾਇੰਦਿਆਂ ਨੇ ਇਸ ਮੁਹਿੰਮ ਨੂੰ ਪਿੰਡਾਂ ਦੇ ਵਿਕਾਸ ਵਿੱਚ ਮੀਲ ਪੱਥਰ ਦੱਸਿਆ

ਬਟਾਲਾ,17 ਅਕਤੂਬਰ (ਸੰਜੀਵ ਨਈਅਰ /ਅਵਿਨਾਸ਼ ਸ਼ਰਮਾ) : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਸੂਬੇ ਭਰ ਦੇ 13000 ਤੋਂ ਵੱਧ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਅਗਲੇ ਪੜਾਅ ਲਈ ਰਾਹ ਪੱਧਰਾ ਕਰਨ ਹਿੱਤ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਨੂੰ ਵਰਚੁਅਲ ਤੌਰ ’ਤੇ ਹਰੀ ਝੰਡੀ ਦੇ ਦਿੱਤੀ ਹੈ।

ਇਸ ਮੁਹਿੰਮ ਦੇ ਵਰਚੁਅਲ ਲਾਂਚ ਦੌਰਾਨ ਰਾਹੁਲ ਗਾਂਧੀ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਹੋਰ ਕੈਬਨਿਟ ਮੰਤਰੀ ਤੇ ਸੂਬੇ ਦੇ ਪਿੰਡਾਂ ਵਿਚੋਂ ਪੰਚਾਇਤੀ ਨੁਮਾਇੰਦੇ ਵੀ ਸ਼ਾਮਲ ਸਨ।

ਇਸ ਆਨ ਲਾਈਨ ਪ੍ਰੋਗਰਾਮ ਵਿਚ ਜ਼ਿਲ੍ਹਾ ਗੁਰਦਾਸਪੁਰ ਤੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਬਟਾਲਾ ਤੋਂ ਐੱਸ.ਡੀ.ਐੱਮ.ਸ.ਬਲਵਿੰਦਰ ਸਿੰਘ ਸਮੇਤ ਸਮੂਹ ਅਧਿਕਾਰੀ ਅਤੇ ਪਿੰਡਾਂ ਵਿੱਚੋਂ ਪੰਚ-ਸਰਪੰਚ ਵੀ ਆਨ ਲਾਈਨ ਸ਼ਾਮਲ ਹੋਏ।

ਵਰਚੁਅਲ ਮੀਟਿੰਗ ਵਿੱਚ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਕਾਇਆ ਕਲਪ ਪ੍ਰੋਗਰਾਮ ਦੇ ਪਹਿਲੇ ਪੜਾਅ ਦੇ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ, ਦੂਜੇ ਪੜਾਅ ਦੀ ਸ਼ੁਰੂਆਤ ਕਰਕੇ, ਇਸ ਤਹਿਤ ਤਕਰੀਬਨ 2700 ਕਰੋੜ ਰੁਪਏ ਦੀ ਲਾਗਤ ਵਾਲੇ ਲਗਭਗ 50,000 ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ।ਇਨਾਂ ਵਿੱਚ ਸਟਰੀਟ ਅਤੇ ਡਰੇਨਜ਼,ਜਲ ਸਪਲਾਈ ਅਤੇ ਸੈਨੀਟੇਸ਼ਨ,ਛੱਪੜਾਂ, ਧਰਮਸ਼ਾਲਾਵਾਂ/ਕਮਿਊਨਿਟੀ ਸੈਂਟਰ, ਸ਼ਮਸਾਨ ਘਾਟ/ਕਬਰਿਸਤਾਨ, ਸਕੂਲ/ਆਂਗਣਵਾੜੀ, ਸਟਰੀਟ ਲਾਈਟਿੰਗ ਨਾਲ ਸਬੰਧਤ ਕਾਰਜ ਸ਼ਾਮਲ ਹੋਣਗੇ।

ਪੰਚਾਇਤੀ ਨੁਮਾਇੰਦਿਆਂ ਨੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋਣ ’ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪਿੰਡਾਂ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply