-ਸਰਸ ਮੇਲਾ 23 ਅਕਤੂਬਰ ਤੋਂ 3 ਨਵੰਬਰ ਤੱਕ ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ‘ਚ
-ਡਿਪਟੀ ਕਮਿਸ਼ਨਰ ਨੇ ਸਰਸ ਮੇਲੇ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ (ਬਰਿੰਦਰ ਸੈਣੀ)
ਹੁਸ਼ਿਆਰਪੁਰ ਜ਼ਿਲ•ੇ ਵਿੱਚ ਇਕ ਵਾਰ ਫਿਰ ਸਰਸ ਮੇਲਾ ਲੱਗ ਰਿਹਾ ਹੈ ਅਤੇ ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਾਰਤੀ ਸਭਿਅੱਤਾ ਦਾ ਪ੍ਰਤੀਕ ਸਰਸ ਮੇਲਾ 23 ਅਕਤੂਬਰ ਤੋਂ 3 ਨਵੰਬਰ ਤੱਕ ਆਊਟਡੋਰ ਸਟੇਡੀਅਮ ਵਿੱਚ ਲਗਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਇਸ ਮੇਲੇ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਸ਼ਿਲਪਕਾਰ ਪਹੁੰਚ ਰਹੇ ਹਨ ਅਤੇ ਇਨ•ਾਂ ਵਲੋਂ ਜਿਥੇ ਹੱਥ ਨਾਲ ਤਿਆਰ ਕੀਤੀਆਂ ਗਈਆਂ ਵੱਖ-ਵੱਖ ਵਸਤਾਂ, ਕਲਾਕ੍ਰਿਤੀਆਂ ਦੀ ਵਿਕਰੀ ਕੀਤੀ ਜਾਵੇਗੀ, ਉਥੇ ਤਰ•ਾਂ-ਤਰ•ਾਂ ਦੇ ਪਕਵਾਨਾਂ ਅਤੇ ਰਾਜਾਂ ਦੇ ਲੋਕ ਨਾਚਾਂ ਦੀ ਝਲਕ ਦੇਖਣ ਨੂੰ ਵੀ ਮਿਲੇਗੀ। ਉਨ•ਾਂ ਕਿਹਾ ਕਿ ਸਰਸ ਮੇਲੇ ਵਿੱਚ ਹੀ ਪੂਰੇ ਭਾਰਤ ਦੀ ਤਸਵੀਰ ਦੇਖੀ ਜਾ ਸਕਦੀ ਹੈ ਅਤੇ ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਦਸਤਕਾਰੀ ਨੂੰ ਬੜਾਵਾ ਦੇਣਾ ਹੀ ਇਸ ਸਰਸ ਮੇਲੇ ਦਾ ਮੁੱਖ ਮਕਸਦ ਹੈ, ਤਾਂ ਜੋ ਹੱਥ ਨਾਲ ਵਸਤਾਂ ਤਿਆਰ ਕਰਨ ਵਾਲੇ ਕਾਰੀਗਰਾਂ ਦਾ ਹੁਨਰ ਪ੍ਰਫੁਲਤ ਹੋ ਸਕੇ ਅਤੇ ਉਹ ਇਨ•ਾਂ ਪ੍ਰਸਿੱਧ ਵਸਤਾਂ ਨੂੰ ਵੇਚ ਕੇ ਆਪਣੀ ਆਰÎਥਿਕ ਸਥਿਤੀ ਹੋਰ ਮਜ਼ਬੂਤ ਕਰ ਸਕਣ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ 2015 ਵਿੱਚ ਵੀ ਸਰਸ ਮੇਲਾ ਸਫ਼ਲਤਾਪੂਰਵਕ ਲਗਾਇਆ ਗਿਆ ਸੀ ਅਤੇ ਇਸ ਦੌਰਾਨ ਲੋਕਾਂ ਨੂੰ 24 ਰਾਜਾਂ ਦੇ ਸਭਿਆਚਾਰ ਨੂੰ ਇਕ ਮੰਚ ‘ਤੇ ਦੇਖਣ ਦਾ ਮੌਕਾ ਮਿਲਿਆ ਸੀ। ਉਨ•ਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ•ੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ•ੇ ਵਿੱਚ ਦੂਜੀ ਵਾਰ ਸਰਸ ਮੇਲਾ ਲੱਗ ਰਿਹਾ ਹੈ। ਉਨ•ਾਂ ਕਿਹਾ ਕਿ ਸਰਸ ਮੇਲਾ ਵਿਦਿਆਰਥੀਆਂ ਲਈ ਵੀ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ, ਕਿਉਂਕਿ ਇਸ ਨਾਲ ਉਨ•ਾਂ ਨੂੰ ਵੱਖ-ਵੱਖ ਰਾਜਾਂ ਦੀਆਂ ਹੱਥ ਨਾਲ ਬਣਾਈਆਂ ਹੋਈਆਂ ਵਸਤਾਂ, ਕਲਾਕ੍ਰਿਤੀਆਂ ਤੋਂ ਇਲਾਵਾ ਰਾਜਾਂ ਦੀਆਂ ਵੱਖ-ਵੱਖ ਭਾਸ਼ਾਵਾਂ, ਖਾਣ-ਪੀਣ ਅਤੇ ਸਭਿਆਚਾਰ ਨੂੰ ਜਾਨਣ ਦਾ ਮੌਕਾ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਸ ਮੇਲੇ ਦੌਰਾਨ ਰੋਜ਼ਾਨਾ ਇਕ ਵਿਸ਼ੇ ਨੂੰ ਛੋਹਿਆ ਜਾਵੇਗਾ, ਜਿਸ ਤਹਿਤ ‘ਤੰਦਰੁਸਤ ਮਿਸ਼ਨ ਪੰਜਾਬ’, ‘ਘਰ-ਘਰ ਰੋਜ਼ਗਾਰ ਯੋਜਨਾ’, ਡੈਪੋ, ਬਡੀ ਆਦਿ ਤੋਂ ਇਲਾਵਾ ਜਾਗਰੂਕਤਾ ਪ੍ਰਦਾਨ ਕਰਨ ਵਾਲੀਆਂ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ•ਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਲਪਕਾਰਾਂ ਦੀ ਸਹੂਲਤ ਲਈ ਹਰੇਕ ਪ੍ਰਬੰਧ ਯਕੀਨੀ ਬਣਾਇਆ ਜਾਵੇ, ਤਾਂ ਜੋ ਉਨ•ਾਂ ਨੂੰ ਜ਼ਿਲ•ੇ ਵਿੱਚ ਕਿਸੇ ਵੀ ਤਰ•ਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਇਸ ਮੇਲੇ ਤੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਹੈ, ਇਸ ਲਈ ਮਾਪੇ ਅਤੇ ਬੱਚੇ ਸਰਸ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ•ਾਂ ਕਿਹਾ ਕਿ ਮੇਲੇ ਦੌਰਾਨ ਦਿਨ ਸਮੇਂ ਜਿਥੇ ਸ਼ਿਲਪਕਾਰਾਂ ਵਲੋਂ ਹੱਥ ਨਾਲ ਬਣਾਈਆਂ ਗਈਆਂ ਵਸਤਾਂ ਖਰੀਦਣ ਦਾ ਮੌਕਾ ਮਿਲੇਗਾ, ਉਥੇ ਸ਼ਾਮ ਸਮੇਂ ਸਭਿਆਚਾਰਕ ਪ੍ਰੋਗਰਾਮ ਦੌਰਾਨ ਵੱਖ-ਵੱਖ ਰਾਜਾਂ ਦੇ ਸਭਿਆਚਾਰ ਦੀ ਝਲਕ ਦੇਖਣ ਨੂੰ ਮਿਲੇਗੀ।
ਸ੍ਰੀਮਤੀ ਈਸ਼ਾ ਕਾਲੀਆ ਨੇ ਵੱਖ-ਵੱਖ ਵਿਭਾਗਾਂ ਨੂੰ ਸਾਫ਼-ਸਫ਼ਾਈ, ਸਿਹਤ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਉਨ•ਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਸਰਸ ਮੇਲੇ ਨੂੰ ਸਫ਼ਲ ਬਣਾਇਆ ਜਾ ਸਕੇ। ਉਨ•ਾਂ ਜਿਥੇ ਜ਼ਿਲ•ਾ ਵਾਸੀਆਂ ਨੂੰ ਇਸ ਮੇਲੇ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ, ਉਥੇ ਅਧਿਕਾਰੀਆਂ ਨੂੰ ਵੀ ਇਸ ਮੇਲੇ ਲਈ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਬੀਰ ਰਾਜ ਸਿੰਘ, ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਗੌਤਮ ਜੈਨ, ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp