ਆਨ ਲਾਈਨ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਦਾਖਿਲ ਹੋਣ ਦੀ ਅਪੀਲ



ਗੜਸ਼ੰਕਰ (ਅਸ਼ਵਨੀ ਸ਼ਰਮਾ) : ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਚੱਲ ਰਹੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪਿੰ੍ਰਸੀਪਲ ਡਾ. ਜਸਪਾਲ ਸਿੰਘ ਨੇ ਬੀਏ ਅਤੇ ਐਮ ਏ ਦੇ  ਆਖਰੀ ਸਾਲ ਦੀਆਂ ਆਨ ਲਾਈਨ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ 2020-21 ਤਹਿਤ ਅਗਲੀਆਂ ਕਲਾਸਾਂ ਵਿੱਚ ਦਾਖਿਲ ਹੋਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਯੂਨੀਵਰਸਿਟੀਵੱਲੋਂ ਆਖਰੀ ਸਾਲ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਲਈਆਂ ਗਈਆਂ ਆਨ ਲਾਈਨ ਪ੍ਰੀਖਿਆਵਾਂ ਦੇ ਨਤੀਜੇ ਆ ਰਹੇ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਦੀ ਅਗਲੇ ਸੈਸ਼ਨ ਦੀ ਪੜ੍ਹਾਈ ਸ਼ੁਰੂ ਹੋਣ ਜਾ ਰਹੀ ਹੈ।

ਇਸ ਸਬੰਧੀ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਉਕਤ ਕਲਾਸਾਂ ਦੇ ਵਿਦਿਆਰਥੀ 30 ਅਕਤੂਬਰ ਤੱਕ ਅਗੇਲਰੀ ਪੜ੍ਹਾਈ ਲਈ ਕਾਲਜਾਂ ਵਿੱਚ ਦਾਖਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਕਰਕੇ ਖਾਲਸਾ ਕਾਲਜ ਮਾਹਿਲਪੁਰ ਵਿੱਚ ਵਿਦਿਆਰਥੀਆਂ ਦੀ ਆਨ ਲਾਈਨ ਪੜ੍ਹਾਈ ਸਤੰਬਰ ਮਹੀਨੇ ਤੋਂ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਐੱਮਏ/ਐਮਐੱਸਸੀ/ਐਮ ਕਾਮ ਭਾਗ ਪਹਿਲਾਂਦੇ ਵਿਦਿਆਰਥੀਆਂ ਦੀ ਪੜ੍ਹਾਈ ਵੀ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਵਿੱਚ ਸਥਾਪਿਤ ਦਾਖਿਲਾ ਅਤੇ ਕਾਉਂਸਲਿੰਗ ਸੈੱਲ ਵਿੱਚ ਸੰਪਰਕ ਕਰਨ ਦੀ ਅਪੀਲ ਕੀਤੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply