ਐਤਵਾਰ ਨੂੰ 6 ਲੋਕ ਆਏ ਕੋਰੋਨਾ ਦੀ ਮਾਰ ਹੇਠ, 59 ਹੋਰ ਲੋਕਾਂ ਨੇ ਇਸ ਨੂੰ ਦਿੱਤੀ ਮਾਤ


ਜਿਲਾ ਪਠਾਨਕੋਟ ਵਿੱਚ ਕੁੱਲ 4243 ਲੋਕ ਸਨ ਕਰੋਨਾ ਪਾਜੀਟਿਵ ,ਜਿਨ੍ਹਾਂ ਵਿੱਚੋਂ  3920 ਲੋਕਾਂ ਪਾਈ ਕਰੋਨਾ ਤੇ ਫਤਿਹ

ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਕਰਨ ਲਈ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਕਰੋ ਪਾਲਣਾ

ਪਠਾਨਕੋਟ,18 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪਠਾਨਕੋਟ ਜ਼ਿਲੇ ਅੰਦਰ ਐਤਵਾਰ ਨੂੰ 59  ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਐਤਵਾਰ ਨੂੰ 59 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ ,ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 4243 ਲੋਕ ਕੋਰੋਨਾ ਪਾਜੀਟਿਵ ਸਨ ਜਿਨ੍ਹਾਂ ਵਿੱਚੋਂ 3920 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ । ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।
           
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਐਤਵਾਰ ਨੂੰ 6 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰ੍ਹਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 219 ਹੈ। ਉਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਅੱਜ 2 ਲੋਕਾਂ ਦੀ ਮੋਤ ਹੋਈ ਹੈ ਜਿਸ ਨਾਲ ਜਿਲਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 104 ਹੋ ਗਈ ਹੈ।
           
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਵਿਡ19 ਦੇ ਲੱਛਣ ਆਉਂਦੇ ਹਨ ਤਾਂ ਇਸ ਤੋਂ ਡਰਨ ਦੀ ਬਜਾਏ ਕੋਰੋਨਾ ਵਾਇਰਸ ਦਾ ਟੈੱਸਟ ਜ਼ਰੂਰ ਕਰਵਾਓ। ਉਨਾਂ ਕਿਹਾ ਕਿ ਇਸ ਵਾਇਰਸ ਤੋਂ ਘਬਰਾਉਣ ਦੀ ਬਜਾਏ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।ਉਨਾਂ ਕਿਹਾ ਕਿ ਕੋਵਿਡ-19 ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਮਾਸਕ ਪਾਉਣਾ, ਬਾਰ ਬਾਰ ਹੱਥ ਧੋਣਾ,ਸਮਾਜਿਕ ਦੂਰੀ ਬਣਾ ਕੇ ਰੱਖਣਾ ਦੀ ਪਾਲਨਾ ਜ਼ਰੂਰ ਕਰੋ। ਉਨਾਂ ਕਿਹਾ ਕਿ ਆਓ ਹਦਾਇਤਾਂ ਦੀ ਪਾਲਣਾ ਕਰਕੇ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply