ਕਿਸਾਨੀ ਨੂੰ ਲੈ ਕੇ ਜਤਾਈ ਭਾਰੀ ਚਿੰਤਾ,ਭਾਜਪਾ ਨੂੰ ਦੱਸਿਆ ਕਿਸਾਨ ਵਿਰੋਧੀ ਪਾਰਟੀ

ਇਤਿਹਾਸਕ ਹੋਵੇਗਾ ਅੱਜ ਦਾ ਸੈਸ਼ਨ: ਹਰਜਿੰਦਰ ਕੌਰ ਚੱਬੇਵਾਲ 

ਗੜਸ਼ੰਕਰ 18 ਅਕਤੂਬਰ (ਅਸ਼ਵਨੀ ਸ਼ਰਮਾ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਆਰਡੀਨੈਂਸਾ ਦੇ ਚਲਦਿਆਂ ਸੂਬੇ ਦੀ ਕੈਪਟਨ ਸਰਕਾਰ ਵੱਲੋਂ 19 ਅਕਤੂਬਰ ਨੂੰ ਹੋਣ ਵਾਲਾ ਸਪੈਸ਼ਲ ਸੈਸ਼ਨ ਕਿਸਾਨਾਂ ਲਈ ਫਾਇਦੇਮੰਦ ਤੇ ਇਤਿਹਾਸਕ ਹੋਵੇਗਾ ਇਹ ਵਿਚਾਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਜਿੰਦਰ ਕੌਰ ਚੱਬੇਵਾਲ ਨੇ ਪਰਗਟ ਕੀਤੇ ਉਹ ਅਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਵੱਲੋਂ ਕਿਸਾਨੀ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਲਿਆਂਦੇ ਗਏ ਹਨ ਜਿਨ੍ਹਾਂ ਨੂੰ ਲੈ ਕੇ ਦੇਸ਼ ਭਰ ਵਿੱਚ ਖਾਸ ਕਰਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾ ਅੰਦਰ ਹਾਹਾਕਾਰ ਮੱਚੀ ਪਈ ਹੈ ਜੋ ਪਿਛਲੇ ਕਾਫੀ ਦਿਨਾਂ ਤੋਂ ਅਪਣੇ ਪਰਿਵਾਰਾਂ ਸਮੇਤ ਭੁੱਖਣ ਭਾਣੇ ਰੋੜਾ ਅਤੇ ਰੇਲਵੇ ਟਰੈਕ ਤੇ ਰੋਸ ਧਰਨਿਆਂ ਤੇ ਬੈਠੇ ਹਨ।

ਇਸ ਮਸਲੇ ਨੂੰ ਹੱਲ ਕਰਨ ਦੀ ਜਗ੍ਹਾ ਮੋਦੀ ਸਰਕਾਰ ਵੱਲੋਂ ਬਾਰ ਬਾਰ ਕਿਸਾਨ ਜੱਥੇਬੰਦੀਆਂ ਨੂੰ ਬੂਲਾ ਕਿ ਉਨ੍ਹਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਮੋਦੀ ਦੇ ਰਾਜ ਅੰਦਰ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਨੂੰ ਅਪਣੇ ਹੀ ਭਵਿੱਖ ਦੀ ਚਿੰਤਾ ਸਤਾ ਰਹੀ ਹੈ  ਹਰਜਿੰਦਰ ਕੌਰ ਚੱਬੇਵਾਲ  ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਹਨਾਂ ਕਾਲੇ ਕਾਨੂੰਨਾਂ ਨੂੰ ਲੈ ਕੇ ਖੁਦ ਚਿੰਤਤ ਹਨ ਜਿਨ੍ਹਾਂ ਵੱਲੋ ਕਿਸਾਨੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ 19 ਅਕਤੂਬਰ ਨੂੰ ਸਪੈਸ਼ਲ ਸੈਸ਼ਨ ਦੌਰਾਨ ਕੈਪਟਨ ਸਰਕਾਰ ਵੱਲੋਂ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਦੇ ਹੱਕ ਵਿੱਚ ਠੋਸ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਅੰਨਦਾਤਾ ਦੀ ਭਲਾਈ ਲਈ ਕੋਈ ਵੀ ਹੱਦ ਪਾਰ ਕਰਨ ਤੋਂ ਪਿੱਛੇ ਨਹੀਂ ਹਟੇਗੀ ਯੂਥ ਕਾਂਗਰਸ ਦੇ ਮਹਿਲਾ ਆਗੂ ਨੇ ਕੇਂਦਰ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਕਿਸਾਨਾਂ ਲਈ ਹਰ ਕੁਰਬਾਨੀ ਦੇਣ ਦਾ ਐਲਾਨ ਕੀਤਾ ਗਿਆ । ਉਨ੍ਹਾਂ ਨੇ ਦਾਅਵਾ ਕੀਤਾ ਕਿ ਪਾਣੀਆਂ ਦੇ ਰਾਖੇ ਵੱਜੋਂ ਜਾਣੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨੀ ਦੇ ਰਾਖੇ ਵੱਜੋਂ ਜਾਣੇ ਜਾਣਗੇ ਇਸ ਮੌਕੇ ਪਵਨ ਕੁਮਾਰ ਉੱਪ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ ਸਮੇਤ ਹੋਰ ਵੀ ਯੂਥ ਕਾਂਗਰਸੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply