ਹੁਸ਼ਿਆਰਪੁਰ ਜਿਲੇ ਵਿੱਚ 41 ਨਵੇਂ ਅਤੇ 85 ਨੈਸ਼ਨਲ ਹੈਲਥ ਪੋਰਟਲ ਸਮੇਤ 126 ਹੋਰ ਲੋਕ ਆਏ ਕਰੋਨਾ ਦੀ ਚਪੇਟ ‘ਚ

ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 5595,ਮੌਤਾਂ ਦੀ ਗਿਣਤੀ 195

ਹੁਸ਼ਿਆਰਪੁਰ 19 ਅਕਤੂਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1944 ਨਵੇ ਸੈਪਲ ਲੈਣ  ਨਾਲ ਅਤੇ 1659 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 126 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5595  ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 136679 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 130599 ਸੈਪਲ  ਨੈਗਟਿਵ,ਜਦ ਕਿ 1289 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 195 ਹੈ । 

ਐਕਟਿਵ ਕੇਸਾ ਦੀ ਗਿਣਤੀ ਹੈ 321 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5079 ਹਨ  । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 126  ਪਾਜੇਟਿਵ ਕੇਸਾ ਵਿੱਚੋ 41 ਕੇਸ   ਨਵੇ ਹਨ।ਜਦ ਕਿ 85 ਕੇਸ ਨੈਸ਼ਨਲ ਹੈਲਥ ਪੋਟਲ ਤੋ ਜਿਲੇ ਨਾਲ ਸਬੰਧਿਤ ਪ੍ਰਾਪਤ ਹੋਏ ਹਨ । ਹੁਸ਼ਿਆਰਪੁਰ ਸ਼ਹਿਰ 9  ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 117 ਪਾਜੇਟਵ ਮਰੀਜ ਹਨ । 

ਸਿਵਲ ਸਰਜਨ  ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ -19  ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply