ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਪਿੰਡ ਚੱਕ ਪਸਵਾਲ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ
ਪਰਾਲੀ ਦੀ ਖੇਤ ਵਿੱਚ ਸੰਭਾਲ ਲਈ ਚੌਪਰ ਮਸ਼ੀਨ ਨੂੰ ਚਲਾ ਕੇ ਪ੍ਰਦਰਸ਼ਤ ਕੀਤਾ
ਪਠਾਨਕੋਟ,20 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਚੱਕ ਪਸਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕਰਨ ਲਈ ਚੌਪਰ ਮਸ਼ੀਨ ਨੂੰ ਚਲਾ ਕੇ ਪ੍ਰਦਰਸ਼ਤ ਕੀਤਾ ਗਿਆ।ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਲ਼ੇਤਾਂ ਵਿੱਚ ਸਾਂਭ ਸ਼ੰਭਾਲ ਕਰਨ ਲਈ ਪ੍ਰੇਰਿਤ ਕੀਤਾ।ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਦਿੱਤ ਸਿੰਘ,ਸ੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ), ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਨਾਲ ਕਈ ਤਰਾਂ ਦੀਆਂ ਜ਼ਹਿਰੀਲੀਅ ਗੈਸਾਂ ਧੂੰਏਂ ਦੇ ਰੂਪ ਵਿੱਚ ਪੈਦਾ ਹੁੰਦੀਆਂ ਹਨ।ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਹ ਹੋਰ ਜ਼ਰੂਰੀ ਹੋ ਗਿਆ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ,ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਿਆ ਜਾਵੇ।
ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ, ਪਾਣੀ ਅਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆਂ ਜ਼ਹਿਰੀਲੀਆਂ ਗੈਸਾਂ ਨਾਲ ਬੱਚਿਆਂ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ,ਫਾਸਫੋਰਸ,ਪੋਟਾਸ਼ ਅਤੇ ਸਲਫਰ ਆਦਿ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ।
ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜੈ ਬਗੈਰ ਕਣਕ ਦੀ ਬਿਜਾਈ, ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ,ਸੁਪਰ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਚੌਪਰ ਮਸ਼ੀਨ ਬੇਹਤਰ ਸਾਬਿਤ ਹੋਵੇਗੀ ਕਿਉਂਕਿ ਇਹ ਮਸ਼ੀਨ ਕੰਬੱਈਨ ਨਾਲ ਝੋਨੇ ਦੀ ਕਟਾਈ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੁਤਰ ਕਿ ਖੇਤ ਵਿੱਚ ਖਿਲਾਰ ਦਿੰਦੀ ਹੈ ਜਿਸ ਨੂੰ ਤਵੀਆਂ ਜਾਂ ਉਲਟਾਵੀਂ ਹੱਲਜਾਂ ਰੋਟਾਵੇਟਰ ਨਾਲ ਖੇਤ ਵਿੱਚ ਮਿਲਾਇਆਂ ਜਾ ਸਕਦਾ ਹੈ।
ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜ਼ਿਆਦਾ ਸਿੱਲ ਵਾਲੇ ਇਲਾਕਿਆਂ ਵਿੱਚ ਝੋਨੇ /ਬਾਸਮਤੀ ਦੀ ਖੜੀ ਫਸਲ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਲੰਮੇ ਸਮੇਂ ਤੱਕ ਜ਼ਮੀਨ ਵਿੱਚ ਵਧੇਰੈ ਸਿੱਲ ਦੇ ਕਾਰਨ ਝੋਨੇ/ਬਾਸਮਤੀ ਦੀ ਕਟਾਈ ਅਤੇ ਕਣਕ ਦੀ ਬਿਜਾਈ ਪਿਛੇਤੀ ਹੋ ਜਾਂਦੀ ਹੈ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਵੀ ਨਹੀਂ ਹੁੰਦੀ। ਉਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਖੜੀ ਝੋਨੇ ਜਾਂ ਬਾਸਮਤੀ ਦੀ ਫਸਲ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਇਸ ਮੌਕੇ ਗੁਰਦਿੱਤ ਸਿੰਘ ਨੇ ਕਿਹਾ ਕਿ ਘਰੇਲੂ ਖਰਚੇ ਘਟਾਉਣ ਲਈ ਜ਼ਰੂਰੀ ਹੈ ਕਿ ਘਰੇਲੂ ਪੱਧਰ ਤੇ ਸਬਜੀਆਂ,ਦਾਲਾਂ ਅਤੇ ਤੇਲ ਬੀਜ ਫਸਲਾਂ ਦੀ ਕਾਸਤ ਜ਼ਰੂਰ ਕਰਨ। ਉਨਾਂ ਨੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਜ਼ਮੀਨਾਂ ਵਿੱਚ ਕਾਰਬਾਨਿਕ ਮਾਦਾ/ਮੱਲੜ ਵਧਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹਿਆ ਜਾਵੇ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp