ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਜਾਣ ਵਾਲਾ ਸ਼ੋਸ਼ਣ ਤੇ ਧੱਕੇਸ਼ਾਹੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਕਿਸਾਨ ਆਗੂ
ਗੜ੍ਹਦੀਵਾਲਾ 24 ਅਕਤੂਬਰ (ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ)ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 16 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਮੁਜ਼ਾਹਰਾ ਕੀਤਾ ਗਿਆ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਚੋਹਕਾ,ਚਰਨਜੀਤ ਸਿੰਘ ਚਠਿਆਲ,ਮਾਸਟਰ ਸਵਰਨ ਸਿੰਘ ਰੰਧਾਵਾ, ਮਾਸਟਰ ਤਾਰਾ ਸਿੰਘ ਕੁੰਡਾਲੀਆਂ, ਸਤਪਾਲ ਸਿੰਘ ਹੀਰਾਹਰ,ਜਸਵੀਰ ਸਿੰਘ ਰਮਦਾਸਪੁਰ,ਹਰਜਿੰਦਰ ਸਿੰਘ ਚੰਡੀਗਡ਼੍ਹ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਨਾਲ ਮਜ਼ਦੂਰ, ਨੌਜਵਾਨ ਤੇ ਸਮਾਜ ਵਰਗ ਅੰਦਰ ਮੋਦੀ ਸਰਕਾਰ ਤੇ ਉਸ ਦੇ ਜੋਟੀਦਾਰਾਂ ਕਾਰਪੋਰੇਟ ਅੰਬਾਨੀਆਂ,ਅਡਾਨੀਆਂ ਦੇਖ ਖ਼ਿਲਾਫ਼ ਗੁੱਸਾ ਤੇ ਰੋਹ ਠਾਠਾਂ ਮਾਰ ਰਿਹਾ ਹੈ ।
ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਉਦਾਰੀਕਰਨ, ਨਿੱਜੀਕਰਨ ਦੀਆਂ ਨੀਤੀਆਂ ਤੋਂ ਪਿੱਛੇ ਨਾ ਹਟੀ ਤਾਂ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਜਾਵੇਗਾ ਤੇ ਇਸ ਫੈਲੇ ਗ਼ਦਰ ਦੀ ਅਗਵਾਈ ਪੰਜਾਬ ਕਰੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਜਾਣ ਵਾਲਾ ਸ਼ੋਸ਼ਣ, ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ । ਇਸ ਮੌਕੇ ਗਗਨਪ੍ਰੀਤ ਸਿੰਘ ਮੋਹਾਂ, ਗੁਰਮੇਲ ਸਿੰਘ ਬੁੱਢੀਪਿੰਡ, ਹਰਵਿੰਦਰ ਸਿੰਘ ਜੋਹਲ ਦਲਵੀਰ ਸਿੰਘ ਮੋਹਾਂ, ਜਸਵੰਤ ਸਿੰਘ ਨੰਗਲ ਖੂੰਗਾ, ਜਸਵਿੰਦਰ ਸਿੰਘ ਡੱਫਰ, ਅਵਤਾਰ ਸਿੰਘ ,ਜਗਦੀਸ਼ ਸਿੰਘ ,ਮਹਿੰਦਰ ਸਿੰਘ ,ਸਤਨਾਮ ਸਿੰਘ ਪੰਮਾ, ਨਰਿੰਦਰ ਸਿੰਘ, ਬਲਜੀਤ ਸਿੰਘ ਮਾਨਗੜ੍ਹ, ਚਰਨਜੀਤ ਸਿੰਘ ਹਰਦੋਪੱਟੀ, ਬਿਕਰਮਜੀਤ ਸਿੰਘ, ਮੇਜਰ ਸਿੰਘ, ਜਗਦੀਪ ਸਿੰਘ ਸੱਗਲਾ, ਡੋਗਰ ਸਿੰਘ ਕਾਲਰਾ ਜਗਬੀਰ ਸਿੰਘ ਗੌਰਵ ਧੁੱਗਾ ਕਲਾਂ ,ਮੰਗਲ ਸਿੰਘ ਡੱਫਰ ,ਜਰਨੈਲ ਸਿੰਘ ਡੱਫਰ, ਕਰਨੈਲ ਸਿੰਘ ਡੱਫਰ, ਹਰਪ੍ਰੀਤ, ਮੰਨਾ,ਮਹਿੰਦਰ ਸਿੰਘ ਕੁੰਡਾਲੀਆਂ, ਸੁਖਵਿੰਦਰ ਸਿੰਘ ਮਾਨਗੜ੍ਹ, ਸੁਖਬੀਰ ਸਿੰਘ, ਬਲਕਰਨ ਮਾਹਲਾਂ, ਤਰਨਦੀਪ ਸਿੰਘ, ਤਰਸੇਮ ਸਿੰਘ ਅਰਗੋਵਾਲ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
EDITOR
CANADIAN DOABA TIMES
Email: editor@doabatimes.com
Mob:. 98146-40032 whtsapp