ਜਲਾਲਪੁਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ
ਹਾਥਰਸ ਦੀ ਘਟਨਾ ਨਾਲ ਜੋੜਨ ‘ਤੇ ਭਾਜਪਾ ਨੂੰ ਪਹਿਲਾਂ ਆਪਣੇ ਅੰਦਰ ਝਾਤੀ ਮਾਰਨ ਲਈ ਕਿਹਾ
ਪੁੱਛਿਆ ਕਿਸ ਮੂੰਹ ਨਾਲ ਭਾਜਪਾ ਮਾਮਲੇ ’ਤੇ ਕਰ ਰਹੀ ਹੈ ਸੌੜੀ ਸਿਆਸਤ
ਟਾਂਡਾ, (ਹੁਸ਼ਿਆਰਪੁਰ) 25 ਅਕਤੂਬਰ(ਚੌਧਰੀ) : ਨੇੜਲੇ ਪਿੰਡ ਜਲਾਲਪੁਰ ਵਿੱਚ ਛੇ ਸਾਲਾ ਬੱਚੀ ਨਾਲ ਬਲਾਤਕਾਰ ਤੇ ਕਤਲ ਦੀ ਹੌਲਨਾਕ ਘਟਨਾ ’ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਪਹੁੰਚੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਮਲੇ ਵਿੱਚ ਹੋ ਰਹੀ ਕਾਰਵਾਈ ਦੀ ਨਿੱਜੀ ਤੌਰ ’ਤੇ ਦੇਖਰੇਖ ਕਰ ਰਹੇ ਹਨ ਤਾਂ ਜੋ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਤੋਂ ਸਖਤ ਸਜਾ ਦਵਾਈ ਜਾ ਸਕੇ।
ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਅਤੇ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਜਲਦ ਹੀ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਜਿਸ ਉਪਰੰਤ ਕੇਸ ਦੀ ਸੁਣਵਾਈ ਫਾਸਟ ਟਰੈਕ ’ਤੇ ਕਰਵਾ ਕੇ ਦੋਸ਼ੀਆਂ ਨੂੰ ਮਿਸਾਲੀ ਸਜਾ ਦਿਵਾਈ ਜਾਵੇਗੀ।
ਪਰਿਵਾਰ ਵੱਲੋਂ ਮੰਤਰੀ ਨੂੰ ਦੱਸਿਆ ਗਿਆ ਕਿ ਪਰਿਵਾਰ ਦੀ ਇੱਕੋ-ਇੱਕ ਮੰਗ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਸਜ਼ਾ ਦਿਵਾਉਣਾ ਹੈ ਜਿਸ ਉੱਤੇ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿਵਾਉਣ ਲਈ ਵਚਨਬੱਧ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਘਿਨੌਣੀਆਂ ਤੇ ਸਮਾਜ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਰੋਕੀਆਂ ਜਾ ਸਕਣ।
ਪੱਤਰਕਾਰਾਂ ਵੱਲੋਂ ਇਸ ਮੌਕੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਅਰੁਣਾ ਚੌਧਰੀ ਨੇ ਇਸ ਸੰਵੇਦਨਸ਼ੀਲ ਮੁੱਦੇ ’ਤੇ ਸੌੜੀ ਸਿਆਸਤ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਅੰਦਰ ਝਾਤ ਮਾਰਨ ਲਈ ਕਿਹਾ।
ਭਾਜਪਾ ਵੱਲੋਂ ਇਸ ਮੁੱਦੇ ਨੂੰ ਹਾਥਰਸ ਦੀ ਘਟਨਾ ਨਾਲ ਜੋੜਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਸਾਰੇ ਤੱਥ ਅਤੇ ਸੱਚ ਲੋਕਾਂ ਦੇ ਸਾਹਮਣੇ ਹੈ ਪਰ ਫਿਰ ਵੀ ਭਾਜਪਾ ਵੱਲੋਂ ਇਸ ਸੰਵੇਦਨਸ਼ੀਲ ਮੁੱਦੇ ’ਤੇ ਸਿਆਸੀ ਦੂਸ਼ਣਬਾਜੀ ਘਟੀਆ ਰਾਜਨੀਤੀ ਤੋਂ ਇਲਾਵਾ ਕੁੱਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਾਰਾ ਮੁਲਕ ਜਾਣਦਾ ਹੈ ਕਿ ਹਾਥਰਸ ਵਿੱਚ ਕਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦਾ ਘਾਣ ਹੋਇਆ ਅਤੇ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਤੇ ਰਸਮਾਂ ਨੂੰ ਛਿੱਕੇ ਟੰਗਦਿਆਂ ਦੇਰ ਰਾਤ ਨੂੰ ਬਲਾਤਕਾਰ ਦੀ ਸ਼ਿਕਾਰ ਲੜਕੀ ਦਾ ਸਸਕਾਰ ਮਾਪਿਆਂ ਦੀ ਗੈਰ-ਹਾਜ਼ਰੀ ’ਚ ਕਰ ਦਿੱਤਾ ਗਿਆ।
ਰਾਜਨੀਤੀ ਤੋਂ ਪ੍ਰੇਰਿਤ ਬਿਆਨਾਂ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਹਾਥਰਸ ਦੀ ਘਟਨਾ ਦੇ ਉਲਟ ਪੰਜਾਬ ਵਿੱਚ ਇਸ ਸ਼ਰਮਨਾਕ ਘਟਨਾ ਵਾਪਰਨ ਤੋਂ ਤੁਰੰਤ ਬਾਅਦ ਪੁਲਸ ਨੇ ਫੌਰੀ ਕਾਰਵਾਈ ਕਰਦਿਆਂ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹਾਥਰਸ ਦੀ ਘਟਨਾ ਵਿੱਚ ਜਿੱਥੇ ਭਾਜਪਾ ਦੀ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਰਾ ਜੋਰ ਘਟਨਾ ਉੱਤੇ ਪਰਦਾ ਪਾਉਣ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਲੱਗਾ ਹੋਇਆ ਸੀ ਉੱਥੇ ਪੰਜਾਬ ਸਰਕਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ।
ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦੇ ਤੱਥਾਂ ਤੋਂ ਸਾਰਾ ਮੁਲਕ ਭਲੀ ਭਾਂਤ ਜਾਣੂ ਹੈ ਤੇ ਫਿਰ ਭਾਜਪਾ ਕਿਸ ਮੂੰਹ ਨਾਲ ਇਸ ਮੁੱਦੇ ਤੇ ਸਿਆਸਤ ਕਰ ਰਹੀ ਹੈ।ਪੰਜਾਬ ਸਰਕਾਰ ਨੇ ਔਰਤਾਂ ਦੀ ਬੇਹਤਰੀ ਲਈ ਚੁੱਕੇ ਅਹਿਮ ਕਦਮ ਇਕ ਹੋਰ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰਾ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਔਰਤਾਂ ਖਿਲਾਫ ਹੁੰਦੇ ਅਤਿਆਚਾਰਾਂ, ਸੋਸ਼ਣ ਅਤੇ ਹੋਰਨਾਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋਣ ਦੇ ਨਾਲ-ਨਾਲ ਔਰਤਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿਚ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਇਸ ਸੰਬੰਧੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਕੰਮਕਾਜ ਵਾਲੀਆਂ ਲੜਕੀਆਂ ਅਤੇ ਔਰਤਾਂ ਲਈ ਹੋਸਟਲਾਂ ਦੀ ਉਸਾਰੀ ਦੇ ਨਾਲ-ਨਾਲ ਸਖੀ-‘ਵਨ ਸਟਾਪ ਸੈਂਟਰ’ ਸਥਾਪਿਤ ਕੀਤੇ ਗਏ ਹਨ ਤਾਂ ਜੋ ਔਰਤਾਂ ਖਿਲਾਫ ਹੁੰਦੀਆਂ ਘਟਨਾਵਾਂ ਦੀ ਰੋਕਥਾਮ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇੱਕਲੇ ਲਾਕਡਾਊਨ ਦੌਰਾਨ ਔਰਤਾਂ ਨਾਲ ਹੁੰਦੀਆਂ ਘਰੇਲੂ ਹਿੰਸਾਵਾਂ ਦੇ 706 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ’ਤੇ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਆਉਂਦੇ ਸਮੇਂ ਵਿੱਚ ਸਰਕਾਰੀ ਭਰਤੀ ਦੌਰਾਨ ਔਰਤਾਂ ਲਈ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp