ਰਾਜਪੁਰਾ/ਪਟਿਆਲਾ/ਹੁਸ਼ਿਆਰਪੁਰ,27 ਅਕਤੂਬਰ(ਚੌਧਰੀ) :
ਪਟਿਆਲਾ ਪੁਲਿਸ ਵੱਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਕ੍ਰਿਕੇਟ ਆਈਪੀਐਲ ਮੈਚਾਂ ‘ਤੇ ਆਨਲਾਈਨ ਦੜਾ ਸੱਟਾ ਲਗਾਉਣ ਵਾਲੇ ਮੁੱਖ ਸਰਗਣੇ ਰੌਕੀ ਤੋਂ ਅੱਜ 32 ਬੋਰ ਦੇ ਨਾਜਾਇਜ਼ ਰੌਂਦ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਵੀ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ.ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਇਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋ ਇਸਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ। ਜਿਸ ਕੋਲੋਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਤੇ ਕੇਵਲ ਕ੍ਰਿਸ਼ਨ ਦੀ ਪੁਲਿਸ ਪਾਰਟੀ ਵੱਲੋਂ ਪੁੱਛਗਿੱਛ ਕੀਤੀ ਗਈ ਤਾਂ ਇਸਨੇ ਮੰਨਿਆ ਕਿ ਉਸਨੇ ਆਨਲਾਈਨ ਦੜੇ ਸੱਟੇ ਦੇ ਕਾਰੋਬਾਰ ਨੂੰ ਵਧਾਉਣ ਅਤੇ ਆਮ ਲੋਕਾਂ ‘ਚ ਆਪਣੀ ਧਾਂਕ ਜਮਾਉਣ ਲਈ ਦੋ ਲਾਇਸੈਂਸੀ ਪਿਸਤੌਲ ਖਰੀਦੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ .32 ਬੋਰ ਰਿਵਾਲਵਰ ਅਤੇ ਉਸਦੇ ਲਾਇਸੈਂਯ ‘ਤੇ 25 ਰੌਂਦ ਅਤੇ ਇੱਕ .32 ਬੋਰ ਪਿਸਟਲ ‘ਤੇ 25 ਰੌਂਦ ਚੜ੍ਹੇ ਹੋਏ ਹਨ। ਇਸਦੇ ਬਾਵਜੂਦ ਇਸ ਨੇ ਆਪਣਾ ਪ੍ਰਭਾਵ ਵਧਾਉਣ ਲਹੀ ਗ਼ੈਰ ਕਾਨੂੰਨੀ ਢੰਗ ਨਾਲ ਨਾਜਾਇਜ਼ 31 ਜਿੰਦਾ ਰੌਂਦ ਆਪਣੇ ਕੋਲ ਰੱਖੇ ਹੋਏ ਹਨ ਤਾਂ ਕਿ ਆਪਣੀ ਇੱਛਾ ਮੁਤਾਬਕ ਕਿਤੇ ਵੀ ਹਥਿਆਰ ਦੀ ਵਰਤੋਂ ਕਰ ਲਵੇ ਅਤੇ ਆਸਲਾ ਲਾਇਸੈਂਸ ‘ਤੇ ਚੜ੍ਹੇ ਹੋਏ ਰੌਂਦ ਪੂਰੇ ਰਹਿਣ ‘ਤੇ ਉਹ ਆਪਣੇ ਹਥਿਆਰਾਂ ਦੇ 25-25 ਰੌਂਦ ਕੁਲ 50 ਰੌਂਦ ਦਿਖਾ ਕੇ ਆਪਣੇ ਆਪ ਨੂੰ ਸਾਫ਼ ਰੱਖ ਸਕੇ। ਉਨ੍ਹਾਂ ਦੱਸਿਆ ਕਿ ਇਸ ਕੋਲੋਂ .32 ਦੇ ਨਾਜਇਜ਼ ਰੌਂਦ ਬਰਾਮਦ ਹੋਣ ‘ਤੇ ਇਸ ਵਿਰੁੱਧ ਇੱਕ ਹੋਰ ਮੁਕੱਦਮਾ ਨੰਬਰ 284 ਮਿਤੀ 27 ਅਕਤੂਬਰ 2020 ਅਸਲਾ ਐਕਟ ਦੀਆਂ ਧਾਰਾਵਾਂ 25,54,59 ਤਹਿਤ ਥਾਣਾ ਸਿਟੀ ਰਾਜਪੁਰਾ ਵਿਖੇ ਦਰਜ ਕੀਤਾ ਗਿਆ ਹੈ।
ਸ੍ਰੀ ਦੁੱਗਲ ਨੇ ਦੱਸਿਆ ਕਿ ਇਹ ਵਿਅਕਤੀ ਬਹੁਤ ਹੁਸ਼ਿਆਰ ਕਿਸਮ ਦਾ ਵਿਅਕਤੀ ਹੈ, ਇਸ ਕੋਲੋਂ ਹੋਰ ਵੀ ਪੁੱਛਗਿੱਛ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੋਲੋਂ .32 ਪਿਸਟਲ ਦੇ 25 ਜਿੰਦਾ ਰੌਂਦ ਅਤੇ .32 ਬੋਰ ਰਿਵਾਲਵਰ ਦੇ 6 ਜਿੰਦਾ ਰੌਂਦ ਬਰਾਮਦ ਹੋਏ ਸਨ। ਰੌਕੀ ਪੁੱਤਰ ਲੇਟ ਸੁਰੇਸ਼ ਕੁਮਾਰ ਕੋਲੋਂ 2 ਲੱਖ 64,000 ਰੁਪਏ ਦੀ ਨਗ਼ਦੀ, ਇੱਕ ਲੈਪਟਾਪ ਤੇ ਵੀਵੋ ਕੰਪਨੀ ਦੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ ਸਨ। ਇਹ ਵਿਅਕਤੀ ਕ੍ਰਿਕੇਟਆਈਪੀਐਲ ਮੈਚਾ ‘ਤੇ ਆਨ ਲਾਈਨ ਸਾਈਟ ਐਪ ਰਾਹੀ ਰਾਜਪੁਰਾ ਵਿੱਚ ਦੜੇ ਸੱਟੇ ਦਾ ਕਾਰੋਬਾਰ ਕਰਦਾ ਸੀ, ਇਸ ਵਿਰੁੱਧ ਮੁਕੱਦਮਾ ਨੰਬਰ 246 ਮਿਤੀ 25 ਅਕਤੂਬਰ 2020 ਅ/ਧ 420,120 ਬੀ ਅਤੇ 13-ਏ/3/67 ਜੂਆ ਐਕਟ ਤਹਿਤ ਥਾਣਾ ਸਿਟੀ ਰਾਜਪੁਰਾ ਵਿਖੇ ਦਰਜ ਕੀਤਾ ਗਿਆ ਸੀ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp