ਸਿੰਘਲੈਂਡ ਸੰਸਥਾ ਵਲੋਂ ਜ਼ਰੂਰਤਮੰਦ ਦੇ ਇਲਾਜ ਲਈ 20 ਹਜ਼ਾਰ ਰੁਪਏ ਦੀ ਆਰਥਿਕ ਮਦਦ ਜੋ

(ਪੀੜਤ ਪਰਿਵਾਰ ਨੂੰ 20 ਹਜਾਰ ਰੁਪਏ ਦਾ ਚੈੱਕ ਭੇਂਟ ਕਰਦੇ ਹੋਏ ਸੰਸਥਾ ਮੈਂਬਰ ਮਨਦੀਪ ਸਿੰਘ ਅਤੇ ਹੋਰ)

ਗੜ੍ਹਦੀਵਾਲਾ 29 ਅਕਤੂਬਰ(ਚੌਧਰੀ) : ਸਿੰਘਲੈਂਡ ਸੰਸਥਾ ਦੇ ਪ੍ਰਧਾਨ ਅਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਮਹਿੰਦਰ ਲਾਲ ਪੁੱਤਰ ਹਰਦੀਪ ਸਿੰਘ ਨਿਵਾਸੀ ਚੌਹਾਲ (ਹੁਸ਼ਿਆਰਪੁਰ) ਦੇ ਇਲਾਜ ਲਈ 20 ਹਜ਼ਾਰ ਰੁਪਏ ਦੀ ਆਰਥਿਕ ਮਦਦ ਕੀਤੀ। ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਹਰਦੀਪ ਸਿੰਘ ਦੀਆਂ ਕਿਡਨੀਆਂ ਖਰਾਬ ਹੋਣ ਕਾਰਨ ਬਹੁਤ ਜਿਆਦਾ ਸਿਹਤ ਖਰਾਬ ਹੋ ਗਈ ਸੀ। ਜਿਸ ਦਾ ਇਲਾਜ ਪੀ ਜੀ ਆਈ ਚੰਡੀਗੜ੍ਹ  ਵਿਚ ਚੱਲ ਰਿਹਾ ਸੀ।

ਉਨਾਂ ਦੱਸਿਆ ਕਿ ਹਰਦੀਪ ਸਿੰਘ ਦੇ ਇਲਾਜ ਤੇ ਕਾਫ਼ੀ ਖਰਚਾ ਹੋ ਚੁੱਕਿਆ ਸੀ। ਪਰਿਵਾਰ ਵਿੱਚ ਕੋਈ ਕਮਾਈ ਦਾ ਕੋਈ ਸਾਧਨ ਨਾ ਹੋਣ ਕਰਕੇ ਪਰਿਵਾਰ ਇਲਾਜ ਉਸਦਾ ਕਰਵਾਉਣ ਵਿੱਚ ਅਸਮਰਥ ਸਨ।ਜਿਸ ਦੇ ਇਲਾਜ ਲਈ ਸੁਸਾਇਟੀ ਵੱਲੋਂ 20 ਹਜ਼ਾਰ ਰੁਪਏ ਮਾਲੀ ਮਦਦ ਦਿੱਤੀ ਗਈ ਪਰਿਵਾਰ ਵੱਲੋਂ ਸੰਸਥਾ ਦੇ ਧੰਨਵਾਦ ਕੀਤਾ ਗਿਆ।ਇਸ ਮੌਕੇ ਨਵਦੀਪ ਸਿੰਘ,ਗੁਰਪ੍ਰੀਤ ਸਿੰਘ,ਸਿਮਰਨ ਸਿੰਘ,ਮਨਦੀਪ ਸਿੰਘ, ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply