ਵੀਰਵਾਰ ਨੂੰ ਆਈ 19 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ,19 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ


ਜਿਲਾ ਪਠਾਨਕੋਟ ਵਿੱਚ ਕੁੱਲ 4417 ਲੋਕ ਸਨ ਕਰੋਨਾ ਪਾਜੀਟਿਵ ,ਜਿਨ੍ਹਾਂ ਵਿੱਚੋਂ  4174 ਲੋਕਾਂ ਪਾਈ ਕਰੋਨਾ ਤੇ ਫਤਿਹ

ਘਰ ਤੋਂ ਬਾਹਰ ਨਿੱਕਲਣ ਲੱਗਿਆ ਮਾਸਕ ਦਾ ਪ੍ਰਯੋਗ ਜਰੂਰੀ ਕਰੋ-ਡਿਪਟੀ ਕਮਿਸ਼ਨਰ

ਪਠਾਨਕੋਟ, 29  ਅਕਤੂਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ)  ਪਠਾਨਕੋਟ ਜ਼ਿਲੇ ਅੰਦਰ ਵੀਰਵਾਰ ਨੂੰ 19 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਵੀਰਵਾਰ ਨੂੰ 19 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ , ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 4417 ਲੋਕ ਕਰੋਨਾ ਪਾਜੀਟਿਵ ਸਨ ਜਿਨ੍ਹਾਂ ਵਿੱਚੋਂ 4174 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ । ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਵੀਰਵਾਰ ਨੂੰ 17 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰ੍ਹਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 134 ਹੈ। ਉਨਾਂ ਦੱਸਿਆ ਕਿ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 109  ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਨਾ ਜਾਓ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖੋ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply