ਹੁਸ਼ਿਆਰਪੁਰ ਜਿਲੇ ਵਿੱਚ 35 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 6198

ਜਿਲੇ ਤੇ ਮੋਤਾਂ ਦੀ ਗਿਣਤੀ 211

ਹੁਸ਼ਿਆਰਪੁਰ 31 ਅਕਤੂਬਰ ( ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1119 ਨਵੇ ਸੈਪਲ ਲੈਣ  ਨਾਲ ਅਤੇ 1528 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6198 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 157175 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 150568 ਸੈਪਲ  ਨੈਗਟਿਵ,ਜਦ ਕਿ 1516 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,132 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 211 ਹੈ। ਐਕਟਿਵ ਕੇਸਾ ਦੀ ਗਿਣਤੀ ਹੈ 235,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5747 ਹਨ। 

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 35 ਪਾਜੇਟਿਵ ਕੇਸ ਆਏ ਹਨ।ਹੁਸ਼ਿਆਰਪੁਰ ਸ਼ਹਿਰ 10 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  25 ਪਾਜੇਟਵ ਮਰੀਜ ਹਨ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply