पंजाब में डिजिटल ड्राइविंग लाइसेंस बनाने के लिए विशेष मुहिम की शुरूआत
चंडीगढ़, 3 नवंबर:
पंजाब में जिन लोगों के ड्राइविंग लाइसेंस पुराने तरीके से (मैनुअल ड्राइविंग लाइसेंस) बने हुए हैं, वह अब अपने ड्राइविंग लाइसेंस अपग्रेड करवाकर डिजिटल ड्राइविंग लाइसेंस बना सकते हैं। इस मकसद के लिए पंजाब सरकार ने एक विशेष मुहिम शुरू की है और लोगों को घरों से या किसी भी स्थान से ऑनलाइन अप्लाई करके डिजिटल ड्राइविंग लाइसेंस प्राप्त करने की सुविधा दी गई है।
इस सम्बन्धी और ज्यादा जानकारी देते हुए स्टेट ट्रांसपोर्ट कमिश्नर डॉ. अमरपाल सिंह ने बताया कि सार्वजनिक मैनुअल ड्राइविंग लाइसेंस धारकों को ‘सारथी वैब ऐप्लीकेशन’ पर मिलने वाली सभी सेवाएं हासिल नहीं होती हैं और ऐसे लाइसेंसों को तस्दीक करते समय भी मुश्किल आती थी। उन्होंने बताया कि इन दिक्कतों को दूर करने के लिए और मैनुअल ड्राइविंग लाइसेंस धारकोंं को अपने लाइसेंस डिजिटल अपग्रेड करने के लिए ट्रांसपोर्ट विभाग की तरफ से विशेष मुहिम चलाई गई है। उन्होंने कहा कि पुराने तरीके से दस्ती रूप में कॉपियों पर बने या बिना चिप के प्रिंटिड ड्राइविंग लाइसेंसों को अब ‘सारथी वैब ऐप्लीकेशन’ के ज़रिये अपग्रेड किया जा सकता है। जि़क्रयोग्य है कि ‘वाहन और सारथी ऐप्लीकेशन’ के लागू होने से पहले ड्राइविंग लाइसेंस हाथों से जारी किये जा रहे थे।
डॉ. अमरपाल ने कहा कि पहले लाइसेंस प्राप्त करने के लिए सम्बन्धित रजिस्टरिंग अथॉरिटी कार्यालय जाना पड़ता था और आवेदक को आवेदन और दस्तावेज़ों के साथ कई बार दफ़्तरों में चक्कर लगाने पड़ते थे। इससे लोगों को बहुत सी मुश्किलें पेश आती थीं और कई बारी उनका वित्तीय शोषण भी होता था।
उन्होंने कहा कि ऐसी मुश्किलों से निपटने और लोगों की सुविधा के लिए सारथी डेटा बेस में ड्राइविंग लाइसेंसों को अपडेट करने के लिए ही विशेष मुहिम शुरू की गई है। सारथी वैब ऐप्लीकेशंस में नयी व्यवस्था शुरू होने से अवेदक किसी भी तरह के बदलाव के लिए घर से ही अप्लाई कर सकता है और सम्बन्धित अथॉरिटी की तरफ से तस्दीक करने और मंजूरी के बाद अपने विवरणों को डेटा बेस पर ऑनलाइन रजिस्टर करवा सकता है।
उन्होंने बताया कि सारथी वैब ऐप्लीकेशंस में अप्लाई करने के लिए ड्राइविंग लाइसेंस धारकों को www.sarathi.parivahan.gov.i n या मोबाइल ऐप ऐमपरिवहन पर जाकर यह देखना पड़ेगा कि उसका विवरण सारथी ऐप में उपलब्ध है या नहीं। अगर आवेदक के विवरण सारथी डेटाबेस में नहीं हैं तो आवेदक www.punjabtransport.org या www.sarathi.parivahan.gov.i n पर जाकर विवरण अपडेट कर सकेगा और ज़रुरी दस्तावेज़ों के साथ अपने मैनुअल ड्राइविंग लाइसेंस की स्कैन कॉपी जमा करेगा।
डॉ. अमरपाल सिंह ने आगे कहा कि सम्बन्धित क्लर्क आवेदक की तरफ से अपलोड किये दस्तावेज़ों की तस्दीक करेगा और इसको मंज़ूरी के लिए लाइसेंसिंग और रजिस्टरिंग अथॉरिटी को भेजेगा। डिजिटल फाइल और नत्थी किये रिकार्ड के आधार पर सम्बन्धित अथॉरिटी तुरंत आवेदन को स्वीकार या अस्वीकार करेगा। एक बार आवेदन को मंजूरी मिलने के बाद लाइसेंस धारक ऐमपरिवहन मोबाइल ऐप या डिजीलॉकर में ड्राइविंग लाइसेंस डाउनलोड करने योग्य हो जायेगा। आवेदक को स्मार्ट कार्ड ड्रायविंग लाइसेंस भी जारी किया जायेगा।
स्टेट ट्रांसपोर्ट कमिश्नर ने आगे बताया कि डिलिंग क्लर्क से लॉगइन आई.डीज़. में डेटाबेस में संशोधन करने की अथॉरिटी ले ली गई है जिससे यह सुनिश्चित किया जा सके कि आंकड़ों में कोई फेरबदल न किया जा सके। सारथी के इस मोड्यूल के लागू होने से आवेदक को सिफऱ् एक बार बायोमैट्रिक (फोटोग्राफ और दस्तख़तों) के लिए ही रजिस्टरिंग अथॉरिटी के कार्यालय जाना पड़ता है। सारी प्रक्रिया को मुकम्मल होने में 14 दिनों से अधिक का समय नहीं लगेगा।
स्टेट ट्रांसपोर्ट कमिश्नर ने आगे कहा कि यह मुहिम विभाग को अपने डिजीटलाईज्ड डेटा बेस को बेहतर बनाने, नकली ड्राइविंग लाइसेंसों को ख़त्म करने और जनता के लिए सेवाओं की उपलब्धता को आसान बनाने में सहायता करेगी। जि़क्रयोग्य है कि वाहन और सारथी वैब ऐप्लीकेशंस (जो सडक़ यातायात राजमार्ग मंत्रालय, भारत सरकार के नेतृत्व में एन.आई.सी. द्वारा तैयार की गई है) का प्रयोग राज्य में ड्राइविंग लाइसेंस और रजिस्ट्रेशन सर्टिफिकेट से सम्बन्धित सेवाएं प्रदान करने के लिए की जा रही है।
——
ਪੰਜਾਬ ‘ਚ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
ਚੰਡੀਗੜ•, 3 ਨਵੰਬਰ:
ਪੰਜਾਬ ਵਿਚ ਜਿਨ•ਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਹੁਣ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਦ ਬਣਾ ਸਕਦੇ ਹਨ। ਇਸ ਮਕਸਦ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਘਰਾਂ ‘ਚੋਂ ਜਾਂ ਕਿਸੇ ਵੀ ਸਥਾਨ ਤੋਂ ਆਨਲਾਈਨ ਅਪਲਾਈ ਕਰਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਗਈ ਹੈ।
ਚੰਡੀਗੜ•, 3 ਨਵੰਬਰ:
ਪੰਜਾਬ ਵਿਚ ਜਿਨ•ਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਹੁਣ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਦ ਬਣਾ ਸਕਦੇ ਹਨ। ਇਸ ਮਕਸਦ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਘਰਾਂ ‘ਚੋਂ ਜਾਂ ਕਿਸੇ ਵੀ ਸਥਾਨ ਤੋਂ ਆਨਲਾਈਨ ਅਪਲਾਈ ਕਰਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਟੇਟ ਟਰਾਂਸਪੋਰਟ ਕਮਿਸਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਜਨਤਕ ਮੈਨੂਅਲ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ ‘ਸਾਰਥੀ ਵੈੱਬ ਐਪਲੀਕੇਸਨ’ ‘ਤੇ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਹਾਸਲ ਨਹੀਂ ਹੁੰਦੀਆਂ ਹਨ ਅਤੇ ਅਜਿਹੇ ਲਾਇਸੰਸਾਂ ਨੂੰ ਤਸਦੀਕ ਕਰਨ ਸਮੇਂ ਵੀ ਮੁਸ਼ਕਿਲ ਆਉਂਦੀ ਸੀ। ਉਨ•ਾਂ ਦੱਸਿਆ ਕਿ ਇਨ•ਾਂ ਦਿੱਕਤਾਂ ਨੂੰ ਦੂਰ ਕਰਨ ਲਈ ਅਤੇ ਮੈਨੂਅਲ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ ਆਪਣੇ ਲਾਇਸੰਸ ਡਿਜ਼ੀਟਲ ਅੱਪਗ੍ਰੇਡ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ•ਾਂ ਕਿਹਾ ਕਿ ਪੁਰਾਣੇ ਤਰੀਕੇ ਨਾਲ ਦਸਤੀ ਰੂਪ ਵਿਚ ਕਾਪੀਆਂ ‘ਤੇ ਬਣੇ ਜਾਂ ਬਿਨਾਂ ਚਿੱਪ ਤੋਂ ਪ੍ਰਿੰਟਿਡ ਡਰਾਈਵਿੰਗ ਲਾਇਸੰਸਾਂ ਨੂੰ ਹੁਣ ‘ਸਾਰਥੀ ਵੈੱਬ ਐਪਲੀਕੇਸ਼ਨ’ ਜ਼ਰੀਏ ਅੱਪਗ੍ਰੇਡ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ‘ਵਾਹਨ ਅਤੇ ਸਾਰਥੀ ਐਪਲੀਕੇਸ਼ਨਾਂ’ ਦੇ ਲਾਗੂ ਹੋਣ ਤੋਂ ਪਹਿਲਾਂ ਡਰਾਈਵਿੰਗ ਲਾਇਸੰਸ ਹੱਥੀਂ ਜਾਰੀ ਕੀਤੇ ਜਾ ਰਹੇ ਸਨ।
ਡਾ. ਅਮਰਪਾਲ ਨੇ ਕਿਹਾ ਕਿ ਪਹਿਲਾਂ ਲਾਇਸੰਸ ਪ੍ਰਾਪਤ ਕਰਨ ਲਈ ਸਬੰਧਤ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਸੀ ਅਤੇ ਬਿਨੈਕਾਰ ਨੂੰ ਬਿਨੈਪੱਤਰ ਅਤੇ ਦਸਤਾਵੇਜਾਂ ਨਾਲ ਕਈ ਵਾਰ ਦਫ਼ਤਰਾਂ ਵਿਚ ਗੇੜੇ ਮਾਰਨੇ ਪੈਂਦੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ ਅਤੇ ਕਈ ਵਾਰੀ ਉਨ•ਾਂ ਦਾ ਵਿੱਤੀ ਸ਼ੋਸ਼ਣ ਵੀ ਹੁੰਦਾ ਸੀ।
ਉਨ•ਾਂ ਕਿਹਾ ਕਿ ਅਜਿਹੀਆਂ ਮੁਸ਼ਕਲਾਂ ਨਾਲ ਨਜਿੱਠਣ ਅਤੇ ਲੋਕਾਂ ਦੀ ਸਹੂਲਤ ਲਈ ਸਾਰਥੀ ਡਾਟਾ ਬੇਸ ਵਿਚ ਡਰਾਈਵਿੰਗ ਲਾਇਸੰਸਾਂ ਨੂੰ ਅਪਡੇਟ ਕਰਨ ਲਈ ਹੀ ਵਿਸੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਾਰਥੀ ਵੈੱਬ ਐਪਲੀਕੇਸਨ ਵਿਚ ਨਵੀਂ ਵਿਵਸਥਾ ਸ਼ੁਰੂ ਹੋਣ ਨਾਲ ਬਿਨੈਕਾਰ ਕਿਸੇ ਵੀ ਤਰ•ਾਂ ਦੀ ਤਬਦੀਲੀ ਲਈ ਘਰ ਤੋਂ ਹੀ ਅਪਲਾਈ ਕਰ ਸਕਦਾ ਹੈ ਅਤੇ ਸਬੰਧਤ ਅਥਾਰਟੀ ਵੱਲੋਂ ਤਸਦੀਕ ਕਰਨ ਅਤੇ ਪ੍ਰਵਾਨਗੀ ਤੋਂ ਬਾਅਦ ਆਪਣੇ ਵੇਰਵਿਆਂ ਨੂੰ ਡਾਟਾ ਬੇਸ ‘ਤੇ ਆਨਲਾਈਨ ਰਜਿਸਟਰ ਕਰਵਾ ਸਕਦਾ ਹੈ।
ਉਨ•ਾਂ ਦੱਸਿਆ ਕਿ ਸਾਰਥੀ ਵੈੱਬ ਐਪਲੀਕੇਸਨ ਵਿਚ ਅਪਲਾਈ ਕਰਨ ਲਈ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ www.sarathi.parivahan.gov.in ਜਾਂ ਮੋਬਾਈਲ ਐਪ ਐਮਪਰਿਵਾਹਨ ‘ਤੇ ਜਾ ਕੇ ਇਹ ਵੇਖਣਾ ਪਵੇਗਾ ਕਿ ਉਸ ਦਾ ਵੇਰਵਾ ਸਾਰਥੀ ਐਪ ਵਿਚ ਉਪਲਬਧ ਹੈ ਜਾਂ ਨਹੀਂ। ਜੇ ਬਿਨੈਕਾਰ ਦੇ ਵੇਰਵੇ ਸਾਰਥੀ ਡਾਟਾਬੇਸ ਵਿੱਚ ਨਹੀਂ ਹਨ ਤਾਂ ਬਿਨੈਕਾਰ www.punjabtransport.org ਜਾਂ www.sarathi.parivahan.gov.in ‘ਤੇ ਜਾ ਕੇ ਵੇਰਵੇ ਅੱਪਡੇਟ ਕਰ ਸਕੇਗਾ ਅਤੇ ਲੋੜੀਂਦੇ ਦਸਤਾਵੇਜਾਂ ਨਾਲ ਆਪਣੇ ਮੈਨੂਅਲ ਡਰਾਈਵਿੰਗ ਲਾਇਸੰਸ ਦੀ ਸਕੈਨ ਕਾਪੀ ਜਮ•ਾਂ ਕਰੇਗਾ।
ਡਾ. ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਸਬੰਧਤ ਕਲਰਕ ਬਿਨੈਕਾਰ ਵੱਲੋਂ ਅੱਪਲੋਡ ਕੀਤੇ ਦਸਤਾਵੇਜਾਂ ਦੀ ਤਸਦੀਕ ਕਰੇਗਾ ਅਤੇ ਇਸ ਨੂੰ ਮੰਜ਼ੂਰੀ ਲਈ ਲਾਇਸੰਸਿੰਗ ਤੇ ਰਜਿਸਟਰਿੰਗ ਅਥਾਰਟੀ ਨੂੰ ਭੇਜੇਗਾ। ਡਿਜ਼ੀਟਲ ਫਾਈਲ ਅਤੇ ਨੱਥੀ ਕੀਤੇ ਰਿਕਾਰਡ ਦੇ ਅਧਾਰ ‘ਤੇ ਸਬੰਧਤ ਅਥਾਰਟੀ ਤੁਰੰਤ ਬਿਨੈਪੱਤਰ ਨੂੰ ਮੰਜ਼ੂਰ ਜਾਂ ਨਾ-ਮੰਜ਼ੂਰ ਕਰੇਗਾ। ਇੱਕ ਵਾਰ ਬਿਨੈਪੱਤਰ ਨੂੰ ਪ੍ਰਵਾਨਗੀ ਮਿਲਣ ਬਾਅਦ ਲਾਇਸੰਸ ਧਾਰਕ ਐਮਪਰਿਵਾਹਨ ਮੋਬਾਈਲ ਐਪ ਜਾਂ ਡਿਜੀਲਾਕਰ ਵਿੱਚ ਡਰਾਈਵਿੰਗ ਲਾਇਸੰਸ ਡਾਊਨਲੋਡ ਕਰਨ ਯੋਗ ਹੋ ਜਾਵੇਗਾ। ਬਿਨੈਕਾਰ ਨੂੰ ਸਮਾਰਟ ਕਾਰਡ ਡਰਾਇਵਿੰਗ ਲਾਇਸੰਸ ਵੀ ਜਾਰੀ ਕੀਤਾ ਜਾਵੇਗਾ।
ਸਟੇਟ ਟਰਾਂਸਪੋਰਟ ਕਮਿਸਨਰ ਨੇ ਅੱਗੇ ਦੱਸਿਆ ਕਿ ਡੀਲਿੰਗ ਕਲਰਕ ਤੋਂ ਲੌਗਇਨ ਆਈ.ਡੀਜ਼. ਵਿੱਚ ਡਾਟਾਬੇਸ ‘ਚ ਸੋਧ ਕਰਨ ਦੀ ਅਥਾਰਟੀ ਲੈ ਲਈ ਗਈ ਹੈ ਤਾਂ ਜੋ ਇਹ ਸੁਨਿਸਚਿਤ ਕੀਤਾ ਜਾ ਸਕੇ ਕਿ ਅੰਕੜਿਆਂ ਵਿਚ ਕੋਈ ਫੇਰਬਦਲ ਨਾ ਕੀਤਾ ਜਾ ਸਕੇ। ਸਾਰਥੀ ਦੇ ਇਸ ਮੋਡੀਊਲ ਦੇ ਲਾਗੂ ਹੋਣ ਨਾਲ ਬਿਨੈਕਾਰ ਨੂੰ ਸਿਰਫ਼ ਇਕ ਵਾਰ ਬਾਇਓਮੈਟ੍ਰਿਕ (ਫੋਟੋਗ੍ਰਾਫ਼ ਅਤੇ ਦਸਤਖ਼ਤਾਂ) ਲਈ ਹੀ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਹੈ। ਸਾਰੀ ਪ੍ਰਕਿਰਿਆ ਨੂੰ ਮੁਕੰਮਲ ਹੋਣ ਵਿਚ 14 ਦਿਨਾਂ ਤੋਂ ਵੱਧ ਸਮਾਂ ਨਹੀਂ ਲੱਗੇਗਾ।
ਸਟੇਟ ਟਰਾਂਸਪੋਰਟ ਕਮਿਸਨਰ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਵਿਭਾਗ ਨੂੰ ਆਪਣੇ ਡਿਜੀਟਲਾਈਜਡ ਡਾਟਾ ਬੇਸ ਨੂੰ ਬਿਹਤਰ ਬਣਾਉਣ, ਨਕਲੀ ਡਰਾਈਵਿੰਗ ਲਾਇਸੰਸਾਂ ਨੂੰ ਖ਼ਤਮ ਕਰਨ ਅਤੇ ਜਨਤਾ ਲਈ ਸੇਵਾਵਾਂ ਦੀ ਉਪਲੱਬਧਤਾ ਨੂੰ ਸੁਖਾਲਾ ਬਣਾਉਣ ਵਿੱਚ ਸਹਾਇਤਾ ਕਰੇਗੀ। ਜ਼ਿਕਰਯੋਗ ਹੈ ਕਿ ਵਾਹਨ ਅਤੇ ਸਾਰਥੀ ਵੈੱਬ ਐਪਲੀਕੇਸਨ (ਜੋ ਸੜਕ ਆਵਾਜਾਈ ਰਾਜਮਾਰਗ ਮੰਤਰਾਲੇ, ਭਾਰਤ ਸਰਕਾਰ ਦੀ ਅਗਵਾਈ ਹੇਠ ਐਨ.ਆਈ.ਸੀ. ਵਲੋਂ ਤਿਆਰ ਕੀਤੀ ਗਈ ਹੈ) ਦੀ ਵਰਤੋਂ ਸੂਬੇ ਵਿਚ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸਨ ਸਰਟੀਫਿਕੇਟ ਨਾਲ ਸੰਬੰਧਤ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ।”
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements