ਪੰਜਾਬ ‘ਚ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ
ਚੰਡੀਗੜ੍ਹ : ਪੰਜਾਬ ਦੀਆਂ 30 ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਕਿਸਾਨ ਭਵਨ ਵਿੱਚ ਸਾਂਝੀ-ਮੀਟਿੰਗ ਹੋਈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਤੱਕ ਮਾਲ ਗੱਡੀਆਂ ਨੂੰ ਨਾ ਰੋਕਣ ਦਾ ਫੈਸਲਾ ਕੀਤਾ ਹੈ।
ਮੀਟਿੰਗ ਵਿੱਚ ਇਹ ਵੀ ਤੈਅ ਹੋਇਆ ਕਿ ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ।
ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ। ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੀਟਿੰਗ-ਦੌਰਾਨ ਅੱਜ 5 ਨਵੰਬਰ ਦੇ ਦੇਸ਼-ਪੱਧਰੀ ਚੱਕਾ-ਜਾਮ ਨੂੰ ਸੂਬੇ ਭਰ ‘ਚ ਸਫ਼ਲ ਬਣਾਉਣ ਅਤੇ 26-27 ਨਵੰਬਰ ਨੂੰ ਦਿੱਲੀ ਵਿਖੇ ਦੇਸ਼-ਪੱਧਰੀ ਇਕੱਠ ਲਈ ਵਿਉਂਤਬੰਦੀ ਕੀਤੀ ਗਈ ਹੈ।
ਮੀਟਿੰਗ ਦੌਰਾਨ ਭਾਜਪਾ ਦੇ ਪੰਜਾਬ ਕਿਸਾਨ ਸੈੱਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲ਼ੇ ਤਰਲੋਚਨ ਸਿੰਘ ਗਿੱਲ ਨੇ ਪਹੁੰਚ ਕੇ ਕਿਸਾਨ-ਜਥੇਬੰਦੀਆਂ ਨਾਲ ਇੱਕਜੁੱਟਤਾ ਪ੍ਰਗਟਾਈ।
ਸਾਬਕਾ ਸੈਨਿਕਾਂ ਵੱਲੋਂ ਵੀ ਕਿਸਾਨ-ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਆਨਰੇਰੀ ਰਿਟਾਇਰਡ ਕਰਨਲ ਕੁਲਦੀਪ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਕਿਸਾਨ-ਜਥੇਬੰਦੀਆਂ ਦੀ ਮੀਟਿੰਗ ‘ਚ ਪਹੁੰਚ ਕੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ।
- CM’s gift to sugarcane cultivators, hike of Rs 10 in SAP
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp