ਵੱਡੀ ਖ਼ਬਰ: ਪੰਜਾਬ ਵਿੱਚ ਸਾਰੇ ਕਾਲਜ-ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਨ 16 ਨਵੰਬਰ ਤੋਂ ਖੁੱਲ੍ਹਣਗੇ

ਚੰਡੀਗੜ੍ਹ: ਪੰਜਾਬ ਵਿੱਚ ਸਾਰੇ ਕਾਲਜ-ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਨ 16 ਨਵੰਬਰ ਤੋਂ ਖੁੱਲ੍ਹਣਗੇ। ਮੈਡੀਕਲ ਸਿੱਖਿਆ ਤੇ ਖੋਜ ਤੇ ਤਕਨੀਕੀ ਸੰਸਥਾਵਾਂ ਵੀ ਖੋਲ੍ਹੀਆਂ ਜਾਣਗੀਆਂ।

ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਹੈ, ਪਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਅਧੀਨ ਆਉਣ ਵਾਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਅੰਤਮ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਸੂਬਾ ਸਰਕਾਰ ਨੇ ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਹੈ।

ਸਿੱਖਿਆ ਸੰਸਥਾਨਾਂ ਨੂੰ ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ।  ਕੇਂਦਰੀ ਗ੍ਰਹਿ ਮੰਤਰਾਲੇ ਨੇ 30 ਸਤੰਬਰ ਨੂੰ ਵਿਦਿਅਕ ਸੰਸਥਾਵਾਂ ਖੋਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply