LATEST: ਕੈਬਨਿਟ ਮੰਤਰੀ ਅਰੋੜਾ ਨੇ ਸਾਹਿਬਜਾਦਾ ਅਜੀਤ ਸਿੰਘ ਸਪੋਰਟਸ ਕਲੱਬ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰ ਰਹੀ ਹੈ ਪੰਜਾਬ ਸਰਕਾਰ : ਅਰੋੜਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 44 ਦੇ ਸਾਹਿਬਜਾਦਾ ਅਜੀਤ ਸਿੰਘ ਸਪੋਰਟਸ ਕਲੱਬ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ

ਹੁਸ਼ਿਆਰਪੁਰ, 6 ਨਵੰਬਰ:
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਜਿਥੇ ਸ਼ਹਿਰਾਂ ਵਿੱਚ ਮਲਟੀਪਰਪਜ਼ ਸਟੇਡੀਅਮ ਬਣਵਾ ਰਹੀ ਹੈ, ਉਥੇ ਪਿੰਡਾਂ ਵਿੱਚ ਵੀ ਆਧੁਨਿਕ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਕੰਮ ਪਿੱਛੇ ਸਰਕਾਰ ਦਾ ਇਕ ਹੀ ਮਕਸਦ ਹੈ ਕਿ ਉਹ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਸਬੰਧੀ ਹਰ ਸੁਵਿਧਾ ਮੁਹੱਈਆ ਕਰਵਾਈ ਜਾਵੇ। ਉਹ ਅੱਜ ਵਾਰਡ ਨੰਬਰ 44 ਵਿੱਚ ਸਾਹਿਬਜਾਦਾ ਅਜੀਤ ਸਿੰਘ ਸਪੋਰਟਸ ਕਲੱਬ ਨੂੰ 2 ਲੱਖ ਰੁਪਏ ਦਾ ਚੈਕ ਦੇਣ ਦੌਰਾਨ ਸੰਬੋਧਨ ਕਰ ਰਹੇ ਸਨ। ਕਲੱਬ ਨੂੰ ਚੈਕ ਦੇਣ ਦੌਰਾਨ ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੂਲਿਤ ਕਰਨ ਵਾਲੇ ਹੁਸ਼ਿਆਰਪੁਰ ਦੇ ਸਾਰੇ ਸਪੋਰਟਸ ਕਲੱਬਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਖੇਡ ਯੂਨੀਵਰਸਿਟੀ ਸਥਾਪਿਤ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੇ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਹੋਰ ਬੇਹਤਰ ਢੰਗ ਨਾਲ ਉਜਾਗਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਵੱਖ-ਵੱਖ ਖੇਡਾਂ ਵਿੱਚ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਬੇਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਸਰਕਾਰ ਵਲੋਂ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਪਾਰਕਾਂ ਅਤੇ ਖੇਡ ਕੇਂਦਰਾਂ ਵਿੱਚ ਆਊਟਡੋਰ ਜਿੰਮ ਵੀ ਲਗਾਏ ਗਏ ਹਨ ਜਿਸ ਦਾ ਹਰ ਵਰਗ ਦੇ ਲੋਕਾਂ ਨੂੰ ਚਾਹੇ ਨੌਜਵਾਨ ਹੋਣ, ਮਹਿਲਾ ਹੋਣ ਜਾਂ ਬਜ਼ੁਰਗ ਸਾਰੇ ਫਾਇਦਾ ਉਠਾ ਰਹੇ ਹਨ ਅਤੇ ਆਪਣੇ-ਆਪ ਨੂੰ ਤੰਦਰੁਸਤ ਰੱਖ ਰਹੇ ਹਨ। ਇਸ ਮੌਕੇ ਡਾ. ਦਿਲਬਾਗ ਸਿੰਘ, ਐਡਵੋਕੇਟ ਪਵਿੱਤਰਦੀਪ ਸਿੰਘ, ਐਕਸੀਅਨ ਹਰਮਿੰਦਰ ਸਿੰਘ, ਜੰਗ ਬਹਾਦਰ ਸਿੰਘ, ਬਲਰਾਜ ਕੁਮਾਰ, ਨਾਇਬ ਸਿੰਘ, ਸੁਮਿਤਰ ਸਿੰਘ, ਪ੍ਰਿੰਸੀਪਲ ਰਾਕੇਸ਼ ਸ਼ਰਮਾ, ਗੌਰਵ ਸੈਣੀ, ਬਲਵਿੰਦਰ ਕੁਮਾਰ, ਕੈਪਟਨ ਸਿੰਘ, ਸੁਖਦੇਵ ਸ਼ਰਮਾ, ਅਮ੍ਰਿਤਪਾਲ ਸਿੰਘ, ਚਰਨਦੀਪ ਸਿੰਘ, ਅਮਰਜੀਤ ਸਿੰਘ, ਡਾ. ਸਰਬਜੀਤ ਸਿੰਘ ਮਾਣਕੂ, ਸਮਰ ਜੈ ਸਿੰਘ, ਕੁਲਵਿੰਦਰ ਕੌਰ ਆਦਿ ਵੀ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply