ਜਿਲ੍ਹਾ ਹੁਸ਼ਿਆਰਪੁਰ ਵਿੱਚ 21 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਟੈਬਲੈੱਟ ਵੀ ਕੀਤੇ ਜਾਣਗੇ ਪ੍ਰਦਾਨ
ਹੁਸ਼ਿਆਰਪੁਰ, 6 ਨਵੰਬਰ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਬਣੇ ਸਮਾਰਟ ਸਕੂਲਾਂ ਨੂੰ ਲੋਕ ਅਰਪਣ ਕਰਨ ਦੀ ਰਸਮ ਭਲਕੇ 7 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਦਾ ਕਰਨਗੇ।
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਣ ਵਾਲੇ ਇਸ ਆਨਲਾਈਨ ਰਾਜ ਪੱਧਰੀ ਸਮਾਗਮ ਦੀਆਂ ਹੁਸ਼ਿਆਰਪੁਰ ਜਿਲ੍ਹੇ ‘ਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ. ਅਤੇ ਐਲੀ.) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਸਮਾਰਟ ਸਕੂਲ ਲੋਕ ਅਰਪਣ ਸਮਾਗਮ ਦੌਰਾਨ ਮੁੱਖ ਮੰਤਰੀ ਆਪਣੇ ਜਿਲ੍ਹੇ ਦੇ 7 ਸਕੂਲਾਂ ‘ਚ ਸਥਾਪਤ ਆਨਲਾਈਨ ਕੇਂਦਰਾਂ ਰਾਹੀਂ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ, ਪੰਚਾਇਤੀ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਜਿਲ੍ਹੇ ਦੇ 148 ਸਮਾਰਟ ਸਕੂਲਾਂ ਨੂੰ ਲੋਕ ਅਰਪਣ ਕਰਨਗੇ।
ਜਿਲ੍ਹਾ ਸਿੱਖਿਆ ਅਫਸਰ (ਐਲੀ.) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਜਿਲ੍ਹਾ ਹੈਡਕੁਆਰਟਰ ‘ਤੇ ਸਮਾਗਮ ਰਾਹੀਂ ਮੁੱਖ ਮੰਤਰੀ ਜਿਲ੍ਹੇ ਦੇ 21 ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 150 ਟੈਬਲੈੱਟ ਪ੍ਰਦਾਨ ਕਰਨਗੇ। ਦੱਸਣਯੋਗ ਹੈ ਕਿ ਰਾਜ ਦੇ ਸਿੱਖਿਆ ਇਤਿਹਾਸ ‘ਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਮੁੱਖ ਮੰਤਰੀ ਸਰਕਾਰੀ ਸਕੂਲ ਅਧਿਆਪਕਾਂ ਨੂੰ ਸਮੂਹਿਕ ਰੂਪ ‘ਚ ਸੰਬੋਧਨ ਕਰਨਗੇ।
ਦੱਸਣਯੋਗ ਹੈ ਕਿ ਇਸ ਵਰ੍ਹੇ ਬਾਰਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਮੌਕੇ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਸੰਬੋਧਨ ਰਾਹੀਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਸੀ ਅਤੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਸੀ। ਜਿਲ੍ਹਾ ਸਿੱਖਿਆ ਅਫਸਰਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ, ਪੜ੍ਹਾਈ ‘ਚ ਆਈ ਗੁਣਵੱਤਾ ਤੇ ਹੋਰਨਾਂ ਪ੍ਰਾਪਤੀਆਂ ਸਬੰਧੀ ਸਕੂਲ ਮੁਖੀਆਂ, ਪੰਚਾਇਤੀ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਸੰਵਾਦ ਰਚਾਉਣ ਦੀ ਵੀ ਉਮੀਦ ਹੈ।
ਇਸ ਦੇ ਨਾਲ ਹੀ ਡੀ.ਈ.ਓਜ਼. ਨੇ ਉਕਤ ਸਮਾਗਮ ‘ਚ ਕੋਵਿਡ-19 ਨਿਯਮਾਂ ਨੂੰ ਅਤੇ ਡਿਜ਼ੀਟਲ ਕੇਂਦਰਾਂ ਦੀ ਸਮਰੱਥਾ ਨੂੰ ਧਿਆਨ ‘ਚ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕ.) ਸੁਖਵਿੰਦਰ ਸਿੰਘ, ਰਾਕੇਸ਼ ਕੁਮਾਰ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਧੀਰਜ ਵਸ਼ਿਸ਼ਟ, ਸਿੱਖਿਆ ਸੁਧਾਰ ਟੀਮ ਮੁਖੀ ਪ੍ਰਿੰ. ਸ਼ੈਲੇਂਦਰ ਠਾਕੁਰ, ਡੀ. ਐੱਸ. ਐਮ. ਜਤਿੰਦਰ ਸਿੰਘ, ਸਹਾਇਕ ਡੀ. ਐਸ. ਐਮ. ਗੁਰਮੇਲ ਸੰਦਲ, ਮੀਡੀਆ ਕੁਆਡੀਨੇਟਰ ਸਮਰਜੀਤ ਸਿੰਘ, ਯੋਗੇਸ਼ਵਰ ਸਲਾਰੀਆ ਹਾਜਰ ਸਨ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp