ਅਰੋੜਾ ਨੇ ਲੋਕਾਂ ਨੂੰ ਸਮਰਪਿਤ ਕੀਤੇ ਸਮਾਰਟ ਸਕੂਲ, 21 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੇ 150 ਟੈਬਲੈਟ
੍ਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੱਪਲਾਂਵਾਲਾ ਦਾ ਕੀਤਾ ਉਦਘਾਟਨ
੍ਹ ਜ਼ਿਲ੍ਹੇ ’ਚ 148 ਸੈਕੰਡਰੀ ਤੇ ਸੀਨੀਅਰ ਸੈਕੰਡਰੀ ਸਕੂਲ ਹੋਏ ਸਮਾਰਟ ਸਕੂਲਾਂ ’ਚ ਤਬਦੀਲ
੍ਹ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਅਧਿਆਪਕਾਂ ਨੂੰ ਪ੍ਰੇਰਿਆ
ਹੁਸ਼ਿਆਰਪੁਰ, 7 ਨਵੰਬਰ (Adesh):
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ 148 ਸਮਾਰਟ ਸਕੂਲ ਜਿਲ੍ਹਾ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਅਹਿਮ ਸੁਧਾਰਾਂ ਕਰਕੇ ਸੂਬੇ ਅੰਦਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ’ਚ 14 ਫੀਸਦੀ ਦਾ ਇਜ਼ਾਫ਼ਾ ਦਰਜ ਕੀਤਾ ਗਿਆ ਹੈ ਜੋ ਕਿ ਆਉਂਦੇ ਸਮੇਂ ਵਿੱਚ ਹੋਰ ਉਪਰ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਤੋਂ ਆਨਲਾਈਨ ਸਿਸਟਮ ਰਾਹੀਂ ਸੂਬੇ ਵਿੱਚ 1467 ਸਮਾਰਟ ਸਕੂਲਾਂ ਦੇ ਉਦਘਾਟਨ, ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸ਼ੁਰੂਆਤ, ਪ੍ਰਾਇਮਰੀ ਸਕੂਲਾਂ ਨੂੰ ਟੈਬਲੈਟਾਂ ਦੀ ਵੰਡ ਅਤੇ ਪੰਜਾਬੀ ਹਫ਼ਤੇ ਦੀ ਸਮਾਪਤੀ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਰੱਖੇ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਵਿਚਲੇ 148 ਸਮਾਰਟ ਸਕੂਲਾਂ ਦੀ ਸ਼ੁਰੂਆਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ 21 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਆਏ 150 ਟੈਬਲੈਟਾਂ ਦੀ ਵੰਡ ਨੂੰ ਸ਼ੁਰੂ ਕਰਦਿਆਂ ਆਪਣੇ ਹੱਥੀਂ 5 ਅਧਿਆਪਕਾਂ ਨੂੰ ਟੈਬਲੈਟ ਸੌਂਪੇ। ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੇ ਜਾ ਰਹੇ ਇਹ ਟੈਬਲੈਟ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਈ-ਕੰਟੈਂਟ ਨਾਲ ਲੈਸ ਹਨ ਜੋ ਕਿ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉਚਾ ਚੁੱਕਣ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਅਤੇ ਬਹੁਤ ਹੱਦ ਤੱਕ ਬੇਹੱਦ ਸਫ਼ਲ ਰਹੀ ਹੈ।
ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਟੈਬਲੈਟ ਸੌਂਪਦਿਆਂ ਉਦਯੋਗ ਅਤੇ ਵਣਜ ਮੰਤਰੀ ਨੇ ਕਿਹਾ ਕਿ 21 ਸਕੂਲਾਂ ਦੇ ਅਧਿਆਪਕਾਂ ਨੂੰ 150 ਟੈਬਲੈਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪੜਾਅ ਵਿੱਚ ਸੂਬੇ ਅੰਦਰ ਸਭ ਤੋਂ ਵੱਧ ਟੈਬਲੈਟ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਦਿੱਤੇ ਗਏ ਹਨ ਜਿਨ੍ਹਾਂ ਵਿੱਚ 18 ਪ੍ਰਾਇਮਰੀ ਸਕੂਲਾਂ ਨੂੰ 7-7 ਅਤੇ ਤਿੰਨ ਸਕੂਲਾਂ ਨੂੰ 8-8 ਟੈਬਲੈਟ ਦਿੱਤੇ ਗਏ ਹਨ। ਕੋਵਿਡ-19 ਮਹਾਂਮਾਰੀ ਕਾਰਨ ਪ੍ਰਭਾਵਿਤ ਹੋਈ ਪੜ੍ਹਾਈ ਦੇ ਮੱਦੇਨਜ਼ਰ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਇਹ ਟੈਬਲੈਟ ਅਤੇ ਪਹਿਲਾਂ ਦਿੱਤੇ ਗਏ ਸਮਾਰਟ ਫੋਨ ਡਿਜੀਟਲ ਤਰੀਕੇ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਆਨਲਾਈਨ ਰੱਖਣ ਵਿੱਚ ਅਹਿਮ ਰੋਲ ਨਿਭਾਉਣਗੇ।
ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਲਗਭਗ ਸਾਰੇ ਸਕੂਲਾਂ ਵਿੱਚ ਐਲ.ਈ.ਡੀਜ਼ ਲੱਗ ਚੁੱਕੀਆਂ ਹਨ ਅਤੇ ਬਹੁਤੇ ਸਕੂਲਾਂ ਵਿੱਚ ਪ੍ਰੋਜੈਕਟਰ ਵੀ ਮੁਹੱਈਆ ਕਰਵਾ ਦਿੱਤੇ ਗਏ ਹਨ ਤਾਂ ਜੋ ਅਧਿਆਪਕਾਂ ਨੂੰ ਡਿਜੀਟਲ ਢੰਗ ਰਾਹੀਂ ਪੜ੍ਹਾਈ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਲਗਭਗ ਸਾਰੇ ਸਕੂਲਾਂ ਵਿੱਚ ਬਾਰਸ਼ ਦੇ ਪਾਣੀ ਦੀ ਸਹੀ ਢੰਗ ਨਾਲ ਵਰਤੋਂ ਸਬੰਧੀ ਪ੍ਰੋਜੈਕਟ ਵੀ ਮੁਕੰਮਲ ਕਰ ਦਿੱਤੇ ਗਏ ਹਨ ਜਿਸ ਲਈ ਸਮੂਹ ਸਕੂਲਾਂ ਨੂੰ ਲੋੜੀਂਦੀਆਂ ਗਰਾਂਟਾਂ ਦਿੱਤੀਆਂ ਗਈਆਂ ਸਨ।
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸ਼ੁਰੂਆਤ ਕਰਦਿਆਂ ਉਦਯੋਗ ਮੰਤਰੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਦਿਆਂ ਸੱਦਾ ਦਿੱਤਾ ਕਿ ਉਹ ਸੈਸ਼ਨ 2020-21 ਦੋਰਾਨ ਬੋਰਡ ਦੇ ਇਤਿਹਾਨਾਂ ਵਿੱਚ ਇਸ ਮਿਸ਼ਨ ਦੀ ਪੂਰਤੀ ਲਈ ਕੋਈ ਕਸਰ ਨਾ ਛੱਡਣ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਕਰੀਬ 7000 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ ਜਿਸ ’ਤੇ ਪੰਜਾਬ ਸਰਕਾਰ ਵਲੋਂ 690 ਕਰੋੜ ਰੁਪਏ ਅਤੇ 37 ਕਰੋੜ ਰੁਪਏ ਪ੍ਰਵਾਸੀ ਪੰਜਾਬੀਆਂ, ਸਮਾਜ ਸੇਵੀ ਸੰਸਥਾਵਾਂ, ਪਿੰਡ ਵਾਸੀਆਂ, ਅਧਿਆਪਕਾਂ ਆਦਿ ਵਲੋਂ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੀ ਮਜ਼ਬੂਤੀ ਲਈ ਚੁੱਕੇ ਜਾ ਰਹੇ ਕਦਮਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਭਾਰੀ ਸੁਧਾਰ ਹੋਣ ਦੇ ਨਾਲ-ਨਾਲ ਦਾਖਲਾ ਦਰ ਵੀ ਵੱਧ ਰਹੀ ਹੈ।
ਪੰਜਾਬ ਰਾਜ ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਦੇ ਚੇਅਰਮੈਨ ਸਰਵਨ ਸਿੰਘ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਤੋਂ ਇਲਾਵਾ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੇਕਟ ਰਾਕੇਸ਼ ਮਰਵਾਹਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਕੁਮਾਰ ਗੌਤਮ, ਡਿਪਟੀ ਡੀ.ਈ.ਓ. ਧੀਰਜ ਵਸ਼ਿਸ਼ਟ, ਡਿਪਟੀ ਡੀ.ਈ.ਓ. (ਸੈਕੰਡਰੀ) ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।
ਸਟੇਟ ਐਵਾਰਡੀ ਅਧਿਆਪਕ ਡਾ. ਜਸਵੰਤ ਰਾਏ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮਾਰਟ ਸਕੂਲਾਂ ਦੇ ਆਨਲਾਈਨ ਉਦਘਾਟਨ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾ ਸਬੰਧੀ ਆਪੋ-ਆਪਣੇ ਵਿਚਾਰ ਰੱਖੇ ਜਿਨ੍ਹਾਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਟੇਟ ਐਵਾਰਡੀ ਅਧਿਆਪਕ ਡਾ. ਜਸਵੰਤ ਰਾਏ ਵੀ ਸ਼ਾਮਲ ਸਨ। ਇਸ ਮੌਕੇ ਡਾ. ਜਸਵੰਤ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਲਈ ਚੁੱਕੇ ਜਾ ਰਹੇ ਕਦਮਾਂ ਸਦਕਾ ਅਧਿਆਪਨ ਦੇ ਖੇਤਰ ਵਿੱਚ ਸਾਰਥਕ ਤਬਦੀਲੀ ਆਈ ਹੈ ਜੋ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਿੱਚ ਅਤਿ ਲੋੜੀਂਦੀ ਸੀ। ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਡਾ. ਰਾਏ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਮਨਾਇਆ ਜਾ ਰਿਹਾ ਪੰਜਾਬੀ ਹਫ਼ਤਾ, ਕੋਰੋਨਾ ਦੇ ਦੌਰ ਵਿੱਚ ਬੱਚਿਆਂ ਦੇ ਆਨਲਾਈਨ ਵਿਦਿਅਕ ਅਤੇ ਸਭਿਆਚਾਰਕ ਮੁਕਾਬਲੇ ਅਤੇ ਸਕੂਲੀ ਲਾਇਬ੍ਰੇਰੀਆਂ ਨੂੰ ਹੋਰ ਮਜ਼ਬੂਤ ਕਰਨਾ ਸ਼ਲਾਘਾਯੋਗ ਕਦਮ ਹਨ।
- CM’s gift to sugarcane cultivators, hike of Rs 10 in SAP
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp