HOSHIARPUR : 103 ਸਾਲਾ ਰਾਂਝਾ ਰਾਮ ਬਜ਼ੁਰਗ ਨੇ ਕੀਤੀ ਵੋਟ ਦੇ ਅਧਿਕਾਰ ਦੀ ਵਰਤੋਂ, ਸ਼ਾਂਤੀਪੂਰਨ ਤਰੀਕੇ ਨਾਲ ਕਰੀਬ 65 ਫੀਸਦੀ ਵੋਟ ਪੋਲ ਹੋਈ

 

ਸੰਵੇਦਨਸ਼ੀਲ ਬੂਥਾਂ ‘ਤੇ ਜ਼ਿਲ•ਾ ਪ੍ਰਸਾਸ਼ਨ ਦੀ ਪੈਨੀ ਨਜ਼ਰ
ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋਈ ਵੋਟ ਪ੍ਰਕਿਰਿਆ, ਡਿਪਟੀ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ
ਕਿਹਾ, ਹੁਸ਼ਿਆਰਪੁਰ ਜ਼ਿਲ•ੇ ਦੇ 1405 ਪਿੰਡਾਂ ‘ਚੋਂ 299 ਪੰਚਾਇਤਾਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਸਰਬਸੰਮਤੀ ਨਾਲ ਚੋਣ
ਹੁਸ਼ਿਆਰਪੁਰ, 30 ਦਸੰਬਰ (  ADESH PARMINDER SINGH  ) :  ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਬੂਥਾਂ ‘ਤੇ ਖਾਸ ਨਜ਼ਰ ਰੱਖੀ ਗਈ ਹੈ, ਤਾਂ ਜੋ ਚੋਣਾਂ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਜਾ ਸਕਣ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ•ੇ ਦੇ ਵੱਖ-ਵੱਖ ਪੋਲਿੰੰਗ ਬੂਥਾਂ ਦਾ ਦੌਰਾ ਕਰ ਰਹੇ ਸਨ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਸ਼੍ਰੀਮਤੀ ਈਸ਼ਾ ਕਾਲੀਆ ਨੇ ਪਿੰਡ ਸ਼ੇਰਗੜ•, ਚੱਗਰਾਂ, ਜੱਟਪੁਰ, ਜੇਜੋਂ, ਰਾਮਪੁਰ ਬਿਲੜੋਂ, ਬਾਗਪੁਰ ਸਮੇਤ ਹੋਰ ਵੀ ਕਈ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਪੋਲਿੰਗ ਸਟਾਫ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ੇ ਵਿੱਚ 26 ਅਤਿ ਸੰਵੇਦਨਸ਼ੀਲ ਅਤੇ 274 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਘੋਸ਼ਿਤ ਕੀਤੇ ਗਏ ਸਨ ਅਤੇ ਇਨ•ਾਂ ਬੂਥਾਂ ‘ਤੇ  ਸੈਕਟਰ ਮੈਜਿਸਟ੍ਰੇਟ ਦੀਆਂ ਟੀਮਾਂ ਵਲੋਂ ਲਗਾਤਾਰ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਉਨ•ਾਂ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋਈ ਵੋਟ ਪ੍ਰਕਿਰਿਆ ‘ਤੇ ਜਿੱਥੇ ਲਾਈਨਾਂ ਵਿਚ ਖੜ•ੇ ਵੋਟਰਾਂ ਦਾ ਧੰਨਵਾਦ ਕੀਤਾ, ਉਥੇ ਭਾਰੀ ਗਿਣਤੀ ਵਿਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ‘ਤੇ ਉਨ•ਾਂ ਦਾ ਉਤਸ਼ਾਹ ਵੀ ਵਧਾਇਆ। ਉਨ•ਾਂ ਕਿਹਾ ਕਿ ਵੋਟ ਪ੍ਰਕਿਰਿਆ ਉਪਰੰਤ ਗਿਣਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ, ਉਪਰੰਤ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।

Advertisements

ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ੇ ਦੇ 10 ਬਲਾਕਾਂ ਦੇ 1106 ਗਰਾਮ ਪੰਚਾਇਤਾਂ ਦੀ ਚੋਣ ਲਈ 1683 ਪੋਲਿੰਗ ਸਟੇਸ਼ਨ ਬਣਾਏ ਗਏ। ਉਨ•ਾਂ ਕਿਹਾ ਕਿ ਜ਼ਿਲ•ੇ ਦੀਆਂ 1405 ਗਰਾਮ ਪੰਚਾਇਤਾਂ ਵਿਚੋਂ 299 ਗਰਾਮ ਪੰਚਾਇਤਾਂ ਸਰਬਸੰਮਤੀ ਨਾਲ ਜਿੱਤ ਚੁੱਕੀਆਂ ਹਨ, ਜਿਸ ਮੁਤਾਬਕ ਹੁਣ 1106 ਗਰਾਮ ਪੰਚਾਇਤਾਂ ਦੀ ਹੀ ਚੋਣ ਹੋਵੇਗੀ। ਉਨ•ਾਂ ਕਿਹਾ ਕਿ 5105 ਉਮੀਦਵਾਰ ਸਰਬਸੰਮਤੀ ਨਾਲ ਜਿੱਤ ਚੁੱਕੇ ਹਨ, ਜਿਨ•ਾਂ ਵਿੱਚ 328 ਸਰਪੰਚ ਅਤੇ 4777 ਪੰਚ ਸ਼ਾਮਿਲ ਹਨ। ਹੁਣ 1076 ਸਰਪੰਚਾਂ ਅਤੇ 3120 ਪੰਚਾਂ ਦੀ ਚੋਣ ਲਈ ਸਰਪੰਚੀ ਲਈ 2699 ਅਤੇ ਪੰਚ ਲਈ 6323 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ•ਾਂ ਦੀ ਜਿੱਤ ਦਾ ਫੈਸਲਾ 9,78,184 ਵੋਟਰ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਆਈਆਂ ਮਹਿਲਾਵਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਹੋਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਵੋਟਰ ਨੂੰ ਇਕ ਜ਼ਿੰਮੇਵਾਰ ਨਾਗਰਿਕ ਦੀ ਤਰ•ਾਂ ਬਿਨ•ਾਂ ਕਿਸੇ ਲਾਲਚ, ਡਰ ਅਤੇ ਭੈਅ ਦੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

Advertisements

103 ਸਾਲਾ ਬਜ਼ੁਰਗ ਨੇ ਕੀਤੀ ਵੋਟ ਦੇ ਅਧਿਕਾਰ ਦੀ ਵਰਤੋਂ ; ਜ਼ਿਲ•ੇ ਦੇ 10 ਬਲਾਕਾਂ ਵਿਚ ਜਿੱਥੇ 3-30 ਵਜੇ ਤੱਕ ਸ਼ਾਂਤੀਪੂਰਨ ਤਰੀਕੇ ਨਾਲ ਕਰੀਬ 60 ਫੀਸਦੀ ਵੋਟ ਪੋਲ ਹੋਈ, ਉਥੇ ਬਲਾਕ ਤਲਵਾੜਾ ਦੇ ਪਿੰਡ ਵਹਿਦਰਿਆ ਦੇ 103 ਸਾਲਾ ਬਜ਼ੁਰਗ ਸ਼੍ਰੀ ਰਾਂਝਾ ਰਾਮ ਨੇ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply