ਵਧੀਆ ਕੰਮ ਕਰਨ ਵਾਲੀਆਂ ਕਲੱਬਾਂ ਨੂੰ ਜ਼ਿਲ੍ਹਾ, ਰਾਜ ਅਤੇ ਰਾਸ਼ਟਰ ਪੱਧਰ ‘ਤੇ ਦਿੱਤੇ ਜਾਣਗੇ ਐਵਾਰਡ : ਸੁਖਦੇਵ ਸਿੰਘ
ਕੌਮੀ ਪੱਧਰ ‘ਤੇ ਪਹਿਲਾ ਇਨਾਮ 300000 ਰੁਪਏ ਦਾ ਦਿੱਤਾ ਜਾਵੇਗਾ
ਜਲੰਧਰ, 7 ਨਵੰਬਰ
ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵੱਲੋਂ ਚੰਗਾ ਕੰਮ ਕਰਨ ਵਾਲੀਆਂ ਕਲੱਬਾਂ ਨੂੰ ਜ਼ਿਲ੍ਹਾ, ਰਾਜ ਅਤੇ ਰਾਸ਼ਟਰ ਪੱਧਰ ‘ਤੇ ਐਵਾਰਡ ਦਿੱਤੇ ਜਾਣਗੇ। ਇਸ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਦੇ ਨਿਦੇਸ਼ਕ ਸੁਖਦੇਵ ਸਿੰਘ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਯੂਥ ਕੋਆਰਡੀਨੇਟਰ ਨਾਲ ਆਨਲਾਈਨ ਮੀਟਿੰਗ ਦੌਰਾਨ ਕੀਤਾ।
ਡਿਪਟੀ ਡਾਇਰੈਕਟਰ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਸੁਰਿੰਦਰ ਸੈਣੀ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਦਿੱਤੇ ਜਾਣ ਵਾਲੇ ਇਸ ਐਵਾਰਡ ਲਈ ਕਲੱਬਾਂ ਸੋਸਾਇਟੀ ਐਕਟ ਅਧੀਨ ਅਤੇ ਨਹਿਰੂ ਯੁਵਾ ਕੇਂਦਰ ਪਾਸ ਰਜਿਸਟਰਡ ਹੋਣੀਆਂ ਚਾਹੀਦੀਆਂ ਹਨ । ਉਨ੍ਹਾਂ ਦੱਸਿਆ ਕਿ ਚੰਗਾ ਕੰਮ ਕਰਨ ਵਾਲੀਆਂ ਕਲੱਬਾਂ ਨੂੰ ਜ਼ਿਲ੍ਹਾ ਪੱਧਰ, ਰਾਜ ਪੱਧਰ ਅਤੇ ਕੌਮੀ ਪੱਧਰ ‘ਤੇ ਇਨਾਮ ਅਤੇ ਸਨਮਾਨ ਪੱਤਰ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੌਮੀ ਪੱਧਰ ‘ਤੇ ਪਹਿਲਾ ਇਨਾਮ 300000, ਦੂਜਾ ਇਨਾਮ 100000 ਅਤੇ ਤੀਜਾ ਇਨਾਮ 50000 ਦਿੱਤਾ ਜਾਵੇਗਾ।
ਇਸ ਮੌਕੇ ਨਿਤਿਆਨੰਦ ਯਾਦਵ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਜਲੰਧਰ ਨੇ ਅਪੀਲ ਕੀਤੀ ਕਿ ਜੋ ਵੀ ਕਲੱਬਾਂ ਨਹਿਰੂ ਯੁਵਾ ਕੇਂਦਰ ਜਲੰਧਰ ਨਾਲ ਰਜਿਸਟਰਡ ਹਨ, ਉਨ੍ਹਾਂ ਵੱਲੋਂ 01.04.2019 ਤੋਂ 31.03.2020 ਤੱਕ ਜਿਹੜੇ ਵੀ ਸਮਾਜ ਭਲਾਈ ਦੇ ਕੰਮ ਕੀਤੇ ਗਏ ਹਨ, ਉਸਦੀ ਇਕ ਫਾਈਲ ਬਣਾ ਕੇ ਨਹਿਰੂ ਯੁਵਾ ਕੇਂਦਰ ਜਲੰਧਰ ਦੇ ਦਫਤਰ ਵਿਖੇ 20 ਨਵੰਬਰ 2020 ਤੱਕ ਜਮ੍ਹਾ ਕਰਵਾਈ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp