ਸਿੰਘਲੈਂਡ ਸੰਸਥਾ ਵਲੋਂ ਜ਼ਰੂਰਤਮੰਦ ਦੇ ਇਲਾਜ ਲਈ 20 ਹਜ਼ਾਰ ਰੁਪਏ ਦੀ ਆਰਥਿਕ ਮਦਦ

ਗੜ੍ਹਦੀਵਾਲਾ 10 ਨਵੰੰਬਰ (ਚੌਧਰੀ) : ਸਿੰਘ ਲੈਂਡ ਸੰਸਥਾ ਦੇ ਪ੍ਰਧਾਨ ਅਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਰਪ੍ਰੀਤ ਸਿੰਘ ਵਾਸੀ ਪਿਆਲਾਂ ਜਿਲਾ ਹੁਸ਼ਿਆਰਪੁਰ ਦੇ ਇਲਾਜ ਲਈ 20 ਹਜ਼ਾਰ ਰੁਪਏ ਦੀ ਆਰਥਿਕ ਮਦਦ ਕੀਤੀ। ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹੈ ਅਤੇ ਇਸ ਦੇ ਗੁਰਦੇ ਖਰਾਬ ਹੋ ਚੁੱਕੇ ਹਨ। 

ਉਨਾਂ ਦੱਸਿਆ ਕਿ ਪਰਿਵਾਰ ਵਿੱਚ ਕੋਈ ਕਮਾਈ ਦਾ ਕੋਈ ਸਾਧਨ ਨਾ ਹੋਣ ਕਰਕੇ ਪਰਿਵਾਰ ਇਲਾਜ ਉਸਦੇ ਇਲਾਜ ਕਰਵਾਉਣ ਵਿੱਚ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਇਲਾਜ ਲਈ ਸੰਸਥਾ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਕੇ 20 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ। ਪਰਿਵਾਰ ਵੱਲੋਂ ਸੰਸਥਾ ਦੇ ਧੰਨਵਾਦ ਕੀਤਾ ਗਿਆ।ਇਸ ਮੌਕੇ ਨਵਦੀਪ ਸਿੰਘ,ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ,ਮੌਜੂਦ ਸਨ।


 ਹਰਪ੍ਰੀਤ ਦੇ ਇਲਾਜ ਲਈ 20 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਦੇ ਸੁਸਾਇਟੀ ਮੈਂਬਰ 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply