LATEST : ਨਵੇਂ ਸਾਲ ਮੌਕੇ ਸਿੱਖ ਸ਼ਰਧਾਲੂਆਂ ਨੂੰ ਖ਼ਾਸ ਤੋਹਫਾ, ਚੰਡੀਗੜ੍ਹ-ਨਾਂਦੇੜ (ਹਜ਼ੂਰ ਸਾਹਿਬ) ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਨ

 

ਚੰਡੀਗੜ੍ਹ: ਏਅਰ ਇੰਡੀਆ ਨੇ ਨਵੇਂ ਸਾਲ ਮੌਕੇ ਸਿੱਖ ਸ਼ਰਧਾਲੂਆਂ ਨੂੰ ਖ਼ਾਸ ਤੋਹਫਾ ਦਿੱਤਾ ਹੈ। 8 ਜਨਵਰੀ ਤੋਂ ਚੰਡੀਗੜ੍ਹ-ਨਾਂਦੇੜ (ਹਜ਼ੂਰ ਸਾਹਿਬ) ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਹਫ਼ਤੇ ਵਿੱਚ ਦੋ ਵਾਰ ਮੰਗਲਵਾਰ ਤੇ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਲਈ ਉਡਾਣ ਜਾਏਗੀ।

 

ਪ੍ਰਾਪਤ ਜਾਣਕਾਰੀ ਮੁਤਾਬਕ ਉਡਾਣ ਨੰਬਰ 817 ਚੰਡੀਗੜ੍ਹ ਤੋ ਸਵੇਰੇ 9.10 ਵਜੇ ਰਵਾਨਾ ਹੋ ਕੇ 11.30 ਵਜੇ ਨਾਂਦੇੜ ਪਹੁੰਚੇਗੀ। ਇਸੇ ਤਰ੍ਹਾਂ ਉਡਾਣ ਨੰਬਰ 818 12.05 ਵਜੇ ਨਾਂਦੇੜ ਤੋ ਚੱਲੇਗੀ ਤੇ 2.20 ਵਜੇ ਵਾਪਸ ਚੰਡੀਗੜ੍ਹ ਪਹੁੰਚੇਗੀ।

Advertisements

ਹਜ਼ੂਰ ਸਾਹਿਬ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਤੇ ਅਬਚਲ ਨਗਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਇਹ ਨਾਂਦੇੜ ਵਿੱਚ ਗੋਦਾਵਰੀ ਨਦੀ ਦੇ ਕਿਨਾਰੇ ’ਤੇ ਸਥਿਤ ਹੈ।

Advertisements

ਇਹ ਪਵਿੱਤਰ ਅਸਥਾਨ ਉਸ ਜਗ੍ਹਾ ’ਤੇ ਬਣਿਆ ਹੋਇਆ ਹੈ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਜੋਤੀ-ਜੋਤਿ ਸਮਾਏ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply